ਭਗਵੰਤ ਮਾਨ ਦੇ ਘਰ ਦੇ ਬਾਹਰ ਧਰਨਾ, ਮੁੱਖ ਮੰਤਰੀ ਨਾਲ ਮਿਲਣ ਦਾ ਸਮਾਂ ਮੰਗ ਰਹੇ ਹਨ ਪ੍ਰਦਰਸ਼ਨਕਾਰੀ

By  Pardeep Singh March 31st 2022 09:14 AM

ਚੰਡੀਗੜ੍ਹ: ਬੇਰੁਜ਼ਗਾਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਪ੍ਰਦਰਸ਼ਨਕਾਰੀ ਨੇ ਮੁੱਖ ਮੰਤਰੀ ਭਗਵੰਤ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਸਾਰੀ ਰਾਤ ਪ੍ਰਦਰਸ਼ਨਕਾਰੀਆਂ ਨੇ ਬਾਹਰ ਗੁਜ਼ਾਰੀ ਹੈ। ਜਿ਼ਕਰਯੋਗ ਹੈ ਕਿ ਪੰਜਾਬ ਪੁਲਿਸ ਦੀ 2016 ਦੀ ਭਰਤੀ ਦੇ waiting ਲਿਸਟ ਵਾਲੇ  ਪ੍ਰਦਰਸ਼ਨ ਕਰ ਰਹੇ ਹਨ। 2016 ਵਿੱਚ 7416 ਪੋਸਟਾਂ ਦੀ ਭਰਤੀ ਨਿਕਲੀ ਸੀ ਉਸਦੇ ਸੰਬੰਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੇ ਸਾਥੀਆਂ ਦਾ ਧਰਨਾ ਸੰਗਰੂਰ ਵਿੱਚ ਪਿਛਲੇ 3 ਦਿਨਾਂ ਤੋਂ ਚੱਲ ਰਿਹਾ ਹੈ ਅਤੇ ਇਨ੍ਹਾਂ ਦੇ 8 ਸਾਥੀ ਟੈਂਕੀ ਉੱਤੇ ਚੜ੍ਹੇ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਬੇਰੁਜ਼ਗਾਰ ਨੌਜਵਾਨਾਂ ਦਾ ਕਹਿਣਾ ਹੈ ਕਿ 28 ਤਰੀਕ ਤੋਂ ਲੈ ਕੇ ਅੱਜ ਸਵੇਰ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਗੱਲ ਕਰਨ ਲਈ ਨਹੀਂ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਦੁਪਹਿਰ ਇੱਕ ਵਜੇ ਤੋਂ ਲੈ ਕੇ ਹੁਣ ਤੱਕ ਨੈਸ਼ਨਲ ਹਾਈਵੇ ਰੋਡ ਜਾਮ ਕੀਤਾ ਹੋਇਆ ਹੈ।ਇਹ ਬੇਰੁਜ਼ਗਾਰ ਨੌਜਵਾਨ ਪੰਜਾਬ ਪੁਲਿਸ ਵਿਚ ਭਰਤੀ ਨੂੰ ਲੈ ਕੇ ਸਾਲ 2016 ਤੋਂ ਇੰਤਜ਼ਾਰ ਕਰ ਰਹੇ ਹਨ ਅਤੇ ਬੀਤੀ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਤੋਂ ਇਹ ਨੌਜਵਾਨ ਖ਼ਫ਼ਾ ਹਨ। ਅਮਨਦੀਪ ਕੌਰ ਨੇ ਦੱਸਿਆ ਕਿ 2016 ਵਿੱਚ 7416 ਅਸਾਮੀਆਂ ਦੀ ਭਰਤੀ ਕੀਤੀ ਗਈ ਸੀ। ਇਹ ਮਾਮਲਾ ਪਿਛਲੇ 6 ਸਾਲਾਂ ਤੋਂ ਲਟਕਿਆ ਹੋਇਆ ਹੈ। ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਜੁਆਇਨ ਨਹੀਂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਚੋਣਾਂ ਸਮੇਂ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰ ਬਣਦੇ ਹੀ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ।  ਮਾਨ ਦੀ ਸਰਕਾਰ 'ਚ ਪਹਿਲੀ ਵਾਰ ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ, ਕਿਹਾ- ਸੀਐਮ ਪਹਿਲਾਂ ਘਰ ਆਉਂਦੇ ਸੀ, ਹੁਣ ਮਿਲਦੇ ਵੀ ਨਹੀਂ ਇਹ ਵੀ ਪੜ੍ਹੋ:ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਅੱਜ ਸ਼ਾਮ 4 ਵਜੇ, ਕੀ ਅਹਿਮ ਏਜੰਡਿਆਂ 'ਤੇ ਲੱਗੇਗੀ ਮੋਹਰ -PTC News

Related Post