ਅਕਾਲੀ ਆਗੂ ਮਹੇਸ਼ ਇੰਦਰ ਗਰੇਵਾਲ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਤੇ ਚੁੱਕੇ ਸਵਾਲ
ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਵੱਲੋਂ ਪੰਜਾਬ 'ਚ ਭਾਰਤ ਜੋੜੋ ਯਾਤਰਾ ਕੱਢੀ ਜਾ ਰਹੀ ਹੈ, ਇਸ ਯਾਤਰਾ 'ਤੇ ਅਕਾਲੀ ਦਲ ਦੀ ਤਰਫੋਂ ਹਮਲਾਵਰ ਰੁਖ ਅਖਤਿਆਰ ਕਰਦੇ ਹੋਏ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਯਾਤਰਾ 'ਤੇ ਸਵਾਲ ਚੁੱਕਦਿਆਂ ਅਕਾਲੀ ਆਗੂ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਜਿਨ੍ਹਾਂ ਨੇ ਸਾਕਾ ਨੀਲਾ ਤਾਰਾ ਕਰਵਾਇਆ ਅਤੇ 1984 'ਚ ਸਿੱਖਾਂ ਦਾ ਕਤਲੇਆਮ ਕਰਵਾਇਆ ਉਹ ਭਾਰਤ ਜੋੜੋ ਯਾਤਰਾ 'ਚ ਸ਼ਾਮਿਲ ਹੋਣ ਦੀਆਂ ਗੱਲਾਂ ਕਰ ਰਹੇ ਹਨ।
ਲੁਧਿਆਣਾ, 10 ਜਨਵਰੀ (ਨਵੀਨ ਸ਼ਰਮਾ): ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਵੱਲੋਂ ਪੰਜਾਬ 'ਚ ਭਾਰਤ ਜੋੜੋ ਯਾਤਰਾ ਕੱਢੀ ਜਾ ਰਹੀ ਹੈ, ਇਸ ਯਾਤਰਾ 'ਤੇ ਅਕਾਲੀ ਦਲ ਦੀ ਤਰਫੋਂ ਹਮਲਾਵਰ ਰੁਖ ਅਖਤਿਆਰ ਕਰਦੇ ਹੋਏ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਯਾਤਰਾ 'ਤੇ ਸਵਾਲ ਚੁੱਕਦਿਆਂ ਅਕਾਲੀ ਆਗੂ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਜਿਨ੍ਹਾਂ ਨੇ ਸਾਕਾ ਨੀਲਾ ਤਾਰਾ ਕਰਵਾਇਆ ਅਤੇ 1984 'ਚ ਸਿੱਖਾਂ ਦਾ ਕਤਲੇਆਮ ਕਰਵਾਇਆ ਉਹ ਭਾਰਤ ਜੋੜੋ ਯਾਤਰਾ 'ਚ ਸ਼ਾਮਿਲ ਹੋਣ ਦੀਆਂ ਗੱਲਾਂ ਕਰ ਰਹੇ ਹਨ। ਰਾਹੁਲ ਗਾਂਧੀ ਵੱਲ ਨਿਸ਼ਾਨਾ ਸਾਧਦਿਆਂ ਗਰੇਵਾਲ ਨੇ ਕਿਹਾ ਕਿ ਉਹ ਕਿਸ ਮੂੰਹ ਨਾਲ ਭਾਰਤ ਜੋੜੋ ਯਾਤਰਾ 'ਚ ਸ਼ਾਮਿਲ ਹੋ ਰਹੇ ਹਨ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਉਲ
ਮਹੇਸ਼ ਇੰਦਰ ਅਗਰਵਾਲ ਨੇ ਕਿਹਾ ਕਿ ਸਿੱਖ ਕੌਮ ਕਦੇ ਵੀ ਇਨ੍ਹਾਂ ਜ਼ਖ਼ਮਾਂ 'ਤੇ ਮੱਲ੍ਹਮ ਨਹੀਂ ਲਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਤੱਕ ਇੱਕ ਵੀ ਕਾਂਗਰਸ ਨੇ ਇਸ ਲਈ ਆਪਣਾ ਕਸੂਰ ਕਬੂਲ ਨਹੀਂ ਕੀਤਾ। ਪਰ ਸਿੱਖ ਕੌਮ ਅਤੇ ਅਕਾਲੀ ਦਲ ਇਸ ਨੂੰ ਕਦੇ ਨਹੀਂ ਭੁੱਲੇਗਾ। ਇਸ ਮੌਕੇ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ 'ਤੇ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਗੁਰਬਾਣੀ 'ਚ ਲਿਖਿਆ ਹੈ ਕਿ ਹਰ ਵਿਅਕਤੀ ਨੇ ਆਪਣੀ ਕਮਾਈ ਦਾ ਦਸਵੰਧ ਗੁਰਦੁਆਰਿਆਂ ਲਈ ਖਰਚ ਕਰਨਾ ਹੈ, ਜੇਕਰ ਭਗਵੰਤ ਮਾਨ ਨੇ ਇੱਕ-ਦੋ ਵਾਰ ਗੁਰਦੁਆਰਾ ਸਾਹਿਬ ਜਾ ਕੇ ਕੁਝ ਰੁਪਏ ਦੀ ਪੇਸ਼ਕਸ਼ ਕੀਤੀ ਤਾਂ ਉਸ ਦੇ ਪੈਸੇ ਵਾਪਸ ਮਿਲ ਜਾਣਗੇ।
ਸ਼੍ਰੋਮਣੀ ਕਮੇਟੀ ਵਾਰੇ ਗੱਲ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਹੁਣ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਨੂੰ ਤੋੜਨ ਲਈ ਇਕਮਿਕ ਨੇ ਤੇ ਅਹਿਮ ਰੋਲ ਅਦਾ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਦੀ ਕਹਾਣੀ ਅਤੇ ਬਿਆਨ 'ਚ ਵੀ ਫਰਕ ਹੈ।