5 ਤਰੀਕ ਨੂੰ ਪੰਜਾਬ ਆਉਣਗੇ PM ਮੋਦੀ, ਫਿਰੋਜ਼ਪੁਰ ਸ਼ਹਿਰ ਦੀ ਕਰਨਗੇ ਫੇਰੀ

By  Riya Bawa December 28th 2021 12:13 PM -- Updated: December 28th 2021 12:16 PM

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਲਈ ਭਾਜਪਾ ਦਾ ਚੋਣ ਬਿਗਲ ਵਜਾ ਦੇਣਗੇ। ਇਸ ਦੇ ਲਈ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇੱਥੇ ਉਹ ਸਭ ਤੋਂ ਪਹਿਲਾਂ ਪੀਜੀਆਈ ਦੇ ਸੈਟੇਲਾਈਟ ਵਿੰਗ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਰੈਲੀ ਨੂੰ ਸੰਬੋਧਨ ਕਰਨਗੇ। Special Day Spent In Punjab: PM Modi Shares Glimpse Of Kartarpur Visit ਭਾਜਪਾ ਨੇ ਰੈਲੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਤਿਆਰੀ ਕਰ ਲਈ ਹੈ। ਇਸ ਦੇ ਲਈ ਮੰਗਲਵਾਰ ਨੂੰ ਜਲੰਧਰ 'ਚ ਸੂਬਾ ਲੀਡਰਸ਼ਿਪ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਸੂਬਾ ਅਤੇ ਜ਼ਿਲ੍ਹਾ ਇੰਚਾਰਜ, ਜ਼ਿਲ੍ਹਾ ਪ੍ਰਧਾਨ, 2017 ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰ, ਸਾਰੇ ਮੋਰਚਿਆਂ ਦੇ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰ, ਲੋਕ ਸਭਾ ਇੰਚਾਰਜ ਅਤੇ ਪ੍ਰਵਾਸੀ ਜ਼ਿਲ੍ਹਾ ਇੰਚਾਰਜਾਂ ਨੂੰ ਬੁਲਾਇਆ ਗਿਆ ਹੈ। PM Modi pays obeisance at Gurudwara Ber Sahib in Sultanpur Lodhi, Punjab - YouTube ਪੰਜਾਬ ਵਿੱਚ ਇਸ ਵਾਰ ਭਾਜਪਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਚੋਣ ਲੜ ਰਹੀ ਹੈ। ਫਿਰੋਜ਼ਪੁਰ 'ਚ ਹੋਣ ਵਾਲੀ ਰੈਲੀ 'ਚ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਦੇ ਮੰਚ 'ਤੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਅਕਾਲੀ ਦਲ ਦੇ ਸਾਂਝੇ ਆਗੂ ਸੁਖਦੇਵ ਢੀਂਡਸਾ ਵੀ ਰੈਲੀ ਦਾ ਹਿੱਸਾ ਹੋਣਗੇ। ਭਾਜਪਾ ਪਹਿਲੀ ਵਾਰ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜ ਰਹੀ ਹੈ, ਇਸ ਲਈ ਇੱਥੇ ਭੀੜ ਜੁਟਾਉਣ ਲਈ ਉਨ੍ਹਾਂ 'ਤੇ ਭਾਰੀ ਦਬਾਅ ਹੋਣਾ ਤੈਅ ਹੈ। ਇਸ ਕਾਰਨ ਸਾਰੇ ਵੱਡੇ ਨੇਤਾਵਾਂ ਨੂੰ ਭੀੜ ਇਕੱਠੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਭਾਜਪਾ ਨੇ ਜਲੰਧਰ ਵਿੱਚ ਸੂਬਾਈ ਚੋਣ ਦਫ਼ਤਰ ਬਣਾਇਆ ਹੈ, ਜਿੱਥੋਂ ਆਪਣੀ ਪੂਰੀ ਰਣਨੀਤੀ ਤਿਆਰ ਕੀਤੀ ਜਾਵੇਗੀ। PM Modi to interact with farmers from Punjab during visit to Kutch | India News,The Indian Express -PTC News

Related Post