ਬਹਿਬਲ ਕਲਾਂ ਗੋਲੀ ਕਾਂਡ 'ਚ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬ ਘਰ 'ਚ ਸੁਸ਼ੋਭਿਤ

By  Riya Bawa April 11th 2022 03:08 PM -- Updated: April 11th 2022 03:09 PM

ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਸੱਤ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਬਹਿਬਲ ਕਲਾਂ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ ਭਾਈ ਗੁਰਜੀਤ ਸਿੰਘ ਸਰਾਵਾਂ, ਜੋਧਪੁਰ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਯਤਨ ਕਰਨ ਵਾਲੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਘੁੰਮਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨੱਕਾਸ਼ੀ ’ਚ ਯੋਗਦਾਨ ਪਾਉਣ ਵਾਲੇ ਜੀਐਸ ਸੋਹਨ ਸਿੰਘ, ਸੰਤ ਪ੍ਰਿਥੀਪਾਲ ਸਿੰਘ ਸੱਯਦ, ਇੰਜੀ: ਡਾ. ਜਸਵੰਤ ਸਿੰਘ ਗਿੱਲ, ਬ੍ਰਗੇਡੀਅਰ ਸ. ਸਿੰਘ ਦੇ ਚਿੱਤਰ ਲਾਏ ਗਏ ਹਨ। ਬਹਿਬਲ ਕਲਾਂ ਦੇ ਸ਼ਹੀਦਾਂ ਸਣੇ ਸੱਤ ਸ਼ਖ਼ਸੀਅਤਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ’ਚ ਲਾਏ ਇਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਨਿਭਾਈ। ਇਹ ਵੀ ਪੜ੍ਹੋ:ਕਿਸਾਨ ਮੁੜ ਅੰਦੋਲਨ ਦੇ ਰਾਹ 'ਤੇ, ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ MSP ਗਾਰੰਟੀ ਹਫ਼ਤਾ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਨ੍ਹਾਂ ਨੇ ਗੁਰਮਤਿ ਦੀਆਂ ਪੈੜਾਂ ’ਤੇ ਚੱਲ ਕੇ ਪੰਥਕ ਸੇਵਾ ਨਿਭਾਈ ਹੈ, ਉਹ ਕੌਮ ਲਈ ਸਤਿਕਾਰਯੋਗ ਹਨ ਤੇ ਪੰਥਕ ਸਨਮਾਨ ਵਜੋਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸ਼ਖ਼ਸੀਅਤਾਂ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਬਾਰੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਜਾਣਕਾਰੀ ਮਿਲ ਸਕੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਪੰਥਕ ਸੇਵਾ ਕਰਨ ਵਾਲੇ ਹਰ ਸ਼ਖ਼ਸ ਦਾ ਦਿਲੋਂ ਸਤਿਕਾਰ ਕਰਦੀ ਹੈ ਤੇ ਕਰਦੀ ਰਹੇਗੀ। ਬਹਿਬਲ ਕਲਾਂ ਦੇ ਸ਼ਹੀਦਾਂ ਸਣੇ ਸੱਤ ਸ਼ਖ਼ਸੀਅਤਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ’ਚ ਲਾਏ ਇਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਦੇ ਦੋ ਪਹੀਆ ਵਾਹਨ ਲਗਾਉਣ ਲਈ ਨਵੇਂ ਤਿਆਰ ਕੀਤੇ ਗਏ ਸਟੈਂਡ ਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤਾ। ਇਹ ਸਟੈਂਡ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਸਾਹਮਣੇ ਤਿਆਰ ਕੀਤਾ ਗਿਆ ਹੈ, ਜਿਸ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਕੀਤੀ ਗਈ ਹੈ। ਇਹ ਸਾਈਕਲ/ਸਕੂਟਰ ਸਟੈਂਡ ਜ਼ਮੀਨਦੋਜ਼ ਇਮਾਰਤ ਵਿਚ ਤਿਆਰ ਕੀਤਾ ਗਿਆ ਹੈ। ਬਹਿਬਲ ਕਲਾਂ ਦੇ ਸ਼ਹੀਦਾਂ ਸਣੇ ਸੱਤ ਸ਼ਖ਼ਸੀਅਤਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ’ਚ ਲਾਏ -PTC News

Related Post