UP Election 2022: ਯੂਪੀ 'ਚ ਪ੍ਰਿਅੰਕਾ ਗਾਂਧੀ ਨੇ ਆਸ਼ਾ ਵਰਕਰਾਂ ਲਈ ਕੀਤਾ ਵੱਡਾ ਐਲਾਨ
UP Election 2022: ਉੱਤਰ ਪ੍ਰਦੇਸ਼ 'ਚ ਸਿਆਸੀ ਮਾਹੌਲ ਪੂਰਾ ਭਖਿਆ ਹੋਇਆ। ਕਾਂਗਰਸ ਨੇ ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਲਈ ਤਿਆਰੀ ਕਰ ਲਈ ਹੈ ਅਤੇ ਇਸ ਲਈ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਮੋਰਚਾ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਯੂਪੀ ਚੋਣਾਂ ਵਿੱਚ ਔਰਤਾਂ ਨੂੰ 40 ਫੀਸਦੀ ਟਿਕਟਾਂ ਦੇਣ ਦਾ ਐਲਾਨ ਕਰਨ ਵਾਲੀ ਪ੍ਰਿਯੰਕਾ ਗਾਂਧੀ ਨੇ ਇੱਕ ਹੋਰ ਵੱਡੀ ਬਾਜ਼ੀ ਮਾਰਦੇ ਹੋਏ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਲਈ ਵੱਡਾ ਐਲਾਨ ਕੀਤਾ ਹੈ।
ਪ੍ਰਿਅੰਕਾ ਗਾਂਧੀ ਨੇ ਟਵਿੱਟਰ 'ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਕਿ ਸ਼ਾਹਜਹਾਂਪੁਰ 'ਚ ਆਪਣੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਨੂੰ ਮਿਲਣ ਜਾ ਰਹੀਆਂ ਆਸ਼ਾ ਵਰਕਰਾਂ ਨੂੰ ਪੁਲਸ ਨੇ ਕੁੱਟਿਆ। ਵੀਡੀਓ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਗਾਂਧੀ ਨੇ ਲਿਖਿਆ, 'ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਆਸ਼ਾ ਭੈਣਾਂ 'ਤੇ ਕੀਤਾ ਗਿਆ ਹਰ ਹਮਲਾ ਉਨ੍ਹਾਂ ਦੇ ਕੰਮ ਦਾ ਅਪਮਾਨ ਹੈ। ਮੇਰੀਆਂ ਆਸ਼ਾ ਭੈਣਾਂ ਨੇ ਕੋਰੋਨਾ ਅਤੇ ਹੋਰ ਮੌਕਿਆਂ 'ਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਮਾਣ ਭੱਤਾ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਦੀ ਗੱਲ ਸੁਣਨਾ ਸਰਕਾਰ ਦਾ ਫਰਜ਼ ਹੈ।