ਅਬੋਹਰ 'ਚ ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੰਬੋਧਨ

By  Ravinder Singh February 17th 2022 10:26 AM -- Updated: February 17th 2022 10:52 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਿਰਫ਼ ਚਾਰ ਦਿਨ ਬਾਕੀ ਰਹਿ ਗਏ ਹਨ। ਇਸ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾ ਅਤੇ ਆਗੂ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ। ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਚੋਣ ਪਿੜ ਭਖਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਬੋਹਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਅਬੋਹਰ 'ਚ ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੰਬੋਧਨ ਪ੍ਰਧਾਨ ਮੰਤਰੀ ਪਿਛਲੇ 4 ਦਿਨਾਂ ਵਿੱਚ ਤੀਜੀ ਰੈਲੀ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਜਲੰਧਰ ਅਤੇ ਪਠਾਨਕੋਟ ਵਿੱਚ ਰੈਲੀਆਂ ਕਰ ਚੁੱਕੇ ਹਨ। ਦੋਆਬਾ ਅਤੇ ਮਾਝਾ ਤੋਂ ਬਾਅਦ ਇਹ ਰੈਲੀ ਮਾਲਵੇ 'ਚ ਕੀਤੀ ਜਾਵੇਗੀ। ਭਲਕੇ 18 ਫਰਵਰੀ ਨੂੰ ਪੰਜਾਬ ਚੋਣਾਂ ਦੇ ਪ੍ਰਚਾਰ ਦਾ ਆਖਰੀ ਦਿਨ ਹੈ। ਬੀਤੇ ਦਿਨਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀਆਂ ਗਈਆਂ ਰੈਲੀਆਂ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਮੌਕਾ ਦੇਣ ਦੀ ਮੰਗ ਕੀਤੀ ਅਤੇ ਬਾਕੀ ਸਿਆਸੀ ਪਾਰਟੀਆਂ ਉਤੇ ਨਿਸ਼ਾਨਾ ਸਾਧਿਆ। ਅਬੋਹਰ 'ਚ ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੰਬੋਧਨ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਵਿਕਾਸ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੂੰ ਮੁੜ ਸੱਤਾ ਮਿਲੀ ਤਾਂ ਪੰਜਾਬ ਦੀ ਸੁਰੱਖਿਆ ਖ਼ਤਰੇ ਵਿੱਚ ਪੈ ਜਾਵੇਗੀ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਉਤੇ ਵੀ ਨਿਸ਼ਾਨਾ ਸਾਧਿਆ। ਮੋਦੀ ਨੇ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਕਾਪੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਨਾਲ ਮਿਲ ਕੇ ਸਰਕਾਰ ਬਣਾਈ ਹੈ। ਉਸ ਤੋਂ ਪੰਜਾਬ ਵਿਚ ਨਸ਼ੇ ਖਤਮ ਕਰਨ ਦੀ ਉਮੀਦ ਰੱਖਣੀ ਬੇਕਾਰ ਹੈ। ਕਾਬਿਲੇਗੌਰ ਹੈ ਕਿ ਪੰਜਾਬ ਵਿਚ ਕੱਲ੍ਹ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ ਇਸ ਤੋਂ ਬਾਅਦ ਚੋਣ ਪ੍ਰਚਾਰ ਰੁਕ ਜਾਵੇਗਾ। ਜ਼ਿਕਰਯੋਗ ਹੈ ਕਿ ਅਬੋਹਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਪੁਖਤਾ ਕੀਤੀ ਗਈ ਹੈ। ਵੱਡੀ ਗਿਣਤੀ ਵਿਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਟ੍ਰੈਫਿਕ ਰੂਟ ਵਿਚ ਵੀ ਬਦਲਾਅ ਕੀਤੇ ਗਏ ਹਨ। ਇਹ ਵੀ ਪੜ੍ਹੋ : ਕਿੱਥੇ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਕਿਹੜੇ ਸੂਬੇ 'ਚ ਪਵੇਗਾ ਮੀਂਹ

Related Post