Petrol-Diesel Price: ਅੱਜ ਫਿਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ 'ਚ Rate
Petrol-Diesel Price Hike: ਜਨਤਾ ਦੀਆਂ ਜੇਬਾਂ 'ਤੇ ਐਤਵਾਰ ਨੂੰ ਵੀ ਮਹਿੰਗਾਈ ਦੀ ਮਾਰ ਪਈ ਹੈ। ਦਰਅਸਲ ਅੱਜ ਤੇਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ। ਭਾਰਤੀ ਤੇਲ ਕੰਪਨੀਆਂ ਨੇ ਵੀ 27 ਮਾਰਚ ਨੂੰ ਤੇਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। IOCL ਦੇ ਤਾਜ਼ਾ ਅਪਡੇਟ 'ਤੇ ਨਜ਼ਰ ਮਾਰੀਏ ਤਾਂ ਦਿੱਲੀ 'ਚ ਪੈਟਰੋਲ 50 ਪੈਸੇ ਪ੍ਰਤੀ ਲੀਟਰ ਜਦਕਿ ਡੀਜ਼ਲ 55 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਹੁਣ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 98.61 ਰੁਪਏ ਤੋਂ ਵਧ ਕੇ 99.11 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਕੀਮਤ 89.87 ਰੁਪਏ ਤੋਂ ਵਧ ਕੇ 90.42 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਮੁਤਾਬਕ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਅੱਜ (ਐਤਵਾਰ) ਯਾਨੀ 27 ਮਾਰਚ 2022 ਨੂੰ ਪੈਟਰੋਲ ਦੀ ਕੀਮਤ 'ਚ 53 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ, ਜਦਕਿ ਡੀਜ਼ਲ ਦੀ ਕੀਮਤ 58 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 113.35 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ ਹੁਣ 113.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਡੀਜ਼ਲ ਦੀ ਕੀਮਤ 97.55 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ ਹੁਣ 98.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਵੱਡੀ ਕਾਰਵਾਈ, ਡੀਸੀ ਨੇ ਕਲਰਕ ਨੂੰ ਕੀਤਾ ਮੁਅੱਤਲ
ਜਾਣੋ ਆਪਣੇ ਸ਼ਹਿਰ 'ਚ Petrol-Diesel ਦੇ Price
ਦਿੱਲੀ
ਪੈਟਰੋਲ - 99.11 ਰੁਪਏ ਪ੍ਰਤੀ ਲੀਟਰ
ਡੀਜ਼ਲ - 90.42 ਰੁਪਏ ਪ੍ਰਤੀ ਲੀਟਰ