Khalistan Slogans: ਸਿਮਰਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ ਨੇ ਲਾਏ 'ਖਾਲਸਿਤਾਨ ਜਿੰਦਾਬਾਦ' ਦੇ ਨਾਅਰੇ

ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਮਨਾਏ ਜਾ ਰਹੇ ਖਾਲਸਾ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਕਾਰੀ ਬੱਸ ਸਟੈਂਡ ਲਾਗੇ ਸਿਆਸੀ ਰੈਲੀ ਕੀਤੀ ਗਈ। ਜਿਸ ਵਿੱਚ ਅਕਾਲੀ ਦਲ (ਮਾਨ) ਦੇ ਵਰਕਰਾਂ ਨੇ ਹਿੱਸਾ ਲਿਆ।

By  Jasmeet Singh April 14th 2023 04:57 PM -- Updated: April 14th 2023 04:58 PM

ਬਠਿੰਡਾ: ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਮਨਾਏ ਜਾ ਰਹੇ ਖਾਲਸਾ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਕਾਰੀ ਬੱਸ ਸਟੈਂਡ ਲਾਗੇ ਸਿਆਸੀ ਰੈਲੀ ਕੀਤੀ ਗਈ। ਜਿਸ ਵਿੱਚ ਅਕਾਲੀ ਦਲ (ਮਾਨ) ਦੇ ਵਰਕਰਾਂ ਨੇ ਹਿੱਸਾ ਲਿਆ। 

ਰੈਲੀ ਨੂੰ ਸੰਬੋਧਨ ਕਰਨ ਲਈ ਅਕਾਲੀ ਦਲ (ਮਾਨ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਸਪੁੱਤਰ ਇਮਾਨ ਸਿੰਘ ਮਾਨ ਪਹੁੰਚੇ ਸਨ। ਇਸ ਮੌਕੇ ਹੋਰਨਾਂ ਬੁਲਾਰਿਆਂ ਤੋਂ ਬਾਅਦ ਜਦੋਂ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਇਮਾਨ ਸਿੰਘ ਮਾਨ ਪਹੁੰਚੇ ਤਾਂ ਜਦੋਂ ਉਹ ਆਪਣਾ ਭਾਸ਼ਣ ਸਮਾਪਤ ਕਰਨ ਲੱਗੇ ਤਾਂ ਉਨ੍ਹਾਂ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਵੀ ਲਾਗੈ। 


ਦੱਸਿਆ ਜਾ ਰਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਏ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਜਿੱਥੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਨੂੰ ਸਰੰਡਰ ਨਾ ਕਰਨ ਦਾ ਸੁਨੇਹਾ ਭੇਜਿਆ। 

ਉੱਥੇ ਹੀ ਉਨ੍ਹਾਂ ਕਿਹਾ ਕਿ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ ਵੀ ਸਲੰਡਰ ਨਹੀਂ ਕੀਤਾ ਸੀ ਸਗੋਂ ਹਿੱਕ ਵਿੱਚ ਗੋਲੀਆਂ ਲੱਗੀਆਂ ਸਨ। ਉਨ੍ਹਾਂ ਕਿਹਾ ਕਿ ਭਿੰਡਰਾਂਵਾਲਿਆਂ ਨੇ ਬਹੁਤ ਸਾਰੇ ਸਿੱਖਾਂ ਨੂੰ ਪਨਾਹ ਦੇ ਕੇ ਬਚਾਇਆ ਵੀ ਹੈ। ਇਸ ਲਈ ਅੰਮ੍ਰਿਤਪਾਲ ਨੂੰ ਵੀ ਸਰੰਡਰ ਨਹੀਂ ਕਰਨਾ ਚਾਹੀਦਾ।

Vaisakhi Samagam: ਗਿਆਨੀ ਹਰਪ੍ਰੀਤ ਸਿੰਘ ਤੋਂ ਜਾਣੋ ਦਸਵੇਂ ਪਾਤਸ਼ਾਹ ਦੀ ਬੰਦੂਕ ਦਾ ਇਤਿਹਾਸ ਅਤੇ ਕਰੋ ਦਰਸ਼ਨ

Mankirat Aulakh: ਮਨਕੀਰਤ ਔਲਖ ਨੇ ਦੱਸਿਆ ਆਪਣੀ ਜਾਨ ਨੂੰ ਖ਼ਤਰਾ, ਪੁਲਿਸ ਕਰ ਰਹੀ ਹੈ ਜਾਂਚ

Related Post