ਅੰਮ੍ਰਿਤਸਰ 'ਚ ਛਾਪੇਮਾਰੀ ਦੌਰਾਨ ਪੁਲਿਸ ਨੇ ਭਾਰੀ ਮਾਤਰਾ 'ਚ ਬਰਾਮਦ ਕੀਤੀ ਹੈਰੋਇਨ
ਅੰਮ੍ਰਿਤਸਰ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਕਈ ਉਪਰਾਲੇ ਕਰ ਰਹੀ ਹੈ। ਇਸ ਦੇ ਚਲਦੇ ਅੱਜ ਅੰਮ੍ਰਿਤਸਰ ਪੁਲਿਸ ਨੂੰ ਛਾਪੇਮਾਰੀ ਦੌਰਾਨ ਵੱਡੀ ਸਫ਼ਲਤਾ ਹੱਥ ਲੱਗੀ ਹੈ, ਜਿਸ ਦੇ ਚੱਲਦਿਆਂ ਅੰਮ੍ਰਿਤਸਰ ਦੀ ਪੁਲਿਸ ਨਸ਼ਾਂ ਤਸਕਰਾਂ ਦੇ ਘਰਾਂ 'ਤੇ ਛਾਪੇਮਾਰੀ ਕਰ ਰਹੀ ਹੈ। ਅੰਮ੍ਰਿਤਸਰ ਛੇਹਰਟਾ ਇਲਾਕੇ ਕ੍ਰਿਸ਼ਨਾ ਨਗਰ 'ਚ ਬੀਤੇ ਦਿਨੀਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤਸਕਰਾਂ ਦੇ ਘਰ 'ਤੇ ਛਾਪੇਮਾਰੀ ਕੀਤੀ, ਜਿਸ ਤੋਂ ਬਾਅਦ ਪੁਲਿਸ ਦੀ ਛਾਪੇਮਾਰੀ ਦੌਰਾਨ ਤਸਕਰ ਘਰ ਦੀ ਛੱਤ ਤੋਂ ਫਰਾਰ ਹੋ ਗਏ ਹਨ। ਪੁਲਿਸ ਨੇ ਛਾਪੇਮਾਰੀ ਦੌਰਾਨ ਤਸਕਰ ਕੋਲੋਂ ਹੈਰੋਇਨ ਬਰਾਮਦ ਕੀਤਾ ਜੋ ਕਿ 'ਚ ਤਸਵੀਰਾਂ 'ਚ ਸਾਫ ਦੇਖਿਆ ਜਾ ਸਕਦਾ ਹੈ। ਤਸਵੀਰਾਂ 'ਚ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਚਿੱਟੇ ਦੀਆਂ ਛੋਟੀਆਂ ਪੁੜੀਆਂ ਬਣਾ ਕੇ ਪੈਕ ਕਰਕੇ ਜ਼ਬਤ ਕੀਤੀਆਂ ਗਈਆਂ ਸੀ ਜਿਸ ਨੂੰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਬਤ ਕਰ ਲਿਆ। ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਲਿਆ ਵੱਡਾ ਫੈਸਲਾ -184 ਲੀਡਰਾਂ ਦੀ ਸਿਕਿਓਰਿਟੀ ਲਈ ਵਾਪਸ ਦੂਜੇ ਪਾਸੇ ਚਿੱਟੇ ਦੇ ਨਸ਼ੇ ਕਾਰਨ ਇਲਾਕੇ ਦੇ ਲੋਕ ਪਰੇਸ਼ਾਨ ਹਨ, ਜਿਸ ਕਾਰਨ ਲੋਕਾਂ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਕਾਫੀ ਸਮੇਂ ਤੋਂ ਸੱਟੇ ਦਾ ਧੰਦਾ ਚੱਲਦਾ ਹੈ ਪਰ ਪੁਲਿਸ ਇਨ੍ਹਾਂ ਸਮੱਗਲਰਾਂ ਨੂੰ ਫੜਨ ਵਿੱਚ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ। ਉਹਨਾਂ ਨੇ ਅਪੀਲ ਕੀਤੀ ਕਿ ਇਸ ਪੱਤਰ ਰਾਹੀਂ ਉਨ੍ਹਾਂ ਨੂੰ ਨਸ਼ਾ ਮੁਕਤ ਕੀਤਾ ਜਾਵੇ ਅਤੇ ਆਪਣੇ ਇਲਾਕੇ ਨੂੰ ਨਸ਼ਾ ਮੁਕਤ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਥਾਣਾ ਮੁਖੀ ਨੂੰ ਦੱਸਿਆ ਕਿ ਉਨ੍ਹਾਂ ਦੇ ਪਾਸਿਓਂ ਇਲਾਕੇ ਅੰਦਰ ਜਿੱਥੇ ਕਿਤੇ ਵੀ ਨਸ਼ਿਆਂ ਦੀ ਸੂਚਨਾ ਮਿਲਦੀ ਹੈ ਉਥੇ ਪੁਲਿਸ ਪਾਰਟੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। (ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ) -PTC News