ਸਰਕਾਰੀ ਡਾਕਟਰਾਂ ਦੀ ਜੱਥੇਬੰਦੀ ਪੀਸੀਐੱਮ‌ਐੱਸ ਐਸੋਸੀਏਸ਼ਨ ਵਲੋਂ 6ਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਰੱਦ

By  Baljit Singh June 19th 2021 07:55 PM

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਫੈਸਲੇ ਨੂੰ ਵਿਚਾਰਨ ਲਈ ਪੀਸੀਐਮ‌ਐਸ ਐਸੋਸੀਏਸ਼ਨ ਵਲੋਂ ਐਮਰਜੈਂਸੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਾਕਟਰਾਂ ਦੇ ਐੱਨ ਪੀ ਏ ਘਟਾਉਣ ਅਤੇ ਬੇਸਿਕ ਪੇਅ ਨਾਲੋਂ ਡੀ ਲਿੰਕ ਕਰਨ ਦਾ ਗੰਭੀਰ ਨੋਟਿਸ ਲਿਆ ਗਿਆ। ਪੜੋ ਹੋਰ ਖਬਰਾਂ: ‘ਫਲਾਇੰਗ ਸਿੱਖ’ ਮਿਲਖਾ ਸਿੰਘ ਦਾ ਚੰਡੀਗੜ੍ਹ ‘ਚ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ ਐਸੋਸੀਏਸਨ ਦੇ ਸੂਬੇ ਪ੍ਰਧਾਨ ਡਾਕਟਰ ਗਗਨਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੀਆਂ ਦੱਸਿਆ ਕਿ ਇਸ ਫੈਸਲੇ ਨਾਲ ਸਰਕਾਰ ਨੇ ਸਰਕਾਰੀ ਡਾਕਟਰਾਂ , ਜ਼ੋ ਕਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦਿਨ ਰਾਤ ਡਿਊਟੀ ਨਿਭਾ ਰਹੇ ਹਨ , ਅਤੇ ਜਿਸ ਦੌਰਾਨ ਉਹਨਾਂ ਵਿਚੋਂ ਵੱਡੀ ਗਿਣਤੀ ਵਿਚ ਕਰੋਨਾ ਦਾ ਸ਼ਿਕਾਰ ਹੀ ਨਹੀਂ ਹੋਏ ਸਗੋਂ ਕਈ ਮੌਤ ਦੇ ਮੂੰਹ ਵਿੱਚ ਵੀ ਚਲੇ ਗਏ, ਨਾਲ ਉਨ੍ਹਾਂ ਦਾ ਮਨੋਬਲ ਡੇਗ ਰਹੀ ਹੈ। ਜਿਸ ਨਾਲ ਭਵਿੱਖ ਵਿੱਚ ਸਰਕਾਰੀ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ। ਪੜੋ ਹੋਰ ਖਬਰਾਂ: OMG! 29 ਘੰਟੇ ‘ਚ ਤਿਆਰ ਕਰ ਦਿੱਤਾ 10 ਮੰਜ਼ਿਲਾ ਮਕਾਨ ਮੀਟਿੰਗ ਵਿੱਚ ਸਰਬਸੰਮਤੀ ਨਾਲ ਸਰਕਾਰ ਦੇ ਫੈਸਲੇ ਨੂੰ ਤੁਰੰਤ ਵਾਪਸ ਕਰਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਐਸੋਸੀਏਸਨ ਵਲੋਂ ਸਰਕਾਰ ਵਿਰੁੱਧ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਗਈ । ਜਿਸ ਤਹਿਤ ਸਭ ਤੋਂ ਪਹਿਲਾਂ ਜਦੋਂ ਸਰਕਾਰ ਡਾਕਟਰਾਂ ਦਾ ਖੂਨ ਚੂਸਣ ਲਈ ਕਾਹਲੀ ਹੈ ਉਥੇ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਮੈਂਬਰ ਮੋਹਾਲੀ ਸਿਵਲ ਹਸਪਤਾਲ ਵਿਖੇ ਖੂਨਦਾਨ ਕਰਕੇ ਸਰਕਾਰ ਨੂੰ ਇਸ ਘਿਨਾਉਣੀ ਹਰਕਤ ਦਾ ਸ਼ੀਸ਼ਾ ਦਿਖਾਉਣਗੇ। ਪੜੋ ਹੋਰ ਖਬਰਾਂ: ਅਮਰੀਕਾ ’ਚ ਤੂਫ਼ਾਨ ‘ਕਲਾਊਡੇਟ’ ਦੀ ਦਸਤਕ, ਕਈ ਵਾਹਨ ਫਸੇ ਅਗਲੇ ਪੜਾਅ ਵਿੱਚ ਮੁੱਖ ਮੰਤਰੀ ਪੰਜਾਬ ਨੂੰ ਖੁੱਲਾ ਖਤ, ਜ਼ਿਲਿਆਂ ਵਿੱਚ ਜੱਥੇਬੰਦਕ ਮੀਟਿੰਗਾਂ ਅਤੇ ਬੁੱਧਵਾਰ ਨੂੰ ਮੁਕੰਮਲ ਹੜਤਾਲ ਤੇ ਜਾਣ ਦਾ ਸਖਤ ਫੈਸਲਾ ਵੀ ਲੈ ਲਿਆ ਗਿਆ ਹੈ । ਇਸ ਸਮੇਂ ਮੀਟਿੰਗ ਵਿੱਚ ਐਸੋਸੀਏਸਨ ਦੇ ਜਨਰਲ ਸਕੱਤਰ ਡਾਕਟਰ ਮਨੋਹਰ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾਕਟਰ ਗਗਨਦੀਪ ਸ਼ੇਰਗਿੱਲ, ਮੀਤ ਪ੍ਰਧਾਨ ਡਾਕਟਰ ਚੰਦਰਸ਼ੇਖਰ, ਡਾਕਟਰ ਮਦਨ ਮੋਹਨ, ਡਾਕਟਰ ਰਣਜੀਤ ਰਾਏ, ਜੱਥੇਬੰਦਕ ਸਕੱਤਰ ਡਾਕਟਰ ਇੰਦਰਵੀਰ ਗਿੱਲ, ਡਾਕਟਰ ਜਤਿੰਦਰ ਪਨੂੰ, ਡਾਕਟਰ ਸੈਰਿਨ ਧੀਮਾਨ, ਡਾਕਟਰ ਸੁਖਦੀਪ ਸਿੰਘ, ਡਾਕਟਰ ਅਖਿਲ ਸਰੀਨ, ਡਾਕਟਰ ਵਰਿੰਦਰ ਰਿਆੜ, ਡਾਕਟਰ ਸਤਨਾਮ ਸਿੰਘ, ਡਾਕਟਰ ਗੁਰਮੇਲ ਸਿੰਘ ਬਠਿੰਡਾ, ਡਾਕਟਰ ਜਤਿੰਦਰ ਕੋਛੜ, ਡਾਕਟਰ ਸੰਜੀਵ ਜੈਨ ਅਤੇ ਡਾਕਟਰ ਸਿਮਰਨਜੀਤ ਸਿੰਘ ਸ਼ਾਮਲ ਸਨ। -PTC News

Related Post