ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ 'ਤੇ ਟਵੀਟ ਕਰਕੇ ਕਿਹਾ ਕਿ ਉਹ ਅੱਜ ਇਕ ਹੋਰ ਵੱਡਾ ਫੈਸਲਾ ਲੈ ਸਕਦੇ ਹਨ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਨੇ ਟਵਿੱਟਰ 'ਤੇ ਟਵੀਟ ਕਰਕੇ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਨੇ ਇੱਕ ਤੋਂ ਬਾਅਦ ਇੱਕ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ।
ਦੱਸਣਯੋਗ ਹੈ ਕਿ ਬੀਤੇ ਦਿਨੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ 25000 ਸਰਕਾਰੀ ਨੌਕਰੀਆਂ ਕੱਢਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ। ਇਸ ਵਿੱਚੋਂ ਪੁਲਿਸ ਵਿੱਚ 10 ਹਜ਼ਾਰ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ ਅਤੇ ਹੋਰ ਵੱਖ-ਵੱਖ ਵਿਭਾਗਾਂ ਵਿੱਚ 15 ਹਜ਼ਾਰ ਨੌਕਰੀਆਂ ਕੱਢੀਆਂ ਜਾਣਗੀਆਂ ਅਤੇ ਨਾਲ ਹੀ ਕਿਹਾ ਗਿਆ ਹੈ ਇਹ ਨੌਕਰੀਆਂ ਇੱਕ ਮਹੀਨੇ ਵਿੱਚ ਹੀ ਕੱਢੀਆਂ ਜਾਣਗੀਆਂ।
ਸਰਕਾਰ ਨੇ ਇੱਕ ਹੋਰ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਸੀ ਕਿ 35 ਹਜ਼ਾਰ ਕੱਚੇ ਮੁਲਾਜ਼ਮ ਪੱਕੇ (35,000 employees to be regularised) ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਅਸੀਂ ਵਾਅਦਾ ਕੀਤਾ ਸੀ ਤੇ ਹੁਣ ਇਸ ਨੂੰ ਨਿਭਾ ਰਹੇ ਹਾਂ।
ਇਹ ਵੀ ਪੜ੍ਹੋ : ਸਿੰਧੂ ਨੇ ਸਵਿਸ ਓਪਨ ਬੈਡਮਿੰਟਨ ਦਾ ਮਹਿਲਾ ਸਿੰਗਲਜ਼ ਖ਼ਿਤਾਬ ਜਿੱਤਿਆ, ਮੋਦੀ ਨੇ ਦਿੱਤੀ ਵਧਾਈ
ਭ੍ਰਿਸ਼ਟਾਚਾਰ ਖਿਲਾਫ ਵੱਡਾ ਐਲਾਨ ਕਰਦੇ ਹੋਏ ਭਗਵੰਤ ਮਾਨ ਸਰਕਾਰ ਨੇ ਹੈਲਪ ਲਾਈਨ ਨੰਬਰ ਜਾਰੀ ਕਰ ਦਿੱਤਾ ਹੈ। ਤੁਸੀਂ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤਾਂ ਹੁਣ 9501-200-200 ਨੰਬਰ 'ਤੇ ਕਾਲ ਕਰਕੇ ਦਰਜ ਕਰਵਾ ਸਕਦੇ ਹੋ।
-PTC News