Petrol Diesel Price: ਤੇਲ ਦੀ ਕੀਮਤਾਂ ਨੂੰ ਲੈ ਕੇ ਪੈਟਰੋਲੀਅਮ ਮੰਤਰੀ ਦਾ ਵੱਡਾ ਬਿਆਨ
Petrol Diesel Price Hike: ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price) ਵਿੱਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ। ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਕਾਰਨ ਪਿਛਲੇ ਚਾਰ ਮਹੀਨਿਆਂ ਤੋਂ ਤੇਲ ਦੀਆਂ ਕੀਮਤਾਂ ਸਥਿਰ ਹਨ। ਇਸ 'ਤੇ ਚੋਣਾਂ ਖਤਮ ਹੋਣ ਤੋਂ ਤੁਰੰਤ ਬਾਅਦ ਪੈਟਰੋਲੀਅਮ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਚੋਣਾਂ ਦਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਨਾ ਹੋਣ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਦਰਅਸਲ, ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 140 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਇਹ ਜੁਲਾਈ 2008 ਤੋਂ ਬਾਅਦ ਕੱਚੇ ਤੇਲ ਦਾ ਸਭ ਤੋਂ ਉੱਚਾ ਪੱਧਰ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price) ਵਿੱਚ ਵਾਧੇ ਦੀ ਸੰਭਾਵਨਾ ਬਾਰੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਅੱਜ ਕਿਹਾ ਕਿ ਯੂਪੀਏ ਸਰਕਾਰ ਦੁਆਰਾ ਤੇਲ ਨੂੰ ਨਿਯੰਤ੍ਰਿਤ ਮੁਕਤ ਕੀਤਾ ਸੀ ਅਤੇ ਜੇਕਰ ਤੁਸੀਂ ਨਿਯੰਤ੍ਰਿਤ ਮੁਕਤ ਕਰੋਗੇ ਤਾਂ ਇਸ ਨਾਲ Freight Charges ਵੀ ਜੁੜਨਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਤੇਲ ਦੀ ਕਮੀ ਨਹੀਂ ਆਉਣ ਦਿਆਂਗੇ। ਇਹ ਵੀ ਧਿਆਨ ਵਿੱਚ ਰੱਖੋ ਕਿ ਸੰਸਾਰ ਵਿੱਚ ਸਥਿਤੀ ਕੀ ਹੈ? ਰੂਸ ਅਤੇ ਯੂਕਰੇਨ ਵਿਚਾਲੇ ਜੰਗ ਚੱਲ ਰਹੀ ਹੈ। ਤੇਲ ਦੀ ਕੀਮਤ ਅੰਤਰਰਾਸ਼ਟਰੀ ਸਥਿਤੀਆਂ 'ਤੇ ਨਿਰਭਰ ਕਰਦੀ ਹੈ। ਅਸੀਂ ਉਹ ਫੈਸਲਾ ਲਵਾਂਗੇ ਜੋ ਸਾਡੇ ਨਾਗਰਿਕਾਂ ਦੇ ਹਿੱਤ ਵਿੱਚ ਬਿਹਤਰ ਹੋਵੇਗਾ। ਇਹ ਵੀ ਪੜ੍ਹੋ:10 ਤੋਂ 12 ਸਾਲ ਦੇ 6 ਬੱਚਿਆਂ ਨੇ ਦੋ ਬੱਚੀਆਂ ਨਾਲ ਕੀਤਾ ਜਬਰ ਜਨਾਹ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ ਚੋਣਾਂ ਕਾਰਨ ਭਾਅ ਨਹੀਂ ਵਧਾਏ। ਅਜਿਹਾ ਕਹਿਣਾ ਗਲਤ ਹੋਵੇਗਾ। ਕੰਪਨੀਆਂ ਨੂੰ ਤੇਲ ਦੀਆਂ ਕੀਮਤਾਂ ਬਾਰੇ ਫੈਸਲਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਨੇ ਵੀ ਬਾਜ਼ਾਰ ਵਿਚ ਰਹਿਣਾ ਹੁੰਦਾ ਹੈ। ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਦੇ ਹਿਸਾਬ ਨਾਲ ਤੈਅ ਹੁੰਦੀਆਂ ਹਨ। ਜ਼ਿਕਰਯੋਗ ਹੈ ਕਿ ਰੂਸ ਅਤੇ ਯੂਕਰੇਨ ਵਿਚਾਲੇ ਪਿਛਲੇ 12 ਦਿਨਾਂ ਤੋਂ ਜੰਗ ਚੱਲ ਰਹੀ ਹੈ ਅਤੇ ਇਸ ਜੰਗ ਦਾ ਵੱਡਾ ਅਸਰ ਕੱਚੇ ਤੇਲ ਦੀਆਂ ਕੀਮਤਾਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 140 ਡਾਲਰ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। ਅਜਿਹੇ 'ਚ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੇ ਰੂਪ 'ਚ ਦੇਖਣ ਨੂੰ ਮਿਲ ਸਕਦਾ ਹੈ। -PTC News