ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਅਣਗੌਲਿਆ ਗਿਆ : ਸ਼੍ਰੋਮਣੀ ਕਮੇਟੀ

By  Ravinder Singh April 25th 2022 11:28 AM

ਅੰਮ੍ਰਿਤਸਰ : ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਮੀਡੀਆ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਭਾਰਤ ਸਰਕਾਰ ਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਵੱਡੇ ਪੱਧਰ ਉਤੇ ਮਨਾਏ ਜਾਣ ਦੀ ਸ਼ਲਾਘਾ ਕੀਤੀ। ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਅਣਗੌਲਿਆ ਗਿਆ : ਸ਼੍ਰੋਮਣੀ ਕਮੇਟੀਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਪ੍ਰਕਾਸ਼ ਪੁਰਬ ਆਗਮਨ ਮੌਕੇ ਨਾ ਕੋਈ ਸਮਾਗਮ ਕਰਵਾਏ ਗਏ ਨਾ ਹੀ ਸਰਕਾਰੀ ਛੁੱਟੀ ਕੀਤੀ ਗਈ ਜੋ ਕਿ ਕਾਫੀ ਨਿੰਦਣਯੋਗ ਹੈ। ਭਾਈ ਮਨਜੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲੇ ਉਤੇ ਜਲਦ ਧਿਆਨ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ। ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਅਣਗੌਲਿਆ ਗਿਆ : ਸ਼੍ਰੋਮਣੀ ਕਮੇਟੀਭਾਈ ਮਨਜੀਤ ਸਿੰਘ ਨੇ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਵਿੱਚ ਸਿੱਖ ਸੰਗਤਾਂ ਦੇ ਮਨਾਂ ਨੂੰ ਕਾਫੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਹੈ, ਇਸ ਧਰਤੀ ਉਤੇ ਕਈ ਸੂਰਮੇ ਤੇ ਯੋਧੇ ਪੈਦਾ ਹੋਏ ਹਨ। ਭਾਈ ਮਨਜੀਤ ਸਿੰਘ ਨੇ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਮਾਨ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਤਾਬਦੀ ਸਮਾਰੋਹ ਮਨਾਉਣਾ ਚਾਹੀਦਾ ਸੀ ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦਿੱਲੀ ਵਿੱਚ ਜਾ ਕੇ ਹਿੰਦੂਆਂ ਦੀ ਰੱਖਿਆ ਕੀਤੀ ਸੀ ਤੇ ਸ਼ਹਾਦਤ ਪ੍ਰਾਪਤ ਕੀਤੀ ਸੀ। ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਅਣਗੌਲਿਆ ਗਿਆ : ਸ਼੍ਰੋਮਣੀ ਕਮੇਟੀਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਜੈ ਜੈ ਕਾਰ ਦੇਸ਼ਾਂ ਵਿਦੇਸ਼ਾਂ ਵਿੱਚ ਹੁੰਦੀ ਹੈ। ਜੇਕਰ ਕੇਂਦਰ ਸਰਕਾਰ ਇਹ ਦੋ ਦਿਨ ਦਾ ਪ੍ਰੋਗਰਾਮ ਲਾਲ ਕਿਲ੍ਹੇ ਉਤੇ ਮਨਾ ਸਕਦੀ ਹੈ ਤੇ ਪੰਜਾਬ ਸਰਕਾਰ ਨੂੰ ਵੀ ਆਪਣਾ ਯੋਗਦਾਨ ਦੇਣਾ ਚਾਹੀਦਾ। ਉਨ੍ਹਾਂ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ। ਇਹ ਵੀ ਪੜ੍ਹੋ : ਭਾਰਤ ਵੱਲੋਂ ਚੀਨੀ ਨਾਗਰਿਕਾਂ ਦਾ ਟੂਰਿਸਟ ਵੀਜ਼ਾ ਮੁਅੱਤਲ

Related Post