PM ਮੋਦੀ ਆਪ ਦਖਲ ਦੇ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ: ਸੁਖਬੀਰ ਸਿੰਘ ਬਾਦਲ

By  Riya Bawa April 18th 2022 06:23 PM -- Updated: April 18th 2022 06:26 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ  ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਦਖਲ ਦੇ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ ਤਾਂ ਜੋ 2019 'ਚ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ’ਤੇ ਅੱਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਸਰਕਾਰ ਦਾ ਸਿੱਖ ਕੌਮ ਨਾਲ ਕੀਤਾ ਵਾਅਦਾ ਪੂਰਾ ਹੋ ਸਕੇ। sukhbir singh badal ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹਨਾਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਤੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਦਖਲ ਦੇਣ ਤੇ ਸਮਰਥ ਅਧਿਕਾਰੀ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਬਾਰੇ ਫੈਸਲਾ ਲੈ ਕੇ ਉਹਨਾਂ ਦੀ ਛੇਤੀ ਰਿਹਾਈ ਯਕੀਨੀ ਬਣਾਉਣ। ਕੇਂਦਰ ਸਰਕਾਰ ਨੇ 2019 ਵਿਚ ਮਨੁੱਖਤਾ ਦੇ ਆਧਾਰ ’ਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦੀ ਮਨਜ਼ੂਰੀ ਦਿੱਤੀ ਸੀ। Punjab: SAD seeks PM's intervention in Balwant Singh Rajoana's release ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮਾਮਲੇ ਵੱਲ ਤੁਰੰਤ ਪ੍ਰਧਾਨ ਮੰਤਰੀ ਵੱਲੋਂ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ 25 ਮਾਰਚ 2012 ਨੁੰ ਸ਼੍ਰੋਮਣੀ ਕਮੇਟੀ ਵੱਲੋਂ ਸੰਵਿਧਾਨ ਦੀ ਧਾਰਾ 72 ਤਹਿਤ ਜੋ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਉਹ ਹਾਲੇ ਵੀ ਰਾਸ਼ਟਰਪਤੀ ਕੋਲ ਪੈਂਡਿੰਗ ਪਈ ਹੈ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਕੇ ਕੇਂਦਰ ਸਰਕਾਰ ਨੁੰ ਭਾਈ ਰਾਜੋਆਣਾ ਦੀ ਤਰਸ ਦੀ ਪਟੀਸ਼ਨ ’ਤੇ 30 ਅਪ੍ਰੈਲ ਤੱਕ ਫੈਸਲਾ ਲੈਣ ਨੂੰ ਕਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਪ੍ਰਧਾਨ ਮੰਤਰੀ ਖੁਦ ਇਹ ਗੱਲ ਸਮਝ ਸਕਦੇ ਹਨ ਕਿ ਜਦੋਂ ਕੇਂਦਰ ਸਰਕਾਰ ਨੇ ਫਾਂਸੀ ਦੀ ਸਜ਼ਾ ਮੁਆਫ ਕਰ ਦਿੱਤੀ ਤਾਂ ਫਿਰ ਭਾਈ ਰਾਜੋਆਣਾ ਨੂੰ ਸਲਾਖ਼ਾਂ ਪਿੱਛੇ ਰੱਖਣ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ। ਉਹਨਾਂ ਕਿਹਾ ਕਿ ਸਿੱਖ ਕੈਦੀ ਪਹਿਲਾਂ ਹੀ 26 ਸਾਲਾਂ ਦੀ ਸਜ਼ਾ ਭੁਗਤ ਚੁੱਕਾ ਹੈ ਜੋ ਕਿ ਉਮਰ ਕੈਦ ਨਾਲੋਂ ਵੀ ਜ਼ਿਆਦਾ ਹੈ। ਇਹ ਵੀ ਪੜ੍ਹੋ : ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ Punjab: SAD seeks PM's intervention in Balwant Singh Rajoana's release ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਤੇ ਫਿਰ ਉਹਨਾਂ ਦੀ ਰਿਹਾਈ ਦੀ ਬੇਨਤੀ ਕਰਦਾ ਪਾਸ ਕੀਤਾ ਮਤਾ ਪਹਿਲਾਂ ਹੀ ਸੌਂਪਿਆ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਸਿੱਖ ਗੁਰਧਾਮਾਂ ਦੀ ਸੰਭਾਲ ਕਰਦੀ ਹੈ ਤੇ ਜਿਸਦੇ ਮੈਂਬਰ ਸਿੱਖ ਸੰਗਤ ਵੱਲੋਂ ਸਿੱਧੇ ਤੌਰ ’ਤੇ ਚੁਣੇ ਜਾਂਦੇ ਹਨ, ਨੇ ਅਜਿਹੇ ਹੀ ਮੰਗ ਪੱਤਰ ਕੇਂਦਰ ਸਰਕਾਰ ਨੂੰ ਸੌਂਪੇ ਹਨ। Punjab: SAD seeks PM's intervention in Balwant Singh Rajoana's release ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਲਗਾਤਾਰ ਭਾਈ ਰਾਜੋਆਣਾ ਨੁੰ ਫਾਂਸੀ ਦੇਣ ਦੇ ਨਿਆਂਇਕ ਹੁਕਮਾਂ ਦਾ ਵਿਰੋਧ ਕਰਦੀ ਰਹੀ ਹੈ ਤੇ ਉਸ ਵੇਲੇ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਦੀ ਇੱਛਾ ਹੈ ਕਿ ਭਾਈ ਰਾਜੋਆਣਾ ਨੁੰ ਰਿਹਾਅ ਕੀਤਾ ਜਾਵੇ ਤੇ ਉਹ ਪ੍ਰਧਾਨ ਮੰਤਰੀ ਵੱਲ ਵੇਖ ਰਹੇ ਹਨ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਰਕਾਰ ਵੱਲੋਂ ਸਿੱਖ ਕੌਮ ਨਾਲ ਕੀਤਾ ਵਾਅਦਾ ਕਦੋਂ ਨਿਭਾਉਂਦੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਅਜਿਹੀ ਹੀ ਅਪੀਲ ਕੀਤੀ। -PTC News

Related Post