ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਦੇ ਸਿਰ ਸਜਿਆ ਜਿੱਤ ਦਾ ਸਿਹਰਾ ,ਕਾਂਗਰਸ ਨੂੰ ਮਿਲੀ ਹਾਰ

By  Shanker Badra October 24th 2019 01:49 PM -- Updated: October 24th 2019 03:47 PM

ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਦੇ ਸਿਰ ਸਜਿਆ ਜਿੱਤ ਦਾ ਸਿਹਰਾ ,ਕਾਂਗਰਸ ਨੂੰ ਮਿਲੀ ਹਾਰ:ਦਾਖਾ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਲੱਗਭਗ ਸਾਹਮਣੇ ਆ ਚੁੱਕੇ ਹਨ। ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ 'ਚੋਂ ਇੱਕ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਤਿੰਨ ਸੀਟਾਂ 'ਤੇ ਕਾਂਗਰਸ ਨੇ ਕਬਜ਼ਾ ਕੀਤਾ ਹੈ। ਇਸ ਦੌਰਾਨ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਹੈ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਦੀਪ ਸਿੰਘ ਸੰਧੂ ਹਾਰ ਗਏ ਹਨ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਅਤੇ ਲੋਕ ਸਵੇਰੇ ਤੋਂ ਟੈਲੀਵਿਜ਼ਨ ਅੱਗੇ ਬੈਠੇ ਹਨ। [caption id="attachment_353231" align="aligncenter"]Punjab By Elections 2019 : Dakha SAD candidate Manpreet Singh Ayali Winner with big lead ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਦੇ ਸਿਰ ਸਜਿਆ ਜਿੱਤ ਦਾ ਸਿਹਰਾ ,ਕਾਂਗਰਸ ਨੂੰ ਮਿਲੀ ਹਾਰ[/caption]

ਇਸ ਦੌਰਾਨ ਹਲਕਾ ਦਾਖਾ ਤੋਂ ਵੋਟਾਂ ਦੀ ਗਿਣਤੀ ਦੇ ਸਾਰੇ ਰਾਊਂਡਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੂੰ 66297 , ਕਾਂਗਰਸ ਪਾਰਟੀ ਦੇ ਉਮੀਦਵਾਰ 51625 , ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ 8441 , ਆਮ ਆਦਮੀ ਪਾਰਟੀ ਉਮੀਦਵਾਰ ਨੂੰ ਅਮਨਦੀਪ ਸਿੰਘ ਮੋਹੀ ਨੂੰ 2804 ਵੋਟਾਂ ਮਿਲੀਆਂ ਹਨ। ਇਸ ਦੌਰਾਨ ਅਕਾਲੀ -ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ 14672 ਵੋਟਾਂ ਦੇ ਫਰਕ ਨਾਲ ਜਿੱਤੇ ਹਨ। [caption id="attachment_353239" align="aligncenter"]Punjab By Elections 2019 : Dakha SAD candidate Manpreet Singh Ayali Winner with big lead ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਦੇ ਸਿਰ ਸਜਿਆ ਜਿੱਤ ਦਾ ਸਿਹਰਾ ,ਕਾਂਗਰਸ ਨੂੰ ਮਿਲੀ ਹਾਰ[/caption]
ਦੱਸ ਦੇਈਏ ਕਿ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹੀ , ਅਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸੁਖਦੇਵ ਸਿੰਘ ਚੱਕ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਗੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜੋਗਿੰਦਰ ਸਿੰਘ ਵੇਗਲ, ਆਜ਼ਾਦ ਉਮੀਦਵਾਰ ਹਰਬੰਸ ਸਿੰਘ ਜਲਾਲ,ਗੁਰਦੀਪ ਸਿੰਘ ਕਾਹਲੋਂ, ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਤੇ ਆਜ਼ਾਦ ਉਮੀਦਵਾਰ ਬਲਦੇਵ ਸਿੰਘ (ਦੇਵ ਸਰਾਭਾ) ਚੋਣ ਮੈਦਾਨ ਵਿੱਚ ਸਨ। [caption id="attachment_353240" align="aligncenter"]Punjab By Elections 2019 : Dakha SAD candidate Manpreet Singh Ayali Winner with big lead ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਦੇ ਸਿਰ ਸਜਿਆ ਜਿੱਤ ਦਾ ਸਿਹਰਾ ,ਕਾਂਗਰਸ ਨੂੰ ਮਿਲੀ ਹਾਰ[/caption] ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ ਲੱਗਭਗ ਸਾਹਮਣੇ ਆ ਚੁੱਕੇ ਹਨ। ਇਸ ਦੌਰਾਨ ਅਕਾਲੀ -ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਸਨ। -PTCNews

Related Post