ਗੁਰਦਾਸਪੁਰ:ਗੁਰਦਾਸਪੁਰ ਵਿੱਚ ਬੀਐਸਐਫ ਦੀ ਚੌਤਰਾ ਚੌਕੀ 'ਤੇ ਤੜਕੇ 2.10 ਵਜੇ ਡਰੋਨ ਵੇਖਿਆ ਗਿਆ। ਡਰੋਨ ਨੂੰ ਵੇਖਦੇ ਹੀ ਜਵਾਨਾਂ ਨੇ 5 ਰਾਉਂਡ ਫਾਇਰ ਕੀਤੇ ਉਸ ਤੋਂ ਬਾਅਦ ਹੁਣ ਤੱਕ ਬੀਐਸਐਫ ਨੇ ਸਰਚ ਆਪ੍ਰੇਸ਼ਨ ਚਲਾਇਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਇਸ ਤੋਂ ਪਹਿਲਾ ਭਾਰਤ-ਪਾਕਿਸਤਾਨ ਸਰਹੱਦ ਉਤੇ ਸਵੇਰੇ ਤੜਕਸਾਰ ਡਰੋਨ ਦੀ ਹਲਚਲ ਨਜ਼ਰ ਆਈ। ਬੀਐਸਐਫ ਨੇ ਡਰੋਨ ਹਲਚਲ ਦੇਖੀ ਤਾਂ ਤੁਰੰਤ ਫਾਇਰਿੰਗ ਕੀਤੀ। ਇਸ ਦੌਰਾਨ ਡਰੋਨ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਥਾਣਾ ਰਮਦਾਸ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਕੱਸੋਵਾਲ ਵਿਖੇ ਅੱਜ ਸਵੇਰੇ ਤੜਕਸਾਰ ਕਰੀਬ 4 ਵਜੇ ਡਿਊਟੀ ਉਤੇ ਤਾਇਨਾਤ ਬੀਐਸਐਫ ਦੀ 10 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ ਜਿਸ ਤੋਂ ਬਾਅਦ ਬੀ ਐੱਸ ਐੱਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਡਰੋਨ ਵੱਲ ਫਾਇਰਿੰਗ ਕੀਤੀ ਅਤੇ ਡਰੋਨ ਫੇਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਇਸ ਤੋਂ ਬਾਅਦ ਦਿਨ ਚੜਦੇ ਹੀ ਬੀਐਸਐਫ ਦੇ ਜਵਾਨਾਂ ਤੇ ਪੁਲਿਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਜਨਾਲਾ ਸੈਕਟਰ ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਣ ਕਰ ਕੇ ਅਕਸਰ ਹੀ ਇੱਥੇ ਡਰੋਨ ਦੀ ਹਲਚਲ ਦਿਖਾਈ ਦਿੰਦੀ ਹੈ। ਇਹ ਵੀ ਪੜ੍ਹੋ:ਬਿਜਲੀ ਚੋਰੀ ਕਰਨ ਵਾਲਿਆਂ 'ਤੇ ਪਾਵਰਕਾਮ ਦੀ ਵੱਡੀ ਕਾਰਵਾਈ, 72 ਲੱਖ ਤੋਂ ਵਧੇਰੇ ਲਗਾਏ ਜੁਰਮਾਨੇ -PTC News