ਪਾਕਿਸਤਾਨ: ਵਿੱਤ ਮੰਤਰੀ ਨੇ ਦਿੱਤਾ ਅਸਤੀਫ਼ਾ

By  Pardeep Singh September 26th 2022 02:49 PM

ਇਸਲਾਮਾਬਾਦ: ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸਹਾਕ ਡਾਰ ਨਵੇਂ ਵਿੱਤ ਮੰਤਰੀ ਹੋਣਗੇ। ਇਸਹਾਕ ਡਾਰ ਨੂੰ ਵਿੱਤ ਮੰਤਰੀ ਬਣਾਉਣ ਦਾ ਰਸਮੀ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ ਵਿਚਾਲੇ ਸ਼ਨੀਵਾਰ ਨੂੰ ਲੰਡਨ 'ਚ ਹੋਈ ਬੈਠਕ ਦੌਰਾਨ ਲਿਆ ਗਿਆ। ਮੀਟਿੰਗ ਵਿੱਚ ਮਿਫ਼ਤਾਹ ਇਸਮਾਈਲ ਅਤੇ ਇਸਹਾਕ ਡਾਰ ਤੋਂ ਇਲਾਵਾ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਹੋਰ ਆਗੂ ਮੌਜੂਦ ਸਨ। ਇਹ ਫੈਸਲਾ ਐਤਵਾਰ ਨੂੰ ਲੰਡਨ ਵਿੱਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਸੁਪਰੀਮੋ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪ੍ਰਧਾਨਗੀ ਵਿੱਚ ਹੋਈ ਪਾਰਟੀ ਦੀ ਇੱਕ ਮਹੱਤਵਪੂਰਨ ਬੈਠਕ ਤੋਂ ਬਾਅਦ ਲਿਆ ਗਿਆ। ਮੀਟਿੰਗ ਵਿੱਚ ਸ਼ਾਮਿਲ ਹੋਣ ਵਾਲੇ ਨੇਤਾਵਾਂ ਵਿੱਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ, ਸਾਬਕਾ ਵਿੱਤ ਮੰਤਰੀ ਮਿਫਤਾ ਇਸਮਾਈਲ ਅਤੇ ਇਸਹਾਕ ਡਾਰ ਅਤੇ ਮਲਿਕ ਮੁਹੰਮਦ ਅਹਿਮਦ ਖਾਨ ਸਮੇਤ ਪਾਰਟੀ ਦੇ ਹੋਰ ਨੇਤਾ ਸ਼ਾਮਲ ਸਨ। ਇਹ ਵੀ ਪੜ੍ਹੋ:ਅਕਤੂਬਰ ਵਿੱਚ 21 ਦਿਨ ਬੰਦ ਰਹਿਣਗੇ ਬੈਂਕ -PTC News

Related Post