ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨਹੀਂ ਪਤਾ ਕਿ ਉਹ ਕੀ ਚਾਹੁੰਦੇ ਹਨ : ਹੇਮਾ ਮਾਲਿਨੀ
ਮੁੰਬਈ : ਮਥੁਰਾ ਤੋਂ ਭਾਜਪਾ ਦੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਨੀ ਨੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ'ਤੇ ਵਿਵਾਦਿਤ ਬਿਆਨ ਦਿੱਤਾ ਹੈ। ਅਦਾਕਾਰਾ ਨੇ ਕਿਹਾ ਹੈ ਕਿ ਧਰਨਾ ਦੇ ਰਹੇ ਕਿਸਾਨਾਂ ਨੂੰ ਇਹ ਹੀ ਪਤਾ ਨਹੀਂ ਕਿ ਕਾਨੂੰਨਾਂ ਵਿਚ ਸਮੱਸਿਆ ਕੀ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਕਿਸੇ ਦੇ ਕਹਿਣਾ ਉਤੇ ਧਰਨੇ ਉਤੇ ਬੈਠੇ ਹਨ। ਪੜ੍ਹੋ ਹੋਰ ਖ਼ਬਰਾਂ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ [caption id="attachment_465795" align="aligncenter"] ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨਹੀਂ ਪਤਾ ਕਿ ਉਹ ਕੀ ਚਾਹੁੰਦੇ ਹਨ : ਹੇਮਾ ਮਾਲਿਨੀ[/caption] ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਵਿਚ ਕੋਈ ਕਮੀ ਨਹੀਂ ਹੈ ਪਰ ਵਿਰੋਧੀ ਧਿਰ ਦੇ ਬਹਿਕਾਵੇ 'ਚ ਆ ਕੇ ਲੋਕ ਅੰਦੋਲਨ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨ ਜਾਣਦੇ ਨਹੀਂ ਹਨ ਕਿ ਉਹ ਚਾਹੁੰਦੇ ਕੀ ਹਨ ? ਤੇ ਖੇਤੀ ਕਾਨੂੰਨਾਂ ਵਿਚ ਕੀ ਦਿੱਕਤਾਂ ਹਨ। [caption id="attachment_465797" align="aligncenter"] ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨਹੀਂ ਪਤਾ ਕਿ ਉਹ ਕੀ ਚਾਹੁੰਦੇ ਹਨ : ਹੇਮਾ ਮਾਲਿਨੀ[/caption] ਇਸ ਤੋਂ ਇਹ ਪਤਾ ਚੱਲਦਾ ਹੈ ਕਿ ਕੋਈ ਉਨ੍ਹਾਂ ਕੋਲੋਂ ਅੰਦੋਲਨ ਕਰਵਾ ਰਿਹਾ ਹੈ। ਹੇਮਾ ਮਾਲਿਨੀ ਦੇ ਇਸ ਬਿਆਨ ਤੋਂ ਬਾਅਦ ਕਿਸਾਨਾਂ ਵਿਚਕਾਰ ਧਰਮਿੰਦਰ ਦੇ ਪਰਿਵਾਰ ਪ੍ਰਤੀ ਹੋਰ ਨਾਰਾਜ਼ਗੀ ਵੱਧ ਸਕਦੀ ਹੈ ਕਿਉਂਕਿ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਉਲ ਵੀ ਖੇਤੀ ਕਾਨੂੰਨਾਂ ਦੇ ਸਮਰਥਨ 'ਚ ਗੱਲ ਕਰ ਚੁੱਕੇ ਹਨ। ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਵੱਡੀ ਰਾਹਤ ,ਪਟਿਆਲਾ ਅਦਾਲਤ ਵੱਲੋਂ ਦਿੱਤੀ ਗਈ ਜ਼ਮਾਨਤ [caption id="attachment_465791" align="aligncenter"] ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨਹੀਂ ਪਤਾ ਕਿ ਉਹ ਕੀ ਚਾਹੁੰਦੇ ਹਨ : ਹੇਮਾ ਮਾਲਿਨੀ[/caption] ਦੱਸ ਦਈਏ ਕਿ ਇਸ ਤੋਂ ਪਹਿਲਾਂ ਕੰਗਨਾ ਰਣੌਤ ਸਮੇਤ ਕਈ ਫਿਲਮੀ ਹਸਤੀਆਂ ਕੇਂਦਰ ਸਰਕਾਰ ਦੇ ਕਾਨੂੰਨਾਂ ਦੇ ਹੱਕ ਵਿਚ ਨਿੱਤਰੀਆਂ ਹਨ। ਗੁਰਦਾਸਪੁਰ ਤੋਂ ਭਾਜਪਾ ਸਾਂਸਦ ਸਨੀ ਦਿਓਲ ਹੁਣ ਤੱਕ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹੱਕ ਵਿਚ ਦੱਸਦੇ ਆਏ ਹਨ। ਜਿਸ ਕਾਰਨ ਉਨ੍ਹਾਂ ਨੂੰ ਵੱਡੇ ਪੱਧਰ ਉਤੇ ਅਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ ਸੀ। -PTCNews