ਮੋਦੀ ਸਰਕਾਰ ਦੀ ਨੋਟਬੰਦੀ 'ਤੇ ਪ੍ਰਿਅੰਕਾ ਗਾਂਧੀ ਨੇ ਚੁੱਕੇ ਸਵਾਲ
ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਕੀਤੇ ਨੂੰ ਅੱਜ ਪੰਜ ਸਾਲ ਪੂਰੇ ਹੋ ਗਏ ਹਨ ਪਰ ਅਜੇ ਵੀ ਨੋਟਬੰਦੀ ਦੇ ਨਫੇ-ਨੁਕਸਾਨ ਬਾਰੇ ਲਗਾਤਾਰ ਚਰਚਾ ਜਾਰੀ ਹੈ। ਇਸ ਬਾਰੇ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਮੋਦੀ ਸਰਕਾਰ ਤੋਂ ਤਿੱਖੇ ਸਵਾਲ ਪੁੱਛੇ ਹਨ।
ਪ੍ਰਿਯੰਕਾ ਗਾਂਧੀ ਦਾ ਟਵੀਟ
ਪ੍ਰਿਯੰਕਾ ਨੇ ਹੈਸ਼ਟੈਗ ‘#ਨੋਟਬੰਦੀਤਬਾਹੀ’ ਦੀ ਵਰਤੋਂ ਕਰਦਿਆਂ ਟਵੀਟ ਕੀਤਾ, ‘ਜੇਕਰ ਨੋਟਬੰਦੀ ਸਫਲ ਸੀ ਤਾਂ ਭ੍ਰਿਸ਼ਟਾਚਾਰ ਖਤਮ ਕਿਉਂ ਨਹੀਂ ਹੋਇਆ? ਕਾਲਾ ਧਨ ਵਾਪਸ ਕਿਉਂ ਨਹੀਂ ਆਇਆ? ਅਰਥਵਿਵਸਥਾ ਕੈਸ਼ਲੈੱਸ ਕਿਉਂ ਨਹੀਂ ਹੋਈ? ਅਤਿਵਾਦ ਨੂੰ ਸੱਟ ਕਿਉਂ ਨਹੀਂ ਵੱਜੀ? ਮਹਿੰਗਾਈ ਨੂੰ ਲਗਾਮ ਕਿਉਂ ਨਹੀਂ ਲੱਗੀ?