ਮੂਣਕ, 12 ਜੁਲਾਈ: ਲਹਿਰਾਗਾਗਾ ਦੇ ਨਜ਼ਦੀਕ ਮੂਣਕ ਅਧੀਨ ਆਉਂਦੇ ਪਿੰਡ ਰਾਮਪੁਰਾ ਗੁੱਜਰਾਂ ਵਿਖੇ ਇੱਕ ਨੌਜਵਾਨ ਵਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵੀ ਪੜ੍ਹੋ: ਅਕਾਲੀ ਦਲ ਸਰਕਾਰ ਸਮੇਂ ਜਾਰੀ ਯੋਜਨਾ ਦੇ ਪ੍ਰਚਾਰ ਲਈ 'ਆਪ' ਸਰਕਾਰ ਖ਼ਰਚ ਰਹੀ ਨਾਗਰਿਕਾਂ ਦੇ ਕਰੋੜਾਂ ਰੁਪਏ ਉਸ ਦੇ ਪਰਿਵਾਰਿਕ ਮੈਂਬਰ ਰਾਜਿੰਦਰ ਕੁਮਾਰ ਵਲੋਂ ਪੁਲਿਸ ਕੋਲ ਲਿਖਵਾਏ ਗਏ ਬਿਆਨਾਂ ਅਨੁਸਾਰ ਮ੍ਰਿਤਕ ਪਵਨ ਕੁਮਾਰ ਉਰਫ ਹੈਪੀ (26) ਪੁੱਤਰ ਦੇਸਪਾਲ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਖੇਤੀਬਾੜੀ ਦਾ ਕੰਮ ਕਰਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੈਪੀ ਲਾਗਲੇ ਪਿੰਡ ਹਾਂਡਾ ਦੇ ਤਿੰਨ ਵਿਅਕਤੀਆਂ ਕੋਲ ਮਹੀਨਾਵਾਰ ਲਾਟਰੀ ਪਾਉਂਦਾ ਸੀ। ਜਿਨ੍ਹਾਂ ਨੇ ਉਸਦੇ ਲਾਟਰੀ ਦੇ 6 ਲੱਖ ਰੁਪਏ ਦੇਣੇ ਸਨ ਪਰ ਉਹ ਪੈਸੇ ਦੇਣ ਤੋਂ ਆਨਾਕਾਨੀ ਕਰਦੇ ਸਨ। ਜਿਸ ਕਾਰਨ ਉਹ ਆਰਥਿਕ ਤੰਗੀ ਦਾ ਸ਼ਿਕਾਰ ਹੋਣ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਇਸੀ ਸਵੇਰੇ ਉਸਨੇ ਖੇਤ 'ਚ ਬਣੇ ਕੋਠੇ ਦੇ ਗਾਡਰ ਨਾਲ ਰੱਸੀ ਬੰਨ੍ਹ ਕੇ ਆਤਮਹੱਤਿਆ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਵੀ ਪੜ੍ਹੋ: ਬਹਿਬਲ ਗੋਲੀ ਕਾਂਡ: ਸੁਮੇਧ ਸਿੰਘ ਸੈਣੀ ਨੂੰ ਛੱਡ ਸਾਰੇ ਨਾਮਜ਼ਦਾਂ ਦੀ ਹੋਈ ਪੇਸ਼ੀ ਡੀ.ਐਸ.ਪੀ ਮੂਣਕ ਮਨੋਜ ਗੋਰਸੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਦੇ ਬਿਆਨਾਂ ਤੇ ਪਿੰਡ ਹਾਂਡਾ ਦੇ ਤਿੰਨ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -PTC News