ਮੈਡੀਕਲ ਕਾਲਜ ਪਟਿਆਲਾ ਤੇ ਫਰੀਦਕੋਟ 'ਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ

By  Ravinder Singh July 11th 2022 04:30 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਡਾਕਟਰਾਂ ਦੀਆਂ ਸੀਟਾਂ ਨੂੰ ਲੈ ਕੇ ਅੱਜ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਮੈਡੀਕਲ ਸਿੱਖਿਆ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਮੈਡੀਕਲ ਕਾਲਜ ਪਟਿਆਲਾ ਤੇ ਫਰੀਦਕੋਟ 'ਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮਅੱਜ ਇੱਥੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਕੰਮਕਾਜ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਿੱਚ ਵਾਧਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸੀਟਾਂ ਦੇ ਵਾਧੇ ਨਾਲ ਕਈ ਫਾਇਦੇ ਹੋਣਗੇ। ਮੈਡੀਕਲ ਕਾਲਜ ਪਟਿਆਲਾ ਤੇ ਫਰੀਦਕੋਟ 'ਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਹੁਸ਼ਿਆਰਪੁਰ, ਕਪੂਰਥਲਾ ਅਤੇ ਸੰਗਰੂਰ ਵਿੱਚ ਆਉਂਦੇ ਵਿਦਿਅਕ ਵਰ੍ਹੇ ਤੋਂ ਕਲਾਸਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਮੈਡੀਕਲ ਕਾਲਜ ਹਸਪਤਾਲਾਂ ਦੇ ਕੰਮਕਾਜ ਵਿੱਚ ਹੋਰ ਸੁਧਾਰ ਲਿਆਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੈਡੀਕਲ ਕਾਲਜ ਪਟਿਆਲਾ ਤੇ ਫਰੀਦਕੋਟ 'ਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿੱਚ ਇਲਾਜ ਅਧੀਨ ਮਰੀਜ਼ਾਂ ਨੂੰ ਜਲਦੀ ਹੀ ਮੁਫ਼ਤ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਹਸਪਤਾਲਾਂ ਵਿੱਚ ਸਹੂਲਤਾਂ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਇਹ ਵੀ ਪੜ੍ਹੋ : ਸਿਮਰਜੀਤ ਬੈਂਸ ਤੇ ਚਾਰ ਹੋਰ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਭੇਜਿਆ

Related Post