ਪ੍ਰਧਾਨ ਮੰਤਰੀ ਮੋਦੀ 21 ਅਪ੍ਰੈਲ ਨੂੰ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲੇ ਤੋਂ ਸੰਬੋਧਨ ਕਰਨਗੇ
ਨਵੀਂ ਦਿੱਲੀ : PM ਨਰਿੰਦਰ ਮੋਦੀ 21 ਅਪ੍ਰੈਲ ਨੂੰ ਲਾਲ ਕਿਲੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਵਿਚਕਾਰ ਉਹ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾ਼ਸ਼ ਪੁਰਬ ਮੌਕੇ ਸੰਦੇਸ਼ ਦੇਣਗੇ। ਇਹ ਜਾਣਕਾਰੀ ਕੇਂਦਰੀ ਸਭਿਆਚਾਰਕ ਮੰਤਰਾਲੇ ਨੇ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਸਬੰਧੀ ਤਿਆਰੀਆਂ ਚੱਲ ਰਹੀਆਂ ਹਨ।
ਪ੍ਰਧਾਨ ਮੰਤਰੀ ਮੋਦੀ ਵੱਲੋਂ ਇਸ ਮੌਕੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ। ਮੰਤਰਾਲੇ ਨੇ ਕਿਹਾ ਕਿ ਇਸ ਪਵਿੱਤਰ ਮੌਕੇ ਉਤੇ 400 ਰਾਗੀ ਸ਼ਬਦ ਕੀਰਤਨ ਕਰਨਗੇ। ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਅਤੇ ਵਿਦੇਸ਼ਾਂ ਤੋਂ ਕਈ ਪ੍ਰਮੁੱਖ ਸ਼ਖਸੀਅਤਾਂ ਹਿੱਸਾ ਬਣਨਗੀਆਂ।
ਇਹ ਪ੍ਰੋਗਰਾਮ ਕੇਂਦਰੀ ਸਭਿਆਚਾਰਕ ਮੰਤਰਾਲੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕਰ ਲਿਆ ਸੀ।
ਇਸ ਸਬੰਧੀ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਗਠਿਤ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਵੀ ਹਾਲ ਹੀ ਵਿੱਚ ਹੋਈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਗੁਰੂ ਤੇਗ ਬਹਾਦਰ ਜੀ ਦੇ 400ਵਾਂ ਪ੍ਰਕਾਸ਼ ਪੁਰਬ ਮਨਾਉਣਾ ਰਾਸ਼ਟਰੀ ਫਰਜ਼ ਹੈ। ਇਸ ਤੋਂ ਪਹਿਲਾਂ ਇਕ ਹੋਰ ਟਵੀਟ 'ਚ ਮੋਦੀ ਨੇ ਕਿਹਾ ਸੀ, ''ਮੈਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ 400ਵੇਂ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ 'ਤੇ ਨਮਨ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਅਤੇ ਪਛੜੇ ਲੋਕਾਂ ਦੀ ਸੇਵਾ ਕਰਨ ਦੇ ਯਤਨਾਂ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਨੇ ਬੇਇਨਸਾਫ਼ੀ ਅਤੇ ਜ਼ੁਲਮ ਦੇ ਵਿਰੁੱਧ ਝੁਕਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀ ਸਰਵਉੱਚ ਕੁਰਬਾਨੀ ਤਾਕਤ ਅਤੇ ਪ੍ਰੇਰਨਾ ਦਿੰਦੀ ਹੈ।