ਕਾਂਗਰਸ ਨੇ ਪ੍ਰਨੀਤ ਕੌਰ ਨੂੰ ਕੀਤਾ ਮੁਅੱਤਲ; ਪਾਰਟੀ ਵਿੱਚੋਂ ਕੱਢਣ ਦੀ ਦਿੱਤੀ ਚਿਤਾਵਨੀ

ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

By  Jasmeet Singh February 3rd 2023 04:21 PM -- Updated: February 3rd 2023 04:23 PM
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਕੀਤਾ ਮੁਅੱਤਲ; ਪਾਰਟੀ ਵਿੱਚੋਂ ਕੱਢਣ ਦੀ ਦਿੱਤੀ ਚਿਤਾਵਨੀ

ਪਟਿਆਲਾ, 3 ਫਰਵਰੀ (ਗਗਨਦੀਪ ਸਿੰਘ ਅਹੂਜਾ ): ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਥੇ ਦੱਸਣਾ ਬਣਦਾ ਹੈ ਕਿ ਕਾਂਗਰਸ ਪ੍ਰਧਾਨ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਸ਼ਿਕਾਇਤ ਮਿਲੀ ਸੀ ਕਿ ਪ੍ਰਨੀਤ ਕੌਰ ਭਾਜਪਾ ਦੀ ਮਦਦ ਲਈ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੈ।

ਸ਼ਿਕਾਇਤ ਨੂੰ ਲੋੜੀਂਦੀ ਕਾਰਵਾਈ ਲਈ ਏ.ਆਈ.ਸੀ.ਸੀ. ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਕੋਲ ਭੇਜਿਆ ਗਿਆ ਸੀ। ਜਿਥੇ ਡੀਏਸੀ ਨੇ ਇਸ ਨੂੰ ਧਿਆਨ ਨਾਲ ਵਿਚਾਰਿਆ ਅਤੇ ਫੈਸਲਾ ਕੀਤਾ ਕਿ ਪ੍ਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਨੂੰ ਨੂੰ 3 ਦਿਨਾਂ ਦੇ ਅੰਦਰ ਕਾਰਨ ਦੱਸਣ ਲਈ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕਿਉਂ ਨਾ ਕੱਢਿਆ ਜਾਵੇ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਵੱਲੋਂ ਜਾਰੀ ਪੱਤਰ ਵਿੱਚ ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਭਾਜਪਾ ਦੀ ਮਦਦ ਕਰਨ ਦੇ ਦੋਸ਼ਾਂ ਬਾਰੇ ਤਿੰਨ ਦਿਨਾਂ ਵਿੱਚ ਜਵਾਬ ਦੇਣ ਲਈ ਵੀ ਕਿਹਾ ਗਿਆ ਹੈ। ਜਵਾਬ ਨਾ ਮਿਲਣ 'ਤੇ ਉਨ੍ਹਾਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਜਾਵੇਗਾ।

Related Post