Punjab budget DA : ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਝਟਕਾ, ਡੀ. ਏ. ਨੂੰ ਲੈ ਕੇ ਕੀਤਾ ਇਹ ਐਲ਼ਾਨ: ਅੱਜ ਪੰਜਾਬ ਵਿਧਾਨ ਸਭਾ 'ਚ ਮਨਪ੍ਰੀਤ ਬਾਦਲ ਵੱਲੋਂ ਦੂਸਰਾ ਬਜਟ ਪੇਸ਼ ਕੀਤਾ ਗਿਆ, ਜਿਸ 'ਚ ਪ੍ਰਾਫੈਸ਼ਨਲ ਟੈਕਸ ਦੇ ਐਲਾਨ ਨੇ ਲੋਕਾਂ ਨੂੰ ਇੱਕ ਵੱਡਾ ਝਟਕਾ ਦਿੱਤਾ। ਉਹਨਾਂ ਨੇ ਕਿਹਾ ਕਿ ਇਹ ਟੈਕਸ ਲਗਾਉਣਾ ਉਹਨਾਂ ਦੀ ਮਜਬੂਰੀ ਸੀ ਕਿਉਂਕਿ ਉਹਨਾਂ ਦੀ ਸਰਕਾਰ ਨੇ ਵਰਲਡ ਬੈਂਕ ਤੋਂ ਕਰਜ਼ਾ ਲੈਣਾ ਸੀ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਝਟਕਾ ਦਿੰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਡੀ. ਏ. ਦੇਣ ਲਈ ਅਜਿਹੇ ਪੰਜਾਬ ਦੇ ਆਰਥਿਕ ਹਾਲਾਤ ਇਜਾਜ਼ਤ ਨਹੀਂ ਦਿੰਦੇ ਸਹੀ ਮੌਕਾ ਆਉਣ 'ਤੇ ਡੀ. ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ। —PTC News