ਪ੍ਰਸ਼ਾਂਤ ਕਿਸ਼ੋਰ ਮੁੜ ਕਾਂਗਰਸ 'ਚ ਹੋ ਸਕਦੇ ਸ਼ਾਮਲ ! ਦਿੱਲੀ 'ਚ ਸੋਨੀਆ ਤੇ ਰਾਹੁਲ ਗਾਂਧੀ ਨਾਲ ਹੋ ਰਹੀ ਬੈਠਕ
ਨਵੀਂ ਦਿੱਲੀ : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (Prashant Kishor) ਦੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਕਿਆਸਰਾਈਆਂ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਉਨ੍ਹਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੀਟਿੰਗ ਕਰ ਰਹੇ ਹਨ। ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ 'ਚ ਸ਼ਾਮਲ ਕਰਨ 'ਤੇ ਚਰਚਾ ਕਰਨ ਲਈ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਕਾਂਗਰਸ ਦੀ ਇਕ ਉੱਚ-ਪੱਧਰੀ ਮੀਟਿੰਗ ਹੋ ਰਹੀ ਹੈ।
ਇਸ 'ਚ ਪਾਰਟੀ ਨੂੰ ਹਾਲ ਹੀ 'ਚ ਹੋਈ ਚੋਣ ਹਾਰ ਸਮੇਤ ਕਈ ਹੋਰ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਪ੍ਰਸ਼ਾਂਤ ਕਿਸ਼ੋਰ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਅੰਬਿਕਾ ਸੋਨੀ, ਦਿਗਵਿਜਿਆ ਸਿੰਘ, ਮੱਲਿਕਾਰਜੁਨ ਖੜਗੇ, ਅਜੈ ਮਾਕਨ, ਕੇਸੀ ਵੇਣੂਗੋਪਾਲ ਸ਼ਾਮਲ ਹੋ ਰਹੇ ਹਨ।
ਹਾਲਾਂਕਿ ਰਾਹੁਲ ਅਤੇ ਪ੍ਰਿਅੰਕਾ ਨਾਲ ਪ੍ਰਸ਼ਾਂਤ ਕਿਸ਼ੋਰ ਦੀ ਮੁਲਾਕਾਤ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਪਰ ਅੱਜ ਦੀ ਮੁਲਾਕਾਤ ਨਾਲ ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਚਰਚਾ ਛਿੜ ਗਈ ਹੈ। ਪ੍ਰਸ਼ਾਂਤ ਕਿਸ਼ੋਰ 2020 ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਸਨ ਪਰ ਕਈ ਅਸਹਿਮਤੀਆਂ ਕਾਰਨ ਇਹ ਫੈਸਲਾ ਰੱਦ ਹੋ ਗਿਆ ਸੀ।