ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ ਪ੍ਰਧਾਨ ਮੰਤਰੀ ਵੀ ਹੋਏ ਗਾਇਬ : ਰਾਹੁਲ ਗਾਂਧੀ
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਦੇਸ਼ ਵਿਚ ਕੋਰੋਨਾ ਵਾਇਰਸ ਦੀ ਗੰਭੀਰ ਸਥਿਤੀ ਅਤੇ ਦਵਾਈਆਂ ਦੀ ਘਾਟ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਵੈਕਸੀਨ, ਆਕਸੀਜਨ ਅਤੇ ਦਵਾਈਆਂ ਨਾਲ -ਨਾਲ ਪ੍ਰਧਾਨ ਮੰਤਰੀ ਵੀ ਗਾਇਬ ਹਨ।
[caption id="attachment_497059" align="aligncenter"] ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ ਪ੍ਰਧਾਨ ਮੰਤਰੀ ਵੀ ਹੋਏ ਗਾਇਬ : ਰਾਹੁਲ ਗਾਂਧੀ[/caption]
ਪੜ੍ਹੋ ਹੋਰ ਖ਼ਬਰਾਂ : ਕੀ ਮਾਸਕ ਦੀ ਜ਼ਿਆਦਾ ਵਰਤੋਂ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ? ਜਾਣੋਂ ਸੱਚ
ਦਰਅਸਲ 'ਚ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ ਕਿ ਵੈਕਸੀਨ, ਆਕਸੀਜਨ ਅਤੇ ਦਵਾਈਆਂ ਨਾਲ ਪ੍ਰਧਾਨ ਮੰਤਰੀਵੀ ਗ਼ਾਇਬ ਹਨ। ਉਨ੍ਹਾਂ ਅੱਗੇ ਕਿਹਾ ਕਿ ਬਚੇ ਹੈ ਤਾਂ ਬਸ ਕੇਂਦਰੀ ਵਿਸਟਾ , ਦਵਾਈਆਂ 'ਤੇ ਜੀਐਮ ਅਤੇ ਇਥੇ -ਓਥੇ ਪ੍ਰਧਾਨ ਮੰਤਰੀ ਦੀਆਂ ਫੋਟੋਆਂ।
[caption id="attachment_497057" align="aligncenter"] ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ ਪ੍ਰਧਾਨ ਮੰਤਰੀ ਵੀ ਹੋਏ ਗਾਇਬ : ਰਾਹੁਲ ਗਾਂਧੀ[/caption]
ਰਾਹੁਲ ਗਾਂਧੀ ਪਿਛਲੇ ਕਈ ਦਿਨਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਲਗਾਤਾਰ ਹਮਲਾਵਰ ਹਨ। ਕੋਰੋਨਾ ਦੀ ਦੂਜੀ ਲਹਿਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਸ਼ਾਲ ਰੈਲੀਆਂ ਨੂੰ ਲੈ ਕੇ ਵੀ ਰਾਹੁਲ ਗਾਂਧੀ ਨੇ ਤੰਜ ਕਸਿਆ ਸੀ। ਇਸ ਤੋਂ ਪਹਿਲਾਂ ਸੋਨੀਆ ਗਾਂਧੀ ਸਮੇਤ ਕਈ ਵਿਰੋਧੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੇਂਦਰੀ ਵਿਸਟਾ ਪ੍ਰਾਜੈਕਟ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।
[caption id="attachment_497058" align="aligncenter"] ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ ਪ੍ਰਧਾਨ ਮੰਤਰੀ ਵੀ ਹੋਏ ਗਾਇਬ : ਰਾਹੁਲ ਗਾਂਧੀ[/caption]
ਇਸ ਦੇ ਤਹਿਤ ਨਵੀਂ ਸੰਸਦ ਭਵਨ ਅਤੇ ਪ੍ਰਧਾਨ ਮੰਤਰੀ ਘਰ ਆਦਿ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾਵਾਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਕੋਰੋਨਾ ਪੀਰੀਅਡ ਦੌਰਾਨ ਪ੍ਰੋਜੈਕਟ ਬੰਦ ਕਰਕੇ ਹਸਪਤਾਲਾਂ ਦੇ ਟੀਕਿਆਂ ਦੀ ਸਪਲਾਈ ’ਤੇ ਖਰਚੇ ਵਧਾਏ ਅਤੇ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇ।
[caption id="attachment_497060" align="aligncenter"] ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ ਪ੍ਰਧਾਨ ਮੰਤਰੀ ਵੀ ਹੋਏ ਗਾਇਬ : ਰਾਹੁਲ ਗਾਂਧੀ[/caption]
ਪੜ੍ਹੋ ਹੋਰ ਖ਼ਬਰਾਂ : ਇੱਕ ਪੁੱਤ ਦਾ ਅੰਤਿਮ ਸਸਕਾਰ ਕਰਕੇ ਘਰ ਵਾਪਸ ਆਇਆ ਪਰਿਵਾਰ, ਦੂਜੇ ਦੀ ਘਰ 'ਚ ਮਿਲੀ ਲਾਸ਼
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਗੰਭੀਰ ਸਥਿਤੀ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਜਿਸਦੀ ਜਵਾਬਦੇਹੀ ਹੈ ,ਉਹ ਕਿਤੇ ਛੁਪੇ ਬੈਠੇ ਹਨ। ਉਨ੍ਹਾਂ ਟਵੀਟ ਕੀਤਾ ਕਿ ਵਾਰ -ਵਾਰ ਦੁਖਦਾਈ ਖ਼ਬਰਾਂ ਆ ਰਹੀਆਂ ਹਨ ਅਤੇ ਬੁਨਿਆਦੀ ਸਮੱਸਿਆਵਾਂ ਦਾ ਅਜੇ ਤੱਕ ਹੱਲ ਨਹੀਂ ਹੋਇਆ। ਸਾਡੇ ਦੇਸ਼ ਵਾਸੀ ਇਸ ਮਹਾਂਮਾਰੀ ਵਿੱਚ ਕੇਂਦਰ ਸਰਕਾਰ ਦੀ ਬੇਰਹਿਮੀ ਨੂੰ ਕਦੋਂ ਤੱਕ ਸਹਿਣਗੇ? ਜਿਨ੍ਹਾਂ ਕੋਲਜਵਾਬਦੇਹੀ ਹੈ ,ਉਹ ਕਿਤੇ ਛੁਪੇ ਬੈਠੇ ਹਨ।
-PTCNews