ਪੁਲਿਸ ਦੀ ਗੱਡੀ ਹੇਠਾਂ ਆਈਈਡੀ ਲਾਉਣ ਦੇ ਸਬੰਧ 'ਚ ਮਹਾਰਾਸ਼ਟਰ ਤੋਂ 2 ਵਿਅਕਤੀ ਕਾਬੂ

By  Jasmeet Singh August 20th 2022 05:13 PM -- Updated: August 20th 2022 05:17 PM

ਮੁੰਬਈ, 20 ਅਗਸਤ: ਪੰਜਾਬ ਪੁਲਿਸ (Punjab Police) ਅਧਿਕਾਰੀ ਦੀ ਗੱਡੀ ਹੇਠਾਂ ਆਈਈਡੀ (IED) ਦੇ ਸਬੰਧ ਵਿੱਚ ਮਹਾਰਾਸ਼ਟਰ ਦੇ ਅੱਤਵਾਦ ਵਿਰੋਧੀ ਦਸਤੇ (Anti Terrorist Squad) ਨੇ ਸ਼ਿਰਡੀ ਤੋਂ 2 ਵਿਅਕਤੀਆਂ ਨੂੰ ਕਾਬੂ ਕੀਤਾ। ਪੰਜਾਬ ਪੁਲਿਸ ਦੇ ਨਾਲ ਇੱਕ ਸੰਯੁਕਤ ਆਪ੍ਰੇਸ਼ਨ ਵਿੱਚ ਏਟੀਐਸ (ATS) ਦੀ ਟੀਮ ਨੇ ਅਹਿਮਦਨਗਰ ਜ਼ਿਲ੍ਹੇ ਦੇ ਸ਼ਿਰਡੀ ਕਸਬੇ ਤੋਂ ਰਾਜੇਂਦਰ ਅਤੇ ਕੁਸ਼ਲ ਨਾਮਕ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਦੀ ਟੀਮ ਦੇ ਹਵਾਲੇ ਕਰ ਦਿੱਤਾ ਗਿਆ। ਇਸ ਹਫ਼ਤੇ ਦੇ ਸ਼ੁਰੂ ਵਿੱਚ ਪੰਜਾਬ ਪੁਲਿਸ (Punjab Police) ਨੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ (Ranjit Avenue) ਇਲਾਕੇ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ (Sub-Inspector Dilbagh Singh) ਦੀ SUV ਗੱਡੀ ਹੇਠਾਂ ਆਈਈਡੀ (IED) ਦੇ ਸਬੰਧ ਵਿੱਚ ਦਿੱਲੀ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਦੀ ਪਛਾਣ ਪੁਲਿਸ ਮੁਲਾਜ਼ਮ ਹਰਪਾਲ ਸਿੰਘ ਅਤੇ ਸਾਥੀ ਫਤਿਹਵੀਰ ਸਿੰਘ ਵਜੋਂ ਹੋਈ ਹੈ। ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ (Amritsar Police) ਨੇ ਬੰਬ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ। ਪਰ ਹੁਣ 2 ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਮਗਰੋਂ ਇਸ ਮਾਮਲੇ ਵਿਚ ਨਵਾਂ ਮੋੜ ਆ ਖਲੋਇਆ। Amritsar bomb planting case ਬੀਤੀ 16 ਅਗਸਤ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ (Ranjit Avenue) ਵਿੱਚ ਪੁਲਿਸ ਨੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਸੀ। ਇਹ ਵਿਸਫੋਟਕ ਸਮੱਗਰੀ ਪੁਲਿਸ ਇੰਸਪੈਕਟਰ ਦੀ ਗੱਡੀ ਹੇਠ ਲਗਾਈ ਗਈ ਸੀ। ਮਿਲੀ ਜਾਣਕਾਰੀ ਮੁਤਾਬਿਕ ਗੱਡੀ ਇੰਸਪੈਕਟਰ ਦੇ ਘਰ ਦੇ ਬਾਹਰ ਖੜ੍ਹੀ ਸੀ ਅਤੇ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਮੁਤਾਬਿਕ ਦੋ ਨੌਜਵਾਨ ਮੋਟਰਸਾਈਕਲ ਉੱਤੇ ਆਉਂਦੇ ਤੇ ਘਰ ਦੇ ਬਾਹਰ ਖੜੀ ਗੱਡੀ ਦੇ ਹੇਠਾਂ ਵਿਸਫੋਟਕ ਸਮੱਗਰੀ ਲਗਾ ਕੇ ਫਰਾਰ ਹੋ ਜਾਂਦੇ ਹੈ। ਇਸ ਹਾਦਸੇ ਤੋਂ ਬਾਅਦ ਸਬ-ਇੰਸਪੈਕਟਰ ਦਿਲਬਾਗ ਸਿੰਘ (Sub-Inspector Dilbagh Singh) ਨੇ ਆਪਣੇ ਬਿਆਨ ਵਿਚ ਕਿਹਾ ਕਿ ਉਸ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਉਸ ਨੂੰ ਸੁਰੱਖਿਆ ਦਿੱਤੀ ਗਈ ਸੀ ਅਤੇ ਹੁਣ ਉਸ ਦੀ ਕਾਰ ਵਿਚੋਂ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ ਹੈ। ਇਹ ਵੀ ਪੜ੍ਹੋ: ਰਾਸ਼ਟਰੀ ਰਾਜਮਾਰਗ ਬਣਾਉਣ ਲਈ 1.5 ਕਰੋੜ ਰੁਪਏ ਦੀ ਕੋਠੀ ਨੂੰ ਚੁੱਕ 500 ਫੁੱਟ ਦੂਰ ਤਬਦੀਲ ਕੀਤਾ -PTC News

Related Post