ਸੋਮਵਾਰ ਨੂੰ ਹੋਵੇਗਾ ਪੰਜਾਬ ਕੈਬਨਿਟ ਦਾ ਵਿਸਥਾਰ; ਪੰਜਾਬ ਨੂੰ ਮਿਲਣਗੇ 5 ਹੋਰ ਮੰਤਰੀ
ਚੰਡੀਗੜ੍ਹ, 3 ਜੁਲਾਈ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੰਤਰੀ ਮੰਡਲ ਦਾ ਵਿਸਥਾਰ ਤੈਅ ਹੈ। ਦੱਸਿਆ ਜਾ ਰਿਹਾ ਕਿ ਕਰੀਬ 5 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ। ਸੂਤਰਾਂ ਮੁਤਾਬਕ ਕੱਲ੍ਹ ਸ਼ਾਮ 5 ਵਜੇ ਗਵਰਨਰ ਹਾਊਸ ਵਿਚ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ ਜਿਸ ਲਈ ਗਵਰਨਰ ਹਾਊਸ ਵਿਚ ਤਿਆਰੀਆਂ ਸ਼ੁਰੂ ਹੋ ਚੁੱਕੀਆਂ। ਭਲਕੇ ਹੀ ਚੀਫ ਸੈਕਟਰੀ ਗਵਰਨਰ ਹਾਊਸ ਮੰਤਰੀਆਂ ਦੀ ਲਿਸਟ ਲੈ ਕੇ ਪਹੁੰਚਣਗੇ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਮਾਰਕਫੈੱਡ ਦੁਆਰਾ ਤਿਆਰ ਕੀਤੇ ਸ਼ਹਿਦ ਕੋਟੇਡ ‘ਕੌਰਨ ਫਲੇਕਸ`ਕੀਤੇ ਲਾਂਚ
ਸੂਤਰਾਂ ਦੇ ਮੁਤਾਬਿਕ ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਜਾ ਸਕਦਾ ਉਨ੍ਹਾਂ ਵਿਚ ਮਹਿਲਾ ਵਿਧਾਇਕ ਦਾ ਵੀ ਨਾਂਅ ਸਾਹਮਣੇ ਆਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਨ੍ਹਾਂ ਨੂੰ ਕੈਬਨਿਟ ਵਿਚ ਸ਼ਾਮਿਲ ਕੀਤਾ ਜਾ ਸਕਦਾ ਉਨ੍ਹਾਂ ਵਿਚ ਇੱਕ ਹੋਰ ਮਹਲਿਾ ਮੰਤਰੀ ਦੀ ਐਂਟਰੀ ਹੋ ਸਕਦੀ ਹੈ, ਇਸ ਦੇ ਨਾਲ ਹੀ ਦੋਆਬ ਖ਼ੇਤਰ ਦੇ 2 ਵਧਿਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ। ਅਮਨ ਅਰੋੜਾ, ਸਰਵਜੀਤ ਮਾਣੂੰਕੇ ਤੇ ਜੀਵਨਜੋਤ ਕੌਰ ਦਾ ਨਾਂਅ ਵੀ ਮੰਤਰੀ ਬਣਨ ਦੀ ਚਰਚਾ 'ਚ ਹੈ। ਇਨ੍ਹਾਂ ਤੋਂ ਇਲਾਵਾ ਪ੍ਰਿੰਸੀਪਲ ਬੁੱਧ ਰਾਮ ਤੇ ਨੀਨਾ ਮਿੱਤਲ ਦਾ ਨਾਂਅ ਵੀ ਦੌੜ 'ਚ ਸ਼ਾਮਿਲ ਹੈ।
ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਨੂੰ ਮਾਣਯੋਗ ਮੰਤਰੀ ਮੰਡਲ ਵਿੱਚ ਅਹਿਮ ਜ਼ਿੰਮੇਵਾਰੀ ਮਿਲੇਗੀ। ਭਗਵੰਤ ਮਾਨ ਸਰਕਾਰ ਦੀ ਕੈਬਨਿਟ ਵਿੱਚ ਨੌਜਵਾਨਾਂ ਨੂੰ ਨੁਮਾਇੰਦਗੀ ਮਿਲੇਗੀ। ਅਨਮੋਲ ਗਗਨ ਮਾਨ ਨੂੰ ਮੰਤਰੀ ਮੰਡਲ 'ਚ ਸ਼ਾਮਲ ਕੀਤਾ ਜਾਵੇਗਾ। ਅਨਮੋਲ ਗਗਨ ਮਾਨ ਭਗਵੰਤ ਮਾਨ ਸਰਕਾਰ ਵਿੱਚ ਦੂਜੀ ਮਹਿਲਾ ਮੰਤਰੀ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿਚ ਇਸ ਵੇਲੇ 10 ਮੰਤਰੀ ਹਨ। ਹਾਲਾਂਕਿ ਮਾਨ ਦੀ ਕੈਬਨਿਟ ਵਿੱਚ ਸ਼ਾਮਲ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਗਿਆ। ਜਿਸਤੋਂ ਬਾਅਦ ਕਿਆਸ ਜਤਾਇਆ ਜਾ ਰਿਹਾ ਅੰਮ੍ਰਿਤਸਰ ਤੋਂ ਡਾ. ਇੰਦਰਬੀਰ ਨਿੱਝਰ ਨੂੰ ਸਿਹਤ ਮੰਤਰਾਲਾ ਦਿੱਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ! ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ ਲਈ ਇੱਕ ਹੋਰ ਸ਼ਖ਼ਸ ਦਾ ਬੇਰਹਿਮੀ ਨਾਲ ਕਤਲ