ਚੇਨਈ - ਤਮਿਲਨਾਡੂ ਵਿਚ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਕ ਅਣਪਛਾਤੇ ਵਿਅਕਤੀ ਨੇ ਤਮਿਲਨਾਡੂ ਦੇ ਭਾਜਪਾ ਦਫ਼ਤਰ 'ਤੇ ਸਵੇਰੇ 1 ਵਜੇ ਦੇ ਕਰੀਬ ਪੈਟਰੋਲ ਬੰਬ ਸੁੱਟ ਦਿੱਤਾ। ਫਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਚੇਨਈ ਭਾਜਪਾ ਦਫਤਰ 'ਤੇ ਤੜਕੇ ਇਕ ਵਿਅਕਤੀ ਨੇ ਤਿੰਨ ਪੈਟਰੋਲ ਬੰਬ ਸੁੱਟੇ।
ਇਸ ਹਮਲੇ 'ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੀਸੀਟੀਵੀ ਫੁਟੇਜ ਨੂੰ ਸਕੈਨ ਕਰਨ ਤੋਂ ਬਾਅਦ ਪੁਲਿਸ ਨੂੰ ਪੈਟਰੋਲ ਬੰਬ ਵਾਲੇ ਬਾਰੇ ਪਤਾ ਲੱਗਾ ਹੈ। ਜਾਣਕਾਰੀ ਮੁਤਾਬਕ ਦੋਸ਼ੀ ਵਿਨੋਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਹ ਇਸ ਤੋਂ ਪਹਿਲਾਂ ਵੀ ਕਈ ਹੋਰ ਮਾਮਲਿਆਂ ਵਿੱਚ ਦੋਸ਼ੀ ਰਿਹਾ ਹੈ। ਪੁਲਿਸ ਸੂਤਰਾਂ ਅਨੁਸਾਰ ਉਸ ਨੇ ਨੀਟ ਪ੍ਰੀਖਿਆ ਦਾ ਵਿਰੋਧ ਕਰਨ ਲਈ ਪੈਟਰੋਲ ਬੰਬ ਸੁੱਟਿਆ ਸੀ।