PFI ਦੇ ਸਮਰਥਨ 'ਚ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ, NIA ਦੇ ਛਾਪੇ ਦਾ ਹੋਇਆ ਵਿਰੋਧ
ਮੁੰਬਈ, 24 ਸਤੰਬਰ: NIA ਪਿਛਲੇ ਕਈ ਦਿਨਾਂ ਤੋਂ ਪਾਪੂਲਰ ਫਰੰਟ ਆਫ ਇੰਡੀਆ (PFI) ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ। ਹੁਣ ਤੱਕ 100 ਤੋਂ ਵੱਧ ਪੀਐਫਆਈ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮਹਾਰਾਸ਼ਟਰ ਦੇ ਪੁਣੇ 'ਚ ਸ਼ੁੱਕਰਵਾਰ ਨੂੰ ਜਦੋਂ NIA ਦੀ ਟੀਮ ਨੇ PFI ਦੇ ਦਫ਼ਤਰ 'ਤੇ ਛਾਪਾ ਮਾਰਿਆ ਤਾਂ ਇਸ ਦੇ ਵਿਰੋਧ 'ਚ PFI ਦੇ ਸੈਂਕੜੇ ਸਮਰਥਕ ਉੱਥੇ ਇਕੱਠੇ ਹੋ ਗਏ ਅਤੇ ਕੁਲੈਕਟਰ ਦਫ਼ਤਰ 'ਚ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਵੀ ਸੁਣੇ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਭਰ ਵਿੱਚ ਪੀਐਫਆਈ ’ਤੇ ਹੋਈ ਕਾਰਵਾਈ ਤੋਂ ਬਾਅਦ ਪੀਐਫਆਈ ਵਰਕਰਾਂ ਨੇ ਪੁਣੇ ਵਿੱਚ ਕੁਲੈਕਟਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਸੈਂਕੜੇ ਲੋਕ ਸੜਕ 'ਤੇ ਪ੍ਰਦਰਸ਼ਨ ਕਰ ਰਹੇ ਹਨ। ਇਹ ਲੋਕ 'ਅੱਲ੍ਹਾ ਹੂ ਅਕਬਰ' ਅਤੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾ ਰਹੇ ਹਨ।