President Election 2022: ਯਸ਼ਵੰਤ ਸਿਨਹਾ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਹੋਣਗੇ ਉਮੀਦਵਾਰ
President Election 2022: ਦੇਸ਼ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਸਾਰਿਆਂ ਦੀਆਂ ਨਜ਼ਰਾਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ 'ਤੇ ਟਿਕੀਆਂ ਹੋਈਆਂ ਹਨ। ਅਜਿਹੇ 'ਚ ਵਿਰੋਧੀ ਧਿਰ ਨੇ ਯਸ਼ਵੰਤ ਸਿਨਹਾ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਵਿਰੋਧੀ ਧਿਰ ਦੀ ਬੈਠਕ ਤੋਂ ਬਾਅਦ ਇਹ ਐਲਾਨ ਕਰਦੇ ਹੋਏ ਕਿਹਾ, "ਅਸੀਂ (ਵਿਰੋਧੀ ਪਾਰਟੀਆਂ) ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਯਸ਼ਵੰਤ ਸਿਨਹਾ ਰਾਸ਼ਟਰਪਤੀ ਚੋਣ ਲਈ ਸਾਂਝੇ ਵਿਰੋਧੀ ਧਿਰ ਦੇ ਉਮੀਦਵਾਰ ਹੋਣਗੇ।"
ਯਸ਼ਵੰਤ ਸਿਨਹਾ ਅੱਜ ਦਿੱਲੀ ਵਿੱਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਚੋਣ ਲਈ ਵਿਰੋਧੀ ਧਿਰ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਹਨ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਯਸ਼ਵੰਤ ਸਿਨਹਾ ਨੇ ਟਵੀਟ ਕੀਤਾ ਕਿ ਮੈਂ ਮਮਤਾ ਬੈਨਰਜੀ ਦਾ ਧੰਨਵਾਦੀ ਹਾਂ, ਜੋ ਉਨ੍ਹਾਂ ਨੇ ਮੈਨੂੰ ਟੀਐਮਸੀ ਵਿੱਚ ਦਿੱਤਾ ਹੈ। ਹੁਣ ਸਮਾਂ ਆ ਗਿਆ ਹੈ ਜਦੋਂ ਇੱਕ ਵੱਡੇ ਰਾਸ਼ਟਰੀ ਉਦੇਸ਼ ਲਈ ਮੈਨੂੰ ਪਾਰਟੀ ਤੋਂ ਦੂਰ ਰਹਿ ਕੇ ਵਿਰੋਧੀ ਏਕਤਾ ਲਈ ਕੰਮ ਕਰਨਾ ਚਾਹੀਦਾ ਹੈ। ਮੈਨੂੰ ਯਕੀਨ ਹੈ ਕਿ ਪਾਰਟੀ ਮੇਰੇ ਇਸ ਕਦਮ ਨੂੰ ਸਵੀਕਾਰ ਕਰੇਗੀ।