ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ, ਸੀਸ ਨਿਵਾਕੇ ਕੀਤੀ ਪੰਗਤ-ਸੰਗਤ

By  Riya Bawa April 6th 2022 04:05 PM

ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਮਨਾਇਆ ਗਿਆ। ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ ਅਤੇ ਮੁੱਖਵਾਕ ਭਾਈ ਅਜਮੇਰ ਸਿੰਘ ਵੱਲੋਂ ਲਿਆ ਗਿਆ। ਅੱਜ ਦੇ ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜੋਤਿ-ਜੋਤਿ ਪੁਰਬ ਵੀ ਸੰਗਤਾਂ ਵੱਲੋਂ ਮਨਾਇਆ ਗਿਆ। ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ, ਸੀਸ ਨਿਵਾਕੇ ਕੀਤੀ ਪੰਗਤ-ਸੰਗਤ ਪੰਚਮੀ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਜਿਥੇ ਢਾਡੀ-ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ, ਉਥੇ ਹੀ ਗੁਰੂ ਦਰਬਾਰ ਵਿਚ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਜੁੜੀਆਂ ਸੰਗਤਾਂ ਦੇ ਇਕੱਠ ਨੂੰ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਬੋਧਨ ਕਰਦਿਆਂ ਅੱਜ ਦੇ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤਿ ਜੋਤਿ ਪੁਰਬ ਮੌਕੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਦਿਆਂ ਪ੍ਰੇਰਿਆ ਕਿ ਛੇਵੇਂ ਪਾਤਸ਼ਾਹ ਨੇ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਸਮੁੱਚੀ ਲੋਕਾਈ ਨੂੰ ਵਿਲੱਖਣ ਸਿਧਾਂਤ ਨਾਲ ਜੋੜਕੇ ਜ਼ਬਰ ਜ਼ੁਲਮ ਖਿਲਾਫ ਡੱਟਣ ਦੀ ਜਿਥੇ ਜੀਵਨ ਜਾਂਚ ਪ੍ਰਦਾਨ ਕੀਤੀ, ਉਥੇ ਹੀ ਧਰਮ ਦੇ ਫਲਸਫੇ ਅਨੁਸਾਰ ਜੀਵਨ ਬਤੀਤ ਕਰਨ ਦਾ ਮਾਰਗ ਦਰਸ਼ਨ ਹੁੰਦਾ ਹੈ। ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ, ਸੀਸ ਨਿਵਾਕੇ ਕੀਤੀ ਪੰਗਤ-ਸੰਗਤ ਇਹ ਵੀ ਪੜੋ: ਚੌਥੀ ਜਮਾਤ ਦੇ ਸਿਲੇਬਸ 'ਚ ਸ਼ਾਮਲ ਹੋਇਆ ਕਿਸਾਨ ਅੰਦੋਲਨ ਉਨ੍ਹਾਂ ਕਿਹਾ ਕਿ ਅਜੌਕੀ ਪੀੜ੍ਹੀ ਲਈ ਧਰਮ ਦੇ ਫਲਸਫੇ ’ਤੇ ਚੱਲਣਾ ਉਦੇਸ਼ ਨੂੰ ਸਮਝਣ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜਨਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਰਿਓਂਦ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਅਤੇ ਅਧਿਕਾਰੀ ਆਦਿ ਹਾਜ਼ਰ ਸਨ। -PTC News

Related Post