ਪੁਲਿਸ ਵੱਲੋਂ ਫਿਲਮ ਅਦਾਕਾਰ ਰਾਣਾ ਜੰਗ ਬਹਾਦਰ ਗ੍ਰਿਫ਼ਤਾਰ

By  Ravinder Singh July 6th 2022 01:38 PM

ਜਲੰਧਰ : ਜਲੰਧਰ ਕਮਿਸ਼ਨਰੇਟ ਦੀ ਪੁਲਿਸ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਬਾਰੇ ਗਲਤ ਸ਼ਬਦਾਵਲੀ ਵਰਤ ਕੇ ਸਮਾਜ ਦੀਆਂ ਭਾਵਨਾ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਨਾਮਜ਼ਦ ਪੰਜਾਬੀ ਕਲਾਕਾਰ ਰਾਣਾ ਜੰਗ ਬਹਾਦਰ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਵਾਲਮੀਕਿ ਭਾਈਚਾਰੇ ਵੱਲੋਂ ਪਿਛਲੇ ਦਿਨੀਂ ਜਲੰਧਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਪੁਲਿਸ ਵੱਲੋਂ ਫਿਲਮ ਅਦਾਕਾਰ ਰਾਣਾ ਜੰਗ ਬਹਾਦਰ ਗ੍ਰਿਫ਼ਤਾਰ ਜਾਣਕਾਰੀ ਅਨੁਸਾਰ ਪੰਜਾਬੀ ਕਲਾਕਾਰ ਰਾਣਾ ਜੰਗ ਬਹਾਦਰ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਬਾਰੇ ਵਿਚ ਗਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ। ਜਿਸ ਤੋਂ ਬਾਅਦ ਸਮਾਜ ਵੱਲੋਂ ਇਸ ਦਾ ਕਰੜਾ ਵਿਰੋਧ ਕਰਨ ਦੇ ਬਾਅਦ ਥਾਣਾ ਬਾਰਾਦਰੀ ਵਿਚ ਰਾਣਾ ਜੰਗ ਬਹਾਦੁਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਇਕ ਟੀਮ ਦਾ ਗਠਨ ਕੀਤਾ ਗਿਆ ਸੀ। ਪੁਲਿਸ ਵੱਲੋਂ ਫਿਲਮ ਅਦਾਕਾਰ ਰਾਣਾ ਜੰਗ ਬਹਾਦਰ ਗ੍ਰਿਫ਼ਤਾਰਲੁਧਿਆਣਾ ਜੰਗ ਬਹਾਦੁਰ ਵੱਲੋਂ ਆਪਣੀ ਪੇਸ਼ਗੀ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ ਲਗਾਈ ਗਈ ਸੀ ਜਿਸ ਨੂੰ ਕੱਲ੍ਹ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਅੱਜ ਪੁਲਿਸ ਵੱਲੋਂ ਰਾਣਾ ਜੰਗ ਬਹਾਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਾਣਾ ਜੰਗ ਬਹਾਦੁਰ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਥਾਣਾ ਬਾਰਾਂਦਰੀ ਦੀ ਪੁਲਿਸ ਵੱਲੋਂ ਕੀਤੀ ਗਈ ਹੈ। ਪੁਲਿਸ ਵੱਲੋਂ ਫਿਲਮ ਅਦਾਕਾਰ ਰਾਣਾ ਜੰਗ ਬਹਾਦਰ ਗ੍ਰਿਫ਼ਤਾਰਜ਼ਿਕਰਯੋਗ ਹੈ ਕਿ ਰਾਣਾ ਜੰਗ ਬਹਾਦਰ ਵੱਲੋਂ ਕੀਤੀ ਗਈ ਵਿਵਾਦਤ ਟਿੱਪਣੀ ਕਾਰਨ ਵਾਲਮੀਕਿ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਇਸ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਰੋਸ ਮੁਜ਼ਾਹਰੇ ਵੀ ਹੋਏ ਸਨ। ਅੰਮ੍ਰਿਤਸਰ ਅਤੇ ਜਲੰਧਰ ਵਿੱਚ ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਨੇ ਰੋਸ ਮੁਜ਼ਾਹਰੇ ਕੀਤੇ ਸਨ ਤੇ ਜੰਗ ਬਹਾਦਰ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਸੀ। ਇਹ ਵੀ ਪੜ੍ਹੋ : ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਸਾਧੂ ਸਿੰਘ ਧਰਮਸੋਤ 'ਤੇ ਤੱਥ ਤੇ ਜਾਣਕਾਰੀ ਲੁਕਾਉਣ ਦੇ ਲਾਏ ਦੋਸ਼

Related Post