ਪ੍ਰੋ ਭੁੱਲਰ ਦੀ ਰਿਹਾਈ ਨਾ ਹੋਣ 'ਤੇ ਪੰਥਕ ਧਿਰਾਂ ਵੱਲੋਂ 'ਆਪ' ਪਾਰਟੀ ਦੇ ਉਮੀਦਵਾਰਾਂ ਦੇ ਘੇਰਾਓ ਦੀ ਚੇਤਾਵਨੀ

By  Jasmeet Singh January 20th 2022 05:33 PM -- Updated: January 20th 2022 05:37 PM
ਪ੍ਰੋ ਭੁੱਲਰ ਦੀ ਰਿਹਾਈ ਨਾ ਹੋਣ 'ਤੇ ਪੰਥਕ ਧਿਰਾਂ ਵੱਲੋਂ 'ਆਪ' ਪਾਰਟੀ ਦੇ ਉਮੀਦਵਾਰਾਂ ਦੇ ਘੇਰਾਓ ਦੀ ਚੇਤਾਵਨੀ

ਅੰਮ੍ਰਿਤਸਰ: ਅੱਜ ਪ੍ਰੋ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈਕੇ ਉਨ੍ਹਾਂ ਦੇ ਪਰਿਵਾਰ ਅਤੇ ਸਿੱਖ ਪੰਥ ਦੀਆਂ ਜਥੇਬੰਦੀਆਂ ਵਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਕੈਦੀ ਸਿੰਘ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ ਕਾਰਨ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆ ਸੰਘਰਸ਼ਸ਼ੀਲ ਸਿੱਖ ਜਥੇਬੰਦੀਆਂ ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰਤੀ ਸਖਤੀ ਦੇ ਰੋਅ ਵਿੱਚ ਹਨ। ਇਸ ਮੁੱਦੇ ਨੂੰ ਲੈ ਕੇ ਕੇਜਰੀਵਾਲ ਨੂੰ ਸਿੱਖ ਕੌਮ ਦੇ ਵਿਆਪਕ ਰੋਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੋਰ ਪੜ੍ਹੋ: ਹੁਣ ਹਰਿਆਣਾ 'ਚ ਵੀ ਹੋਣਗੀਆਂ 5ਵੀਂ ਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ, ਨੋਟੀਫਿਕੇਸ਼ਨ ਜਾਰੀ ਜਿਸਦੇ ਚਲਦੇ ਅੱਜ ਅੰਮ੍ਰਿਤਸਰ ਵਿਖੇ ਸਿੱਖ ਪੰਥ ਦੀਆਂ ਸੰਘਰਸ਼ਸ਼ੀਲ ਧਿਰਾਂ ਦੇ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਚੇਤਾਵਨੀ ਦਿੱਤੀ ਗਈ। ਉਨ੍ਹਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਗ੍ਰਹਿ ਮੰਤਰਾਲੇ ਦੀਆਂ ਗਾਈਡ ਲਾਈਨਜ਼ ਮੁਤਾਬਕ ਜੇਲ੍ਹ ਵਿਭਾਗ ਪੰਜਾਬ ਵੱਲੋਂ ਭੇਜੀ ਗਈ ਪ੍ਰੋ. ਭੁੱਲਰ ਦੀ ਰਿਹਾਈ ਦੀ ਫਾਈਲ ਕਲੀਅਰ ਨਾ ਕਰਦਿਆਂ ਪ੍ਰੋ. ਭੁੱਲਰ ਦੀ ਰਿਹਾਈ ਤੋਂ ਇਨਕਾਰ ਕਰਨ ਦੀ ਸੂਰਤ 'ਚ ਸਿੱਖ ਪੰਥ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਨਾਲ ਲੈ ਕੇ 26 ਜਨਵਰੀ ਤੋਂ ਬਾਅਦ ਕੇਜਰੀਵਾਲ ਦੇ ਉਮੀਦਵਾਰਾਂ ਨੂੰ ਥਾਂ ਥਾਂ ਘੇਰਿਆ ਜਾਵੇਗਾ। ਪੰਥਕ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ 'ਚ ਇਸ ਸਮੇਂ ਕੋਈ ਵੀ ਕਾਨੂੰਨੀ ਅੜਿੱਕਾ ਬਾਕੀ ਨਹੀਂ ਰਿਹਾ। ਇਸ ਦੇ ਬਾਵਜੂਦ ਪ੍ਰੋ. ਭੁੱਲਰ ਦੀ ਰਿਹਾਈ ਪ੍ਰਤੀ ਕੇਜਰੀਵਾਲ ਦੀ ਸਿੱਖ ਪੰਥ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਦੇ ਉਲਟ ਜਾਕੇ ਨਕਾਰਾਤਮਿਕ ਰਵੱਈਆ ਅਪਣਾਇਆ ਜਾ ਰਿਹਾ ਹੈ। ਪੰਥਕ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿੱਖ ਪੰਥ ਦੇ ਸੰਘਰਸ਼ਸ਼ੀਲ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਸੀਮਤ ਨਾ ਹੋ ਕੇ ਕੌਮ ਦਾ ਭਾਵਨਾਤਮਕ ਤੇ ਸੰਵੇਦਨਸ਼ੀਲ ਮੁੱਦਾ ਬਣ ਚੁੱਕਿਆ ਹੈ। ਉਨ੍ਹਾਂ ਪ੍ਰੋ ਭੁੱਲਰ ਦੀ ਰਿਹਾਈ ਸੰਬੰਧੀ ਕੋਈ ਵੀ ਕਾਨੂੰਨੀ ਅੜਿੱਕਾ ਬਾਕੀ ਨਾ ਹੋਣ ਬਾਰੇ ਦੱਸਿਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਸਜ਼ਾ ਸਮਾਖਿਆ (ਸਟੈਂਸ ਰਿਵਿਊ) ਬੋਰਡ ਵਲੋਂ ਭਾਵੇਂ 2020 'ਚ ਪ੍ਰੋ ਭੁੱਲਰ ਦੀ ਰਿਹਾਈ ਨੂੰ ਖਾਰਜ ਕੀਤਾ ਗਿਆ ਸੀ, ਪਰ 9 ਦਸੰਬਰ 2011 ਨੂੰ ਜਦੋਂ ਸੁਪਰੀਮ ਕੋਰਟ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਦੇ ਆਪਣੇ ਅੜਿੱਕੇ ਵਜੋਂ ਮਨਜਿੰਦਰ ਸਿੰਘ ਬਿੱਟੇ ਦੀ ਰਿਟ ਖਾਰਜ ਕਰਨ ਤੋਂ ਬਾਅਦ ਹੁਣ ਕੋਈ ਕਾਨੂੰਨੀ ਅੜਿੱਕਾ ਨਹੀਂ ਰਹਿ ਗਿਆ ਹੈ। ਇਸ ਲਈ ਕੇਜਰੀਵਾਲ ਸਰਕਾਰ ਵੱਲੋਂ ਇਸ ਸੰਬੰਧੀ ਤੁਰੰਤ ਫ਼ੈਸਲਾ ਲੈ ਕੇ ਪ੍ਰੋ ਭੁੱਲਰ ਦੀ ਰਿਹਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਹੁੰਦਿਆਂ ਸ਼ੀਲਾ ਦੀਕਸ਼ਿਤ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਲਲਿਤ ਮਾਰਨ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਭਾਈ ਰਣਜੀਤ ਸਿੰਘ ਕੁੱਕੀ ਗਿੱਲ ਨੂੰ ਰਿਹਾਅ ਕੀਤਾ, ਉਸ ਉਪਰੰਤ ਵੀ ਉਹ ਦੋ ਵਾਰ ਦਿੱਲੀ ਦੀ ਮੁੱਖ ਮੰਤਰੀ ਬਈ, ਫਿਰ ਕੇਜਰੀਵਾਲ ਵੋਟ ਰਾਜਨੀਤੀ ਤੋਂ ਕਿਉਂ ਡਰ ਰਿਹਾ? ਕੀ ਇਹ ਅੰਦਰੂਨੀ ਤੌਰ ਤੇ ਸਿੱਖ ਵਿਰੋਧੀ ਹੋਣ ਦਾ ਪ੍ਰਗਟਾਵਾ ਤਾ ਨਹੀਂ ਕਿ ਉਹ ਭੁੱਲਰ ਦੀ ਰਿਹਾਈ ਦੀ ਕਲੀਅਰ ਹੋਈ ਫਾਈਲ ਤੇ ਸਾਈਨ ਨਹੀਂ ਕਰ ਰਹਿ। ਹੋਰ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਮੌਕੇ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮੁਤਾਬਿਕ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲੀ ਸੋਝੀ ਆਈ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖੇੜਾ ਦੀ ਰਿਹਾਈ ਹਾਲੇ ਵੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕਰੀਬ 9 ਬੰਦੀ ਸਿੰਘ 25-30 ਸਾਲ ਤੋਂ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਜਿਨ੍ਹਾਂ ਦੀ ਰਿਹਾਈ ਉਨ੍ਹਾਂ ਦਾ ਕਾਨੂੰਨੀ ਅਤੇ ਮਾਨਵੀ ਹੱਕ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਫ਼ੈਸਲਾ ਨਾ ਲਿਆ ਤਾਂ ਉਨ੍ਹਾਂ ਦੇ ਪਾਰਟੀ ਦੇ ਉਮੀਦਵਾਰਾਂ ਦੇ ਘਿਰਾਓ ਸ਼ੁਰੂ ਕਰਨ ਲਈ ਫੈਸਲਾ ਵੱਖਰੇ ਤੌਰ 'ਤੇ ਲਿਆ ਜਾਵੇਗਾ। -PTC News

Related Post