Petrol Diesel Price Hike: 137 ਦਿਨਾਂ ਬਾਅਦ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Petrol Diesel Price Hike: ਰੂਸ-ਯੂਕਰੇਨ ਜੰਗ ਨੇ ਤੇਲ ਦੀਆਂ ਕੀਮਤਾਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪਿਆ ਹੈ। ਲੰਬੇ ਸਮੇਂ ਤੋਂ ਜਿਸ ਦੀ ਉਮੀਦ ਕੀਤੀ ਜਾ ਰਹੀ ਸੀ, ਅੱਜ ਉਹੀ ਹੋ ਗਿਆ ਹੈ ਅਤੇ ਅੱਜ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price) ਵਿੱਚ ਵਾਧਾ ਹੋ ਗਿਆ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਹ ਵਾਧਾ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਰੂਸ-ਯੂਕਰੇਨ ਯੁੱਧ ਕਾਰਨ ਵਿਸ਼ਵ ਪੱਧਰ 'ਤੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹੁਣ ਤੋਂ ਰੋਜ਼ਾਨਾ ਕੀਮਤਾਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਵੀ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 137 ਦਿਨਾਂ ਬਾਅਦ ਵਾਧਾ ਹੋਇਆ ਹੈ ਅਤੇ ਇਸ ਤੋਂ ਪਹਿਲਾਂ 4 ਨਵੰਬਰ ਨੂੰ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਨਵੀਂਆਂ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ ਅਤੇ ਟੈਂਕੀ ਭਰਨਾ ਤੁਹਾਡੇ ਲਈ ਮਹਿੰਗਾ ਹੋ ਗਿਆ ਹੈ।
ਵੇਖੋ ਸੂਬਿਆਂ ਦਾ ਹਾਲ
-ਮੰਗਲਵਾਰ ਨੂੰ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 96.21 ਰੁਪਏ ਅਤੇ ਡੀਜ਼ਲ ਦੀ ਕੀਮਤ 87.47 ਰੁਪਏ ਹੋ ਗਈ ਹੈ। ਮੁੰਬਈ 'ਚ ਅੱਜ ਪੈਟਰੋਲ ਦੀ ਕੀਮਤ 110.78 ਰੁਪਏ ਪ੍ਰਤੀ ਲੀਟਰ ਹੈ ਜਦਕਿ ਇਕ ਲੀਟਰ ਡੀਜ਼ਲ ਦੀ ਕੀਮਤ 94.94 ਰੁਪਏ ਪ੍ਰਤੀ ਲੀਟਰ ਹੈ।