Petrol Diesel Price : ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ RATE
Petrol Diesel Price: ਦੇਸ਼ ਵਿੱਚ ਆਮ ਲੋਕਾਂ ਨੂੰ ਲਗਾਤਾਰ ਦੂਜੇ ਦਿਨ ਵੀ ਮਹਿੰਗਾਈ ਦੀ ਮਾਰ ਝੱਲਣੀ ਪਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਦੂਜੇ ਦਿਨ ਵੀ ਵਾਧਾ ਹੋਇਆ ਹੈ। ਲਗਾਤਾਰ ਦੂਜੇ ਦਿਨ ਦੋਵਾਂ ਈਂਧਨਾਂ ਦੀਆਂ ਕੀਮਤਾਂ 'ਚ 80-80 ਪੈਸੇ ਦਾ ਵਾਧਾ ਕੀਤਾ ਗਿਆ ਹੈ। ਦਿੱਲੀ 'ਚ ਇਕ ਲੀਟਰ ਪੈਟਰੋਲ 97.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.27 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 111.67 ਰੁਪਏ ਅਤੇ ਡੀਜ਼ਲ ਦੀ ਕੀਮਤ 95.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 106.34 ਰੁਪਏ ਅਤੇ ਡੀਜ਼ਲ ਦੀ ਕੀਮਤ 91.42 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਚੇਨਈ 'ਚ ਵੀ ਪੈਟਰੋਲ 102.91 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.95 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ। ਨਵੀਂ ਦਰ ਮੁਤਾਬਕ ਅੱਜ ਵੀ ਦੇਸ਼ ਦਾ ਸਭ ਤੋਂ ਸਸਤਾ ਪੈਟਰੋਲ ਪੋਰਟ ਬਲੇਅਰ 'ਚ 84.30 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ ਵੀ ਇੱਥੇ 78.52 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਭਾਪਾਲ, ਜੈਪੁਰ, ਪਟਨਾ, ਕੋਲਕਾਤਾ, ਚੇਨਈ ਅਤੇ ਬੈਂਗਲੁਰੂ 'ਚ ਪੈਟਰੋਲ 100 ਤੋਂ ਪਾਰ ਹੈ। ਦੇਸ਼ ਦਾ ਸਭ ਤੋਂ ਮਹਿੰਗਾ ਪੈਟਰੋਲ ਅਤੇ ਡੀਜ਼ਲ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿੱਚ ਹੈ। ਇੱਥੇ ਇੱਕ ਲੀਟਰ ਪੈਟਰੋਲ ਦੀ ਕੀਮਤ 113.87 ਰੁਪਏ ਅਤੇ ਡੀਜ਼ਲ ਦੀ ਕੀਮਤ 96.91 ਰੁਪਏ ਹੈ। ਸਰਕਾਰ ਦੇ ਸਿਆਸੀ ਵਿਰੋਧੀਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਪੰਜ ਸੂਬਿਆਂ ਦੀਆਂ ਚੋਣਾਂ ਕਾਰਨ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਤੋਂ ਰੋਕਿਆ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 112 ਡਾਲਰ ਪ੍ਰਤੀ ਬੈਰਲ 'ਤੇ ਪਹੁੰਚਣ ਤੋਂ ਬਾਅਦ ਤੇਲ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੇ ਥੋਕ ਖਰੀਦਦਾਰਾਂ ਲਈ ਕੀਮਤ 25 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਤੇਲ ਡੀਲਰਾਂ ਦਾ ਕਹਿਣਾ ਹੈ ਕਿ ਪ੍ਰਚੂਨ ਮੁੱਲ ਹੌਲੀ-ਹੌਲੀ ਵਧਾਇਆ ਜਾਵੇਗਾ। ਇਹ ਵੀ ਪੜ੍ਹੋ:ਮਾਈਕ੍ਰੋਵੇਵ ਓਵਨ 'ਚ ਮਿਲੀ ਬੱਚੀ ਦੀ ਲਾਸ਼, ਪੁਲਿਸ ਜਾਂਚ 'ਚ ਜੁਟੀ ਦੱਸ ਦੇਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਚੱਲ ਰਹੀ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ। -PTC News