ਕੋਰੋਨਾ ਨੂੰ ਲੈ ਕੇ ਪੀਐਮ ਮੋਦੀ 12 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ

By  Ravinder Singh April 27th 2022 08:19 AM -- Updated: April 27th 2022 08:24 AM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਨੂੰ ਲੈ ਕੇ ਮੀਟਿੰਗ ਕਰਨਗੇ। ਵੀਡੀਓ ਕਾਨਫਰੰਸਿੰਗ ਰਾਹੀਂ ਇਹ ਮੀਟਿੰਗ ਹੋਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੀ ਇਸ ਮੀਟਿੰਗ ਵਿੱਚ ਮੌਜੂਦ ਰਹਿਣਗੇ। ਇਸ ਮੀਟਿੰਗ ਵਿੱਚ ਭਗਵੰਤ ਮਾਨ ਵੀ ਸ਼ਾਮਲ ਹੋਣਗੇ। ਕੋਰੋਨਾ ਨੂੰ ਲੈ ਕੇ ਪੀਐਮ ਮੋਦੀ 12 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਕੋਰੋਨਾ ਨੂੰ ਲੈ ਕੇ ਪੀਐਮ ਮੋਦੀ 12 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗਟਵੀਟ ਕਰਕੇ ਉਨ੍ਹਾਂ ਕਿਹਾ ਕਿ ਉਹ ਬੁੱਧਵਾਰ ਦੁਪਹਿਰ 12 ਵਜੇ ਸੂਬੇ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ ਤੇ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ। ਮੁੱਖ ਮੰਤਰੀਆਂ ਨਾਲ ਪੀਐਮ ਮੋਦੀ ਦੀ ਇਹ ਮੁਲਾਕਾਤ ਅਜਿਹੇ ਸਮੇਂ ਹੋਣ ਜਾ ਰਹੀ ਹੈ ਜਦੋਂ ਦੇਸ਼ 'ਚ ਪਿਛਲੇ ਦੋ ਹਫ਼ਤਿਆਂ ਤੋਂ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 2,483 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਮੰਗਲਵਾਰ ਨੂੰ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਦੇ 15,636 ਐਕਟਿਵ ਮਾਮਲੇ ਹਨ। ਕੋਰੋਨਾ ਦੀ ਸਕਾਰਾਤਮਕਤਾ ਦਰ 0.55 ਫੀਸਦੀ ਹੈ। ਦੱਸ ਦੇਈਏ ਕਿ ਐਤਵਾਰ ਦੇ ਮਨ ਕੀ ਬਾਤ ਰੇਡੀਓ ਪ੍ਰੋਗਰਾਮ 'ਚ ਪੀਐਮ ਮੋਦੀ ਨੇ ਤਿਉਹਾਰਾਂ ਦੇ ਸੀਜ਼ਨ 'ਚ ਲੋਕਾਂ ਨੂੰ ਕੋਰੋਨਾ ਸੰਕਰਮਣ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਸੀ। ਉਸਨੇ ਕੋਵਿਡ ਤੋਂ ਬਚਣ ਲਈ ਲੋਕਾਂ ਨੂੰ ਮਾਸਕ ਪਹਿਨਣ ਤੇ ਨਿਯਮਤ ਅੰਤਰਾਲਾਂ 'ਤੇ ਹੱਥ ਧੋਣ ਦੀ ਸਲਾਹ ਦਿੱਤੀ ਸੀ। ਕੋਰੋਨਾ ਨੂੰ ਲੈ ਕੇ ਪੀਐਮ ਮੋਦੀ 12 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਪੰਜ ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਐਂਟੀ-ਕੋਰੋਨਾਵਾਇਰਸ ਵੈਕਸੀਨ 'ਕੋਰਬੇਵੈਕਸ' ਅਤੇ ਛੇ ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ 'ਕੋਵਾਵੈਕਸ' ਦੀ ਐਮਰਜੈਂਸੀ ਵਰਤੋਂ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਹੀ, Jaycov-D ਦੀ ਐਮਰਜੈਂਸੀ ਵਰਤੋਂ ਨੂੰ ਬਾਲਗਾਂ ਅਤੇ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਵੀ ਮਨਜ਼ੂਰੀ ਦਿੱਤੀ ਗਈ ਹੈ। DCGI ਨੇ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਦੀ ਕੋਰੋਨਾ ਮਹਾਂਮਾਰੀ 'ਤੇ ਗਠਿਤ ਵਿਸ਼ਾ ਮਾਹਿਰ ਕਮੇਟੀ (SEC) ਦੀਆਂ ਸਿਫ਼ਾਰਸ਼ਾਂ ਦੇ ਬਾਅਦ ਇਸਦੀ ਵਰਤੋਂ ਦੀ ਇਜਾਜ਼ਤ ਦਿੱਤੀ ਹੈ। ਇਹ ਵੀ ਪੜ੍ਹੋ : ਵਿੱਤੀ ਸੰਕਟ ਨਾਲ ਜੂਝ ਰਹੇ ਪਾਵਰਕੌਮ ਨੇ ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਵਿੱਢੀ ਕਾਰਵਾਈ

Related Post