PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਗੱਲਬਾਤ, ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ

By  Pardeep Singh February 25th 2022 08:25 AM

ਨਵੀਂ ਦਿੱਲੀ: ਰੂਸ ਅਤੇ ਯੂਕਰੇਨ ਵਿਚਕਾਰ ਭਿਆਨਕ ਯੁੱਧ ਸ਼ੁਰੂ ਹੋ ਗਿਆ ਹੈ। ਜਿਸ ਵਿੱਚ ਕਈ ਯੂਕਰੇਨ ਦੇ ਨਾਗਰਿਕਾਂ ਦੀ ਜਾਨ ਜਾ ਚੁੱਕੀ ਹੈ। ਜਿਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ। ਯੁੱਧ ਦੇ ਬਾਰੇ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ ਬਾਰੇ ਜਾਣਕਾਰੀ ਦਿੱਤੀ। ਪੀਐਮ ਮੋਦੀ ਨੇ ਆਪਣੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਵਿਸ਼ਵਾਸ ਨੂੰ ਦੁਹਰਾਇਆ ਕਿ ਰੂਸ ਅਤੇ ਨਾਟੋ ਵਿਚਾਲੇ ਮੱਤਭੇਦ ਨੂੰ ਇਮਾਨਦਾਰੀ ਨਾਲ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਦੇ ਸਾਹਮਣੇ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ ਰੱਖਿਆ। ਪੀਐਮ ਮੋਦੀ ਨੇ ਕਿਹਾ ਹੈ ਕਿ ਕੋਈ ਵੀ ਹੱਲ ਗੱਲਬਾਤ ਰਾਹੀਂ ਹੀ ਲੱਭਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਬਿਆਨ ਮੁਤਾਬਿਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੱਲਬਾਤ ਦੌਰਾਨ ਆਪਣੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਵਿਸ਼ਵਾਸ ਨੂੰ ਦੁਹਰਾਇਆ ਕਿ ਰੂਸ ਅਤੇ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਸਮੂਹ ਵਿਚਾਲੇ ਮਤਭੇਦ ਸਿਰਫ 'ਇਮਾਨਦਾਰ ਅਤੇ ਗੰਭੀਰ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ। Russia-Ukraine War Live Updates: Vladimir Putin announces a 'military operation' in Ukraine ਟੈਲੀਫੋਨ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨੂੰ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਖਾਸ ਕਰਕੇ ਵਿਦਿਆਰਥੀਆਂ ਦੀ ਸੁਰੱਖਿਆ ਬਾਰੇ ਭਾਰਤ ਦੀਆਂ ਚਿੰਤਾਵਾਂ ਤੋਂ ਵੀ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਭਾਰਤ ਦੀ ਸਭ ਤੋਂ ਵੱਡੀ ਤਰਜੀਹ ਹੈ। ਮੋਦੀ-ਪੁਤਿਨ ਵਾਰਤਾ ਬਾਰੇ ਰੂਸੀ ਬਿਆਨ ਵਿਚ ਕਿਹਾ ਗਿਆ ਹੈ ਕਿ ਗੱਲਬਾਤ ਦੌਰਾਨ ਪੁਤਿਨ ਨੇ ਡੌਨਬਾਸ ਦੀ ਨਾਗਰਿਕ ਆਬਾਦੀ ਦੇ ਖਿਲਾਫ ਕੀਵ ਦੀਆਂ ਹਮਲਾਵਰ ਕਾਰਵਾਈਆਂ ਦੇ ਬੁਨਿਆਦੀ ਮੁਲਾਂਕਣ ਦੇ ਨਾਲ-ਨਾਲ ਮਿੰਸਕ ਸਮਝੌਤਿਆਂ ਨੂੰ ਤੋੜਨ ਦੇ ਉਦੇਸ਼ ਨਾਲ ਯੂਕਰੇਨ ਦੀ ਵਿਨਾਸ਼ਕਾਰੀ ਨੀਤੀ ਨੂੰ ਰੇਖਾਂਕਿਤ ਕੀਤਾ। ਰੂਸੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਹਾਲਾਤਾਂ ਵਿੱਚ ਯੂਕਰੇਨ ਦੇ ਖੇਤਰ ਵਿੱਚ ਅਮਰੀਕਾ ਅਤੇ ਉਸਦੇ ਨਾਟੋ ਸਹਿਯੋਗੀਆਂ ਦੇ ਫੌਜੀ ਵਿਕਾਸ ਦੇ ਮੱਦੇਨਜ਼ਰ, ਰੂਸ ਨੂੰ ਅਸਵੀਕਾਰਨਯੋਗ, ਇੱਕ ਵਿਸ਼ੇਸ਼ ਫੌਜੀ ਕਾਰਵਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਪੱਸ਼ਟੀਕਰਨ ਲਈ ਧੰਨਵਾਦ ਕੀਤਾ ਅਤੇ ਮੌਜੂਦਾ ਸਮੇਂ ਵਿੱਚ ਯੂਕਰੇਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਸਹਾਇਤਾ ਦੀ ਮੰਗ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਸੰਬੰਧ ਪਹਿਲਾਂ ਵਾਂਗ ਹੀ ਚੱਲਦੇ ਰਹਿਣਗੇ। ਉਨ੍ਹਾਂ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਸੁੱਰਖਿਅਤ ਵਾਪਸ ਲਿਆਉਣ ਉੱਤੇ ਜ਼ੋਰ ਦਿੱਤਾ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਅਤੇ ਨਾਟੋ ਵਿਚਾਲੇ ਮੱਤਭੇਦਾਂ ਨੂੰ ਖਤਮ ਕਰਨ ਲਈ ਬੈਠ ਕੇ ਗੱਲਬਾਤ ਰਾਹੀ ਹੱਲ ਕਰਨ ਉੱਤੇ ਜ਼ੋਰ ਦਿੱਤਾ ਹੈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਮੌਜੂਦ ਸਨ। ਇਹ ਵੀ ਪੜ੍ਹੋ:Russia-Ukraine war: ਯੂਕਰੇਨ ਨੇ PM ਮੋਦੀ ਤੋਂ ਮੰਗੀ ਮਦਦ -PTC News

Related Post