ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਮੁਜ਼ਾਹਰਾ

By  Ravinder Singh March 24th 2022 01:47 PM

ਚੰਡੀਗੜ੍ਹ : ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਅੱਜ ਤੋਂ ਰੋਸ ਪ੍ਰਦਰਸ਼ਨਾਂ ਦੇ ਦੌਰ ਸ਼ੁਰੂ ਹੋ ਗਿਆ ਹੈ। ਪਿਛਲੀ ਸੂਬਾ ਸਰਕਾਰ ਵੱਲੋਂ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਧਰਨਾ ਦੇਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਪੁੱਜੇ। ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਮੁਜ਼ਾਹਰਾਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਲਈ ਕਾਂਸਟੇਬਲਾਂ ਦੀ ਆਸਾਮੀਆਂ ਕੱਢੀਆਂ ਸਨ ਤੇ ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਆ ਗਈਆਂ ਤੇ ਇਹ ਭਰਤੀ ਪ੍ਰਕਿਰਿਆ ਅੱਧ ਵਿਚਕਾਰ ਹੀ ਲਟਕ ਗਈ। ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਮੁਜ਼ਾਹਰਾਇਸ ਭਰਤੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਮੁੰਡੇ-ਕੁੜੀਆਂ ਨੇ ਹਿੱਸਾ ਲਿਆ ਸੀ ਅਤੇ ਹੁਣ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਰਹੇ ਹਨ ਕਿ ਇਹ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇ ਅਤੇ ਜਲਦ ਜੁਆਇਨਿੰਗ ਕਰਵਾਉਣ ਦੀ ਮੰਗ ਰਹੇ ਹਨ। ਇਸ ਮੌਕੇ ਪੰਜਾਬ ਸਰਕਾਰ ਨੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ। ਪ੍ਰਦਰਸ਼ਨਕਾਰੀਆਂ ਨੂੰ ਰਿਹਾਇਸ਼ ਤੋਂ ਦੂਰ ਹੀ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਦੀ ਮੰਗ ਕਰ ਰਹੇ ਸਨ। ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਮੁਜ਼ਾਹਰਾਇਸ ਤੋਂ ਇਲਾਵਾ ਦੂਜੇ ਪਾਸੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਤਾਇਨਾਤ ਲੈਬ ਟੈਕਨੀਸ਼ੀਅਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਹਨ ਅਤੇ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਲੈਬ ਟੈਕਨੀਸ਼ੀਅਨਾਂ ਨੇ ਵੀ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਚਿਤਾਵਨੀ ਦਿੱਤੀ ਜੇ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਹ ਵੀ ਪੜ੍ਹੋ : ਗ਼ਲਤੀ ਨਾਲ ਸਰਹੱਦ ਪਾਰ ਕਰ ਭਾਰਤ ਪਹੁੰਚੀ 4 ਸਾਲਾ ਬੱਚੀ, ਪਰਤੀ ਪਾਕਿਸਤਾਨ ਮੁਲਕ

Related Post