ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ, ਹੈਲਪਲਾਈਨ ਨੰਬਰ ਕੀਤਾ ਜਾਰੀ
ਗਾਜ਼ੀਆਬਾਦ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੇਸ਼ ਦੇ ਕਈ ਸੂਬਿਆਂ ਵਿਚ ਆਕਸੀਜਨ ਦੀ ਕਮੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।ਕੋਰੋਨਾ ਨਾਲ ਮਰੀਜ਼ਾਂ ਦੀ ਗਿਣਤੀ ਏਨੀ ਵੱਧ ਗਈ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਬੈੱਡ ਨਹੀਂ ਮਿਲ ਰਹੇ। ਇਸ ਦੇ ਨਾਲਆਕਸੀਜਨ ਦੀ ਸਪਲਾਈ ਵੀ ਠੱਪ ਹੋ ਚੁੱਕੀ ਹੈ। ਆਕਸੀਜਨ ਨਾ ਮਿਲਣ ਕਾਰਨ ਬੀਤੇ ਦਿਨੀਂ ਹਸਪਤਾਲਾਂ ਦੇ ਬਾਹਰ ਬੈੱਡ ਮਿਲਣ ਦੇ ਇੰਤਜ਼ਾਰ ਵਿੱਚ ਕਈ ਮਰੀਜ਼ ਦਮ ਤੋੜ ਚੁੱਕੇ ਹਨ।
ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ
[caption id="attachment_492000" align="aligncenter"] ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ, ਹੈਲਪਲਾਈਨ ਨੰਬਰ ਕੀਤਾ ਜਾਰੀ[/caption]
ਇਸ ਸੰਕਟ ਦੀ ਘੜੀ ਵਿਚ ਗਾਜ਼ੀਆਬਾਦ 'ਚਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂਅਨੋਖੀ ਪਹਿਲ ਕੀਤੀ ਗਈ ਹੈ।ਗੁਰਦੁਆਰਾ ਸਾਹਿਬ ਤੋਂ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ , ਜਿਸ ਦਾ ਨਾਮ ਆਕਸੀਜਨ ਲੰਗਰ ਰੱਖਿਆ ਗਿਆ ਹੈ। ਇਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਆਕਸੀਜਨ ਦੀ ਕਮੀ ਨਾਲ ਜੂਝ ਰਹੇ ਕੋਰੋਨਾ ਮਰੀਜ਼ਾਂ ਲਈ ਮੁਫ਼ਤ ਆਕਸੀਜਨ ਦੀ ਸਹੂਲਤ ਦਿੱਤੀ ਜਾ ਰਹੀ ਹੈ।
[caption id="attachment_492004" align="aligncenter"] ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ, ਹੈਲਪਲਾਈਨ ਨੰਬਰ ਕੀਤਾ ਜਾਰੀ[/caption]
ਗਾਜ਼ੀਆਬਾਦ ਦੇ ਇੰਦਰਪੁਰਮ ਵਿਚ ਸਥਿਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਹਸਪਤਾਲ ਵਿਚ ਬੈੱਡ ਮਿਲਣ ਤੱਕ ਸਹਾਇਤਾ ਕੀਤੀ ਜਾਂਦੀ ਹੈ। ਇਸ ਦੌਰਾਨ ਮਰੀਜ਼ਾਂ ਨੂੰ ਸਮੇਂ ਸਿਰ ਆਕਸੀਜਨ ਦੇ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਕਸੀਜਨ ਦੇ ਲਈ ਗੁਰਦੁਆਰੇ ਨੇ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਹੈਲਪਲਾਈਨ ਨੰਬਰ (9097041313) 'ਤੇ ਕਾੱਲ ਕਰਦੇ ਹੀ ਇਕ ਗੱਡੀ ਮਰੀਜ਼ ਦੇ ਪਾਸ ਭੇਜੀ ਜਾਂਦੀ ਹੈ।
[caption id="attachment_492001" align="aligncenter"] ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ, ਹੈਲਪਲਾਈਨ ਨੰਬਰ ਕੀਤਾ ਜਾਰੀ[/caption]
ਜਿਵੇਂ ਹੀ ਮਰੀਜ਼ ਓਥੇ ਪਹੁੰਚਦਾ ਹੈ, ਉਸਨੂੰ ਓਦੋਂ ਤੱਕ ਆਕਸੀਜਨ ਦੀ ਸਪਲਾਈ ਦਿੱਤੀ ਜਾਂਦੀ ਹੈ ,ਜਦੋਂ ਤੱਕ ਮਰੀਜ਼ਾਂ ਨੂੰ ਹਸਪਤਾਲ ਵਿਚ ਬੈੱਡ ਨਹੀਂ ਮਿਲ ਜਾਂਦਾ। ਗੁਰੂ ਘਰ ਨੇ ਸਾਫ਼-ਸਾਫ਼ ਕਿਹਾ ਕਿ ਕਿਸੇ ਦੇ ਘਰ ਵਿੱਚ ਆਕਸੀਜਨ ਦੀ ਡੋਰ-ਟੂ-ਡੂਰ ਸਪਲਾਈ ਨਹੀਂ ਹੋ ਰਹੀ। ਇਸ ਆਕਸੀਜਨ ਲੰਗਰ ਦੀ ਜਾਣਕਾਰੀ ਮਿਲਦਿਆਂ ਹੀ ਜ਼ਰੂਰਤਮੰਦ ਲੋਕ ਇੰਦਰਾਪੁਰਮ ਗੁਰਦੁਆਰਾ ਸਾਹਿਬ ਪਹੁੰਚ ਰਹੇ ਹਨ।
[caption id="attachment_492003" align="aligncenter"] ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ, ਹੈਲਪਲਾਈਨ ਨੰਬਰ ਕੀਤਾ ਜਾਰੀ[/caption]
ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਗੰਗਾਰਾਮ ਹਸਪਤਾਲ 'ਚ 24 ਘੰਟਿਆਂ 'ਚ 25 ਮਰੀਜ਼ਾਂ ਦੀ ਹੋਈ ਮੌਤ
ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੰਮੀ ਦਾ ਕਹਿਣਾ ਹੈ ਕਿ ਅਸੀਂ ਸੜਕ 'ਤੇ ਹੀ ਕਾਰ ਵਿਚ ਮੋਬਾਈਲ ਆਕਸੀਜਨ ਮੁਹੱਈਆ ਕਰਵਾ ਰਹੇ ਹਾਂ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨੇ ਗਾਜ਼ੀਆਬਾਦ ਦੇ ਡੀਐਮ ਅਤੇ ਵੀਕੇ ਸਿੰਘ ਨੂੰ ਅਪੀਲ ਕੀਤੀ ਕਿ ਸਾਨੂੰ ਬੈਕਅਪ ਲਈ ਆਕਸੀਜਨ ਦੇ 20-25 ਸਿਲੰਡਰ ਉਪਲਬਧ ਕਰਵਾਏ ਜਾਣ। 25 ਸਿਲੰਡਰਾਂ ਨਾਲ ਅਸੀਂ 1000 ਲੋਕਾਂ ਦੀ ਜਾਨ ਬਚਾਵਾਂਗੇ'।
-PTCNews