ਭਾਰਤ-ਪਾਕਿ ਸਰਹੱਦ 'ਤੇ ਫਿਰ ਦੇਖਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ

By  Riya Bawa December 20th 2021 11:10 AM -- Updated: December 20th 2021 11:12 AM

ਅਜਨਾਲਾ: ਐਤਵਾਰ ਰਾਤ 12:02 ਵਜੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਕਾਸੋਵਾਲ ਬੀਓਪੀ 'ਤੇ 10 ਬਟਾਲੀਅਨ ਦੇ ਜਵਾਨਾਂ ਨੇ ਪਿੱਲਰ ਨੰਬਰ 11 ਨੇੜੇ ਡਰੋਨ ਗਤੀਵਿਧੀ ਦੇਖੀ। ਇਸ ਤੋਂ ਬਾਅਦ ਜਵਾਨਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਕਾਰਨ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਦੱਸ ਦੇਈਏ ਕਿ ਡਰੋਨ ਦਾ ਪਤਾ ਲੱਗਣ 'ਤੇ ਇਕ ਮਹਿਲਾ ਕਾਂਸਟੇਬਲ ਸਮੇਤ ਡਿਊਟੀ 'ਤੇ ਮੌਜੂਦ ਕਰਮਚਾਰੀਆਂ ਨੇ ਪੰਜ ਰਾਉਂਡ ਫਾਇਰ ਕੀਤੇ। BSF Pakistani drone Ferozepur Punjab Capt Amarinder Singh cm Channi, बीएसएप, पाकिस्तानी ड्रोन, फिरोजपुर पंजाब, कैप्टन अमरेंद्र सिंह, सीएम चन्नी ਇਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਚਲਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਦੇ ਸਹਿਯੋਗ ਨਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੂਰੇ ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ।  ਦੱਸ ਦੇਈਏ ਕਿ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਦੋ ਦਿਨ ਪਹਿਲਾਂ ਵੀ ਸਰਹੱਦ 'ਤੇ ਦੋ ਡਰੋਨ ਦੇਖੇ ਗਏ ਸਨ। ਇੱਕ ਡਰੋਨ ਨੂੰ ਬੀਐਸਐਫ ਜਵਾਨਾਂ ਨੇ ਡੇਗ ਦਿੱਤਾ, ਜਦੋਂ ਕਿ ਦੂਜਾ ਡਰੋਨ ਪਾਕਿਸਤਾਨ ਸਰਹੱਦ ਵੱਲ ਪਰਤਣ ਵਿੱਚ ਕਾਮਯਾਬ ਹੋ ਗਿਆ। ਪਾਕਿਸਤਾਨ ਦੀਆਂ ਹਰਕਤਾਂ ਦੇ ਮੱਦੇਨਜ਼ਰ ਸਰਹੱਦ 'ਤੇ ਵਾਧੂ ਚੌਕਸੀ ਰੱਖੀ ਜਾ ਰਹੀ ਹੈ। ਦਰਅਸਲ, ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿਸਤਾਨੀ ਏਜੰਸੀਆਂ ਸਰਗਰਮ ਹੋ ਜਾਂਦੀਆਂ ਹਨ ਅਤੇ ਸਰਹੱਦ 'ਤੇ ਨਸ਼ੇ ਅਤੇ ਹਥਿਆਰ ਪਹੁੰਚਾਉਂਦੀਆਂ ਹਨ। -PTC News

Related Post