PM ਮੋਦੀ ਨੇ ਮੁੱਖ ਮੰਤਰੀਆਂ ਨਾਲ ਕੋਵਿਡ ਸਥਿਤੀ ਦੀ ਸਮੀਖਿਆ ਕੀਤੀ, ਕਿਹਾ- ਚੁਣੌਤੀ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਈ 

By  Pardeep Singh April 27th 2022 02:16 PM

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ, ਉਪ ਰਾਜਪਾਲਾਂ ਅਤੇ ਪ੍ਰਸ਼ਾਸਕਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੋਰੋਨਾ ਮਹਾਮਾਰੀ ਦੀ ਤਾਜ਼ਾ ਸਥਿਤੀ ਦੀ ਸਮੀਖਿਆ ਕੀਤੀ। ਇਸ ਤੋਂ ਬਾਅਦ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਦੋ ਹਫਤਿਆਂ 'ਚ ਕੁਝ ਸੂਬਿਆਂ 'ਚ ਕੋਵਿਡ-19 ਸੰਕਰਮਣ ਦੇ ਮਾਮਲੇ ਵਧੇ ਹਨ, ਉਸ ਤੋਂ ਸਪੱਸ਼ਟ ਹੈ ਕਿ ਕੋਰੋਨਾ ਦੀ ਚੁਣੌਤੀ ਪੂਰੀ ਤਰ੍ਹਾਂ ਟਲ ਨਹੀਂ ਸਕੀ, ਇਸ ਲਈ ਦੇਸ਼ ਵਾਸੀਆਂ ਨੂੰ ਚੇਤਾਵਨੀ ਉਨ੍ਹਾਂ ਕਿਹਾ ਕਿ ਓਮਿਕਰੋਨ ਅਤੇ ਇਸ ਦੇ ਸਾਰੇ ਵੇਰੀਐਂਟ ਕਿਸ ਤਰ੍ਹਾਂ ਗੰਭੀਰ ਸਥਿਤੀ ਪੈਦਾ ਕਰ ਸਕਦੇ ਹਨ, ਇਹ ਅਸੀਂ ਯੂਰਪ ਦੇ ਦੇਸ਼ਾਂ ਵਿਚ ਦੇਖ ਸਕਦੇ ਹਾਂ।  ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਕੁਝ ਦੇਸ਼ਾਂ ਵਿੱਚ ਕੋਰੋਨਾ ਦੇ ਵੱਖ-ਵੱਖ ਰੂਪਾਂ ਕਾਰਨ ਕੁਝ ਲਹਿਰਾਂ ਆਈਆਂ ਹਨ, ਪਰ ਭਾਰਤ ਨੇ ਕਈ ਦੇਸ਼ਾਂ ਨਾਲੋਂ ਸਥਿਤੀ ਨੂੰ ਬਿਹਤਰ ਢੰਗ ਨਾਲ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਪਿਛਲੇ ਦੋ ਹਫ਼ਤਿਆਂ ਤੋਂ ਜਿਸ ਤਰ੍ਹਾਂ ਨਾਲ ਕੁਝ ਰਾਜਾਂ ਵਿੱਚ ਮਾਮਲੇ ਵੱਧ ਰਹੇ ਹਨ, ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਕਾਕਰਨ ਨੇ ਕੋਰੋਨਾ ਵਿਰੁੱਧ ਲੜਾਈ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਇਹ ਮੀਟਿੰਗ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ-19 ਦੇ 2,927 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,30,65,496 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੱਪਡੇਟ ਅੰਕੜਿਆਂ ਮੁਤਾਬਕ, ਲਾਗ ਕਾਰਨ 32 ਹੋਰ ਮੌਤਾਂ ਤੋਂ ਬਾਅਦ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,23,654 ਹੋ ਗਈ ਹੈ। ਦੇਸ਼ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 16,279 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.04 ਫੀਸਦੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਲਾਗ ਦੀ ਰੋਜ਼ਾਨਾ ਦਰ 0.58 ਪ੍ਰਤੀਸ਼ਤ ਅਤੇ ਹਫਤਾਵਾਰੀ ਦਰ 0.59 ਪ੍ਰਤੀਸ਼ਤ ਹੈ, ਜਦੋਂ ਕਿ ਕੋਵਿਡ -19 ਤੋਂ ਮੌਤ ਦਰ 1.22 ਪ੍ਰਤੀਸ਼ਤ ਹੈ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 188.19 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। PM Modi to hold virtual Covid review meeting with CMs ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ, ਉਪ ਰਾਜਪਾਲਾਂ ਅਤੇ ਪ੍ਰਸ਼ਾਸਕਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੋਰੋਨਾ ਮਹਾਮਾਰੀ ਦੀ ਤਾਜ਼ਾ ਸਥਿਤੀ ਦੀ ਸਮੀਖਿਆ ਕੀਤੀ। ਇਸ ਤੋਂ ਬਾਅਦ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਦੋ ਹਫਤਿਆਂ 'ਚ ਕੁਝ ਸੂਬਿਆਂ 'ਚ ਕੋਵਿਡ-19 ਸੰਕਰਮਣ ਦੇ ਮਾਮਲੇ ਵਧੇ ਹਨ, ਉਸ ਤੋਂ ਸਪੱਸ਼ਟ ਹੈ ਕਿ ਕੋਰੋਨਾ ਦੀ ਚੁਣੌਤੀ ਪੂਰੀ ਤਰ੍ਹਾਂ ਟਲ ਨਹੀਂ ਸਕੀ, ਇਸ ਲਈ ਦੇਸ਼ ਵਾਸੀਆਂ ਨੂੰ ਚੇਤਾਵਨੀ ਉਨ੍ਹਾਂ ਕਿਹਾ ਕਿ ਓਮਿਕਰੋਨ ਅਤੇ ਇਸ ਦੇ ਸਾਰੇ ਵੇਰੀਐਂਟ ਕਿਸ ਤਰ੍ਹਾਂ ਗੰਭੀਰ ਸਥਿਤੀ ਪੈਦਾ ਕਰ ਸਕਦੇ ਹਨ, ਇਹ ਅਸੀਂ ਯੂਰਪ ਦੇ ਦੇਸ਼ਾਂ ਵਿਚ ਦੇਖ ਸਕਦੇ ਹਾਂ। PM to assess Covid situation in country today ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਕੁਝ ਦੇਸ਼ਾਂ ਵਿੱਚ ਕੋਰੋਨਾ ਦੇ ਵੱਖ-ਵੱਖ ਰੂਪਾਂ ਕਾਰਨ ਕੁਝ ਲਹਿਰਾਂ ਆਈਆਂ ਹਨ, ਪਰ ਭਾਰਤ ਨੇ ਕਈ ਦੇਸ਼ਾਂ ਨਾਲੋਂ ਸਥਿਤੀ ਨੂੰ ਬਿਹਤਰ ਢੰਗ ਨਾਲ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਪਿਛਲੇ ਦੋ ਹਫ਼ਤਿਆਂ ਤੋਂ ਜਿਸ ਤਰ੍ਹਾਂ ਨਾਲ ਕੁਝ ਰਾਜਾਂ ਵਿੱਚ ਮਾਮਲੇ ਵੱਧ ਰਹੇ ਹਨ, ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਕਾਕਰਨ ਨੇ ਕੋਰੋਨਾ ਵਿਰੁੱਧ ਲੜਾਈ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਇਹ ਮੀਟਿੰਗ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ-19 ਦੇ 2,927 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,30,65,496 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੱਪਡੇਟ ਅੰਕੜਿਆਂ ਮੁਤਾਬਕ, ਲਾਗ ਕਾਰਨ 32 ਹੋਰ ਮੌਤਾਂ ਤੋਂ ਬਾਅਦ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,23,654 ਹੋ ਗਈ ਹੈ। ਦੇਸ਼ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 16,279 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.04 ਫੀਸਦੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਲਾਗ ਦੀ ਰੋਜ਼ਾਨਾ ਦਰ 0.58 ਪ੍ਰਤੀਸ਼ਤ ਅਤੇ ਹਫਤਾਵਾਰੀ ਦਰ 0.59 ਪ੍ਰਤੀਸ਼ਤ ਹੈ, ਜਦੋਂ ਕਿ ਕੋਵਿਡ -19 ਤੋਂ ਮੌਤ ਦਰ 1.22 ਪ੍ਰਤੀਸ਼ਤ ਹੈ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 188.19 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਕੀਤਾ ਨੋਟਿਸ ਜਾਰੀ, ਸਰਕਾਰੀ ਗੱਡੀ ਵਾਪਸ ਕਰਨ ਦੇ ਹੁਕਮ -PTC News

Related Post