ਪੀ.ਐੱਮ. ਮੋਦੀ ਨੇ ਵਿਰੋਧੀ ਸ਼ਾਸਿਤ ਰਾਜਾਂ ਨੂੰ ਪੈਟਰੋਲ, ਡੀਜ਼ਲ 'ਤੇ ਵੈਟ ਘਟਾਉਣ ਦੀ ਕੀਤੀ ਅਪੀਲ
Jasmeet Singh
April 27th 2022 04:12 PM --
Updated:
April 27th 2022 04:17 PM
ਨਵੀਂ ਦਿੱਲੀ, 27 ਅਪ੍ਰੈਲ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਵਿਰੋਧੀ ਸ਼ਾਸਿਤ ਰਾਜਾਂ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਘਟਾ ਕੇ ਕੇਂਦਰ ਦੇ ਫੈਸਲੇ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ ਤਾਂ ਜੋ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਜਾ ਸਕੇ। ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਕੀਤਾ ਨੋਟਿਸ ਜਾਰੀ, ਸਰਕਾਰੀ ਗੱਡੀ ਵਾਪਸ ਕਰਨ ਦੇ ਹੁਕਮ ਨਰਿੰਦਰ ਮੋਦੀ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਬੋਝ ਨੂੰ ਘੱਟ ਕਰਨ ਲਈ, ਕੇਂਦਰ ਸਰਕਾਰ ਨੇ ਪਿੱਛਲੇ ਨਵੰਬਰ ਵਿੱਚ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਹੁਣ ਮੋਦੀ ਨੇ ਰਾਜਾਂ ਨੂੰ ਵੀ ਆਪਣਾ ਟੈਕਸ ਘਟਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਕੁਝ ਰਾਜਾਂ ਨੇ ਟੈਕਸ ਘਟਾ ਕੇ ਖਪਤਕਾਰਾਂ ਨੂੰ ਲਾਭ ਪਹੁੰਚਾਇਆ ਪਰ ਕੁਝ ਨੇ ਅਜਿਹਾ ਨਹੀਂ ਕੀਤਾ।
ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਦਾ ਨਾਮ ਲੈਂਦੇ ਹੋਏ ਨਰਿੰਦਰ ਮੋਦੀ ਨੇ ਕਿਹਾ ਕਿ ਮਹਾਰਾਸ਼ਟਰ, ਪੱਛਮੀ ਬੰਗਾਲ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕੇਰਲ, ਝਾਰਖੰਡ ਅਤੇ ਤਾਮਿਲਨਾਡੂ ਨੇ ਕੇਂਦਰ ਸਰਕਾਰ ਦੀ ਸਲਾਹ ਨਹੀਂ ਮੰਨੀ ਅਤੇ ਇਨ੍ਹਾਂ ਰਾਜਾਂ ਦੇ ਲੋਕ ਮਹਿੰਗਾਈ ਦੇ ਬੋਝ ਵਿੱਚ ਹਨ। ਮੋਦੀ ਨੇ ਅੱਗੇ ਕਿਹਾ ਕਿ ਮੈਂ ਇਨ੍ਹਾਂ ਰਾਜਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਰੋ ਜੋ ਤੁਹਾਨੂੰ ਨਵੰਬਰ ਵਿੱਚ ਕਰਨਾ ਚਾਹੀਦਾ ਸੀ। ਵੈਟ ਘਟਾ ਕੇ ਤੁਸੀਂ ਵਸਨੀਕਾਂ ਦੇ ਦਰਪੇਸ਼ ਬੋਝ ਨੂੰ ਘਟਾ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਨੇ ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਲੈ ਕੇ ਕਈ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਆਪਣੀ ਗੱਲਬਾਤ ਦੌਰਾਨ ਹੇਠ ਲਿਖੀਆਂ ਟਿੱਪਣੀਆਂ ਕੀਤੀਆਂ। ਇਹ ਵੀ ਪੜ੍ਹੋ: ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਫੈਸਲਾ ਕੇਂਦਰ ਸਰਕਾਰ ਨੇ ਨਵੰਬਰ 'ਚ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਘਟਾ ਦਿੱਤੀ ਸੀ। ਕੇਂਦਰ ਦੇ ਫੈਸਲੇ ਤੋਂ ਬਾਅਦ, 25 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜਿਨ੍ਹਾਂ ਵਿੱਚ ਜ਼ਿਆਦਾਤਰ ਭਾਜਪਾ ਜਾਂ ਉਨ੍ਹਾਂ ਦੇ ਸਹਿਯੋਗੀ ਹਨ, ਨੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾ ਦਿੱਤਾ ਹੈ। -PTC News