Punjab Assembly Elections 2022: ਪੰਜਾਬ ਦੇ ਇਹਨਾਂ ਵੱਡੇ ਸਿਆਸੀ ਦਿੱਗਜਾਂ ਨੇ ਪਾਈਆ ਵੋਟਾਂ

By  Pardeep Singh February 20th 2022 09:32 AM -- Updated: February 20th 2022 05:51 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੋਟਾਂ ਸ਼ੁਰੂ ਹੋ ਗਈਆ ਹਨ। ਪਹਿਲੇ ਇਕ ਘੰਟੇ ਵਿੱਚ ਰਿਕਾਰਡ ਤੋੜ ਵੋਟਿੰਗ ਹੋਈ ਹੈ ਉੱਥੇ ਹੀ ਪੰਜਾਬ ਦੇ ਸਿਆਸੀ ਦਿੱਗਜਾਂ ਨੇ ਵੋਟਾਂ ਪਾਈਆ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੋਟ ਪਾਈ ਹੈ ਅਤੇ ਉਨ੍ਹਾਂ ਨੇ ਟਵੀਟ ਵੀ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੀ ਹੈ ਚਰਨਜੀਤ ਚੰਨੀ? ਕੀ ਉਹ ਅਜਿਹਾ ਜਾਦੂਗਰ ਹੈ ਕਿ 3 ਮਹੀਨਿਆਂ ਵਿਚ ਪੰਜਾਬ ਵਿਚ ਚਮਤਕਾਰ ਕਰ ਸਕਦਾ ਹੈ? ਚੋਣਾਂ ਤੋਂ ਪਹਿਲਾਂ ਉਸਨੂੰ ਹੀਰੋ ਬਣਾਉਣ ਦੀ ਕੋਸ਼ਿਸ਼ ਕਰਨ ਦਾ ਸਾਰਾ ਸਿਹਰਾ... ਮੈਨੂੰ ਲੱਗਦਾ ਹੈ ਕਿ ਦੋਵੇਂ (ਚੰਨੀ ਅਤੇ ਨਵਜੋਤ ਸਿੱਧੂ) ਬੇਕਾਰ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਰੜ ਦੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਉਹ ਚਮਕੌਰ ਸਾਹਿਬ ਅਤੇ ਭਦੌੜ ਹਲਕਿਆਂ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਵਿੱਚ ਵੋਟ ਪਾਉਂਦੇ ਹੋਏ ਨਜ਼ਰ ਆਏ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਇਸ ਲੜਾਈ ਵਿੱਚ ਬਹੁਤ ਸੋਚ-ਸਮਝ ਕੇ ਵੋਟਾਂ ਪਾਉਣੀਆਂ ਚਾਹੀਦੀਆਂ ਹਨ। ਇਹ ਚੋਣ ਅਗਲੇ ਇਲੈਕਸ਼ਨ ਲਈ ਨਹੀਂ ਸਗੋਂ ਅਗਲੀ ਪੀੜ੍ਹੀ ਲਈ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਹਨ।   ਵਹੁਟੀ ਨਾਲ ਵੋਟ ਪਾਉਣ ਬਿਕਰਮ ਸਿੰਘ ਮਜੀਠੀਆ ਪਹੁੰਚੇ ਹਨ। ਗਨੀਵ ਕੌਰ ਮਜੀਠੀਆ ਨੇ ਦੱਸਿਆ ਬਿਕਰਮ ਮਜੀਠੀਆ ਨਾਲ ਲੀਡ ਦਾ ਮੁਕਾਬਲਾ ਹੈ। ਬਾਦਲ ਪਰਿਵਾਰ ਨੇ ਵੀ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ। ਵੋਟ ਪਾਉਣ ਲਈ ਸਾਰਾ ਬਾਦਲ ਪਰਿਵਾਰ ਇਕੱਠੇ ਹੀ ਪੋਲਿੰਗ ਬੂਥ ਉੱਪਰ ਪਹੁੰਚਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਖੁਦ ਕਾਰ ਚਲਾਈ। ਉਨ੍ਹਾਂ ਨੇ ਫੇਸਬੁੱਕ ਉੱਪਰ ਪੋਸਟ ਪਾ ਕਿ ਲਿਖਿਆ ਹੈ। ਵਾਹਿਗੁਰੂ ਮਿਹਰ ਕਰਨ। ਸੁਖਬੀਰ ਬਾਦਲ ਹਲਕਾ ਡੇਰਾ ਬਾਬਾ ਨਾਨਕ 'ਚ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਪਰਿਵਾਰਕ ਮੈਬਰਾਂ ਸਮੇਤ ਆਪਣੇ ਜੱਦੀ ਪਿੰਡ ਧਾਰੋਵਾਲੀ ਵਿਖੇ ਜਿੱਥੇ ਆਪਣੀ ਵੋਟ ਦੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ। ਕਾਂਗਰਸੀ ਆਗੂ ਸੁਨੀਲ ਜਾਖੜ ਨੇ ਵਿਧਾਨ ਸਭਾ ਹਲਕਾ ਅਬੋਹਰ, ਜ਼ਿਲ੍ਹਾ ਫਾਜ਼ਿਲਕਾ ਦੇ ਪੰਜਕੋਸੀ ਦੇ ਪੋਲਿੰਗ ਬੂਥ ਨੰਬਰ 126-128 'ਤੇ ਆਪਣੀ ਵੋਟ ਪਾਈ। ਕਾਂਗਰਸ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਪੰਜਾਬ ਦੇ ਵੋਟਰ ਪੰਜਾਬ ਨੂੰ ਵੰਡਣ ਅਤੇ ਰਾਜ ਕਰਨ ਦੇ ਸੁਪਨੇ ਦੇਖਣ ਵਾਲਿਆਂ ਨੂੰ ਢੁੱਕਵਾਂ ਜਵਾਬ ਦੇਣਗੇ। Punjab Assembly Elections 2022: ਪੰਜਾਬ ਦੇ ਇਹਨਾਂ ਵੱਡੇ ਸਿਆਸੀ ਦਿੱਗਜਾਂ ਨੇ ਪਾਈਆ ਵੋਟਾਂ ਸਿਆਸੀ ਦਿੱਗਜਾਂ ਨੇ ਵੋਟ ਦੇ ਅਧਿਕਾਰ ਦਾ ਕੀਤਾ ਇਸਤੇਮਾਲ  ਮੋਗਾ ਤੋਂ ਕਾਂਗਰਸ ਦੀ ਉਮੀਦਵਾਰ ਮਾਲਵਿਕਾ ਸੂਦ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਮੋਗਾ ਦੀ ਇੱਕ ਨਾਗਰਿਕ ਅਤੇ ਧੀ ਹੋਣ ਦੇ ਨਾਤੇ, ਮੋਗਾ ਸ਼ਹਿਰ ਨੂੰ ਅੱਗੇ ਲਿਜਾਉਣ ਲਈ ਮੇਰਾ ਫਰਜ਼ ਹੈ। ਮੈਂ ਬੂਥਾਂ ਦਾ ਦੌਰਾ ਕਰਾਂਗੀ ਅਤੇ ਲੋਕਾਂ ਨੂੰ ਮਿਲਾਂਗੀ, ਉਹ ਮੇਰੇ ਆਉਣ ਦੀ ਉਡੀਕ ਕਰ ਰਹੇ ਹਨ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਫਗਵਾੜਾ ਤੋਂ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਪਰਿਵਾਰ ਸਮੇਤ ਆਪਣੇ ਪਿੰਡ ਵਿੱਚ ਵੋਟ ਪਾਈ। ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਵੋਟ ਪਾਈ ਹੈ।  ਉਹਨਾਂ ਨਾਲ ਬੀਬੀ ਬਲਵਿੰਦਰ ਕੌਰ ਚੰਦੂਮਾਜਰਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਨ ਕੇ ਸ਼ਰਮਾ ਨੇ ਜ਼ੀਰਕਪੁਰ ਲੋਹਗੜ੍ਹ ਬੂਥ 'ਤੇ ਆਪਣੀ ਵੋਟ ਪਾਈ ਹੈ ਅਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। Punjab Assembly Elections 2022: ਪੰਜਾਬ ਦੇ ਇਹਨਾਂ ਵੱਡੇ ਸਿਆਸੀ ਦਿੱਗਜਾਂ ਨੇ ਪਾਈਆ ਵੋਟਾਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਪਿੰਡ ਪੀਰ ਮੁਹੰਮਦ ਦੇ ਪੋਲਿੰਗ ਬੂਥ 176 ਤੇ ਆਪਣੀ ਮਾਤਾ ਪਾਲ ਕੌਰ ਉਮਰ 72 ਸਾਲਾ ਅਤੇ ਪਰਿਵਾਰਕ ਮੈਬਰਾਂ ਨਾਲ ਵੋਟ ਪਾਈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਿੰਡ ਬਾਦਲ ਵਿੱਚ ਵੋਟ ਪਾਈ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਜਨਤਾ ਨੂੰ ਵੱਧ ਤੋਂ ਵੱਧ ਵੋਟ ਪਾਉਣੀ ਚਾਹੀਦੀ ਹੈ। Punjab Elections 2022 Live Updates: ਪੰਜਾਬ 'ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ, ਪਹਿਲੇ ਤਿੰਨ ਘੰਟਿਆਂ ਘੰਟੇ 'ਚ ਹੋਈ 17.77% ਵੋਟਿੰਗ ਹੁਸ਼ਿਆਰਪੁਰ ਵਿੱਚ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਵੋਟ ਪਾ ਕੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਵਿਕਾਸ ਲਈ ਚੰਗੇ ਨਤੀਜੇ ਆਉਣਗੇ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰ ਜਗੀਰ ਕੌਰ ਨੇ ਬੇਗੋਵਾਲ ਵਿਖੇ ਅਪਣੀ ਵੋਟ ਪਾਈ ਅਤੇ ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਚੰਗੇ ਭਵਿੱਖ ਦੀ ਗੱਲ ਕਹੀ। ਭਾਰਤ ਭੂਸ਼ਣ ਆਸ਼ੂ ਲੁਧਿਆਣਾ ਵਿਖੇ ਵਿਧਾਨ ਸਭਾ ਚੋਣਾਂ ਦੌਰਾਨ ਆਪਣੀ ਵੋਟ ਪਾਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਪੰਜਾਬ ਦੇ ਵਿਕਾਸ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਬੇਨਤੀ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਜਿੰਨੇ ਜ਼ਿਆਦਾ ਲੋਕ ਚੋਣਾਂ ਵਿੱਚ ਹਿੱਸਾ ਲੈਣਗੇ, ਓਨਾ ਹੀ ਲੋਕਤੰਤਰ ਮਜ਼ਬੂਤ ਹੋਵੇਗਾ। ਸਮਰਾਲਾ ਵਿਖੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਜੋ ਕਿ ਆਜ਼ਾਦ ਉਮੀਦਵਾਰ ਹਨ ਨੇ ਆਪਣੇ ਪਰਿਵਾਰ ਸਮਤੇ ਵੋਟ ਪਾਈ। ਉਥੇ ਹੀ  ਸਮਰਾਲਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਬਲਵੀਰ ਸਿੰਘ ਰਾਜੇਵਾਲ ਨੇ ਵੀ ਆਪਣੀ ਵੋਟ ਪਾਈ ਕੀਤੀ ਹੈ। ਸਮਰਾਲਾ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਵੀ ਆਪਣੀ ਵੋਟ ਪਾਈ  ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਵੀ ਆਪਣੀ ਵੋਟ ਪਾਈ। ਇਹ ਵੀ ਪੜ੍ਹੋ:Election 2022: ਅਮਿਤ ਸ਼ਾਹ ਵਲੋਂ ਪੰਜਾਬ ਦੇ ਲੋਕਾਂ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ -PTC News

Related Post