ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਅੱਜ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਵਜੋਂ ਹਲਫ ਲਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ। ਇਸ ਤੋਂ ਇਲਾਵਾ ਕਈ ਸ਼ਖ਼ਸੀਅਤਾਂ ਪੁੱਜੀਆਂ ਸਨ। ਸਹੁੰ ਚੁੱਕਣ ਤੋਂ ਬਾਅਦ ਭਗਵੰਤ ਸਿੰਘ ਮਾਨ ਨੂੰ ਚੰਡੀਗੜ੍ਹ ਵਿਖੇ ਸਕੱਤਰੇਤ ਵਿੱਚ ਗਾਰਡ ਆਫ ਆਨਰ ਦਿੱਤਾ ਗਿਆ।
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਸਿੰਘ ਮਾਨ ਨੂੰ ਟਵੀਟ ਕਰ ਕੇ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸੂਬੇ ਦੇ ਵਿਕਾਸ ਤੇ ਭਲਾਈ ਲਈ ਮਿਲ ਕੇ ਕੰਮ ਕਰਾਂਗੇ। ਇਸ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।
ਇਸ ਤੋਂ ਇਲਾਵਾ ਪ੍ਰਨੀਤ ਕੌਰ ਨੇ ਵੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਹਾਰਦਿਕ ਵਧਾਈ। ਮੈਂ ਆਸ ਕਰਦੀ ਹਾਂ ਕਿ ਤੁਸੀਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਸਖ਼ਤ ਮਿਹਨਤ ਕਰੋਗੇ ਅਤੇ ਪੰਜਾਬ ਦੇ ਲੋਕਾਂ ਵੱਲੋਂ ਤੁਹਾਡੀ ਪਾਰਟੀ ਵਿੱਚ ਵਿਖਾਏ ਵਿਸ਼ਵਾਸ ਦਾ ਮੁੱਲ ਮੋੜੋਗੇ।
ਇਸ ਤੋਂਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਮਾਗਮ ਵਿੱਚ ਪੁੱਜ ਕੇ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ। ਇਸ ਵਿਚਕਾਰ ਪੰਜਾਬ ਗਾਇਕ ਗੁਰਦਾਸ ਮਾਨ ਅਤੇ ਕਾਂਗਰਸ ਆਗੂ ਮੁਹੰਮਦ ਸਦੀਕ ਨੇ ਵੀ ਸਮਾਗਮ ਵਿੱਚ ਪੁੱਜ ਕੇ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ : ਸ੍ਰੀਨਗਰ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਦੇ ਤਿੰਨ ਅੱਤਵਾਦੀ ਹਲਾਕ