ਐਡਵੋਕੇਟ ਅਰਸ਼ਦੀਪ ਕਲੇਰ ਵੱਲੋਂ ਪਾਰਟੀ ਲੀਗਲ ਸੈੱਲ ਦਾ ਪ੍ਰਧਾਨ ਬਣਾਉਣ 'ਤੇ ਸਮੂਹ ਅਕਾਲੀ ਲੀਡਰਸ਼ਿਪ ਦਾ ਧੰਨਵਾਦ

ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਕਾਨੂੰਨੀ ਪੜ੍ਹਾਈ ਕੁਰੂਕਸ਼ੇਤਰ ਨੈਸ਼ਨਲ ਇੰਸਟੀਚਿਊਟ ਆਫ਼ ਲਾਅ ਤੋਂ 5 ਸਾਲਾ ਬੀ.ਏ.ਐਲ.ਐਲ.ਬੀ ਪ੍ਰੋਗਰਾਮ ਰਾਹੀਂ ਪ੍ਰਾਪਤ ਕੀਤੀ। ਇਸ ਦੇ ਨਾਲ ਹੀ ਉਹ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਦੀ ਸੇਵਾ ਵੀ ਨਿਭਾ ਚੁੱਕੇ ਹਨ।

By  Jasmeet Singh January 23rd 2023 05:10 PM

ਚੰਡੀਗੜ੍ਹ, 23 ਜਨਵਰੀ: ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦਾ ਪ੍ਰਧਾਨ ਬਣਾਉਣ 'ਤੇ ਉਨ੍ਹਾਂ ਪਾਰਟੀ ਦੀ ਸਮੂਹ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਅਹਿਮ ਨਿਯੁਕਤੀਆਂ ਕੀਤੀਆਂ ਅਤੇ ਸੀਨੀਅਰ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਸੌਂਪੀਆਂ ਹਨ। 

ਉਨ੍ਹਾਂ ਵਿਚੋਂ ਹੀ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਸੀਨੀਅਰ ਵਕੀਲ ਸਤਨਾਮ ਸਿੰਘ ਕਲੇਰ ਦੇ ਪੁੱਤਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਪਾਰਟੀ ਦੇ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਕਾਨੂੰਨੀ ਪੜ੍ਹਾਈ ਕੁਰੂਕਸ਼ੇਤਰ ਨੈਸ਼ਨਲ ਇੰਸਟੀਚਿਊਟ ਆਫ਼ ਲਾਅ ਤੋਂ 5 ਸਾਲਾ ਬੀ.ਏ.ਐਲ.ਐਲ.ਬੀ ਪ੍ਰੋਗਰਾਮ ਰਾਹੀਂ ਪ੍ਰਾਪਤ ਕੀਤੀ। ਇਸ ਦੇ ਨਾਲ ਹੀ ਉਹ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਦੀ ਸੇਵਾ ਵੀ ਨਿਭਾ ਚੁੱਕੇ ਹਨ। 

ਇਥੇ ਦੱਸਣਾ ਬਣਦਾ ਹੈ ਕਿ ਜਦੋਂ ਕਾਂਗਰਸ ਨੇ ਅਕਾਲੀ ਵਰਕਰਾਂ ਖ਼ਿਲਾਫ਼ ਬਦਲਾਖੋਰੀ ਦੀ ਰਾਜਨੀਤੀ ਕਰਦਿਆਂ ਕੇਸ ਦਰਜ ਕਰਵਾਏ ਸਨ ਤਾਂ ਉਸ ਵੇਲੇ ਐਡਵੋਕੇਟ ਅਰਸ਼ਦੀਪ ਨੇ ਅਕਾਲੀ ਵਰਕਰਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਸੀ।

ਅਰਸ਼ਦੀਪ ਨਾ ਸਿਰਫ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਹੋਣ ਦੀ ਸੇਵਾ ਨਿਭਾ ਰਹੇ ਨੇ, ਬਲਕਿ ਉਹ ਅਕਾਲੀ ਦਲ ਦੇ ਮੀਤ ਪ੍ਰਧਾਨ ਵੀ ਨਿਯੁਕਤ ਹਨ। ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ਦੇ ਲੀਗਲ ਸੈੱਲ ਦਾ ਪ੍ਰਧਾਨ ਬਣ ਇੱਕ ਹੋਰ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ। 

ਉਹ ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਬਤੌਰ ਵਕੀਲ ਪ੍ਰੈਕਟਿਸ ਵੀ ਕਰ ਰਹੇ ਹਨ। 

ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੱਲੋਂ ਅੱਜ ਜਾਰੀ ਸੂੁਚੀ ਅਨੁਸਾਰ ਚਰਨਜੀਤ ਸਿੰਘ ਬਰਾੜ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਪਾਰਟੀ ਪ੍ਰਧਾਨ ਦੇ ਦਫ਼ਤਰ ਦੇ ਕੰਮ ਦੇ ਨਾਲ-ਨਾਲ ਸਪੋਕਸਮੈਨ ਅਤੇ ਮੀਡੀਆ ਕੋਆਰਡੀਨੇਟਰ ਵੀ ਹੋਣਗੇ।

ਇਸੇ ਤਰਾਂ ਪਰਮਬੰਸ ਸਿੰਘ ਰੋਮਾਣਾ ਜਨਰਲ ਸਕੱਤਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਦੇ ਸ਼ੋਸ਼ਲ ਮੀਡੀਆ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਗੁਰਪ੍ਰੀਤ ਸਿੰਘ ਰਾਜੂਖੰਨਾ ਦੀ ਐਸ.ਓ.ਆਈ ਦਾ ਕੋਆਰਡੀਨੇਟਰ ਵਜੋਂ ਨਿਯੁਕਤੀ ਹੋਈ ਹੈ।

ਇਸੇ ਤਰਾਂ ਨਛੱਤਰ ਸਿੰਘ ਗਿੱਲ ਨੂੰ ਦੁਬਾਰਾ ਤੋਂ ਪਾਰਟੀ ਦੇ ਆਈ.ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Related Post