ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਮੁਹੱਲਾ ਕਲੀਨਿਕ ਦੀ ਪਹਿਲੀ ਝਲਕ
ਚੰਡੀਗੜ੍ਹ, 14 ਅਗਸਤ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੈਨੀਫੈਸਟੋ ਦੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦੇ ਹੋਏ 75ਵੇਂ ਅਜ਼ਾਦੀ ਦਿਵਸ ਮੌਕੇ ਪਹਿਲੇ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਮੁਹੱਲਾ ਕਲੀਨਿਕਾਂ ਦੀ ਪਹਿਲੀ ਝਲਕ ਸਾਂਝੀ ਕੀਤੀ ਜਿਸ ਵਿੱਚ ਆਮ ਮਰੀਜ਼ਾਂ ਦੇ ਇਲਾਜ ਲਈ ਆਧੁਨਿਕ ਉਪਕਰਨਾਂ ਨਾਲ ਲੈਸ ਹੋਣ ਦੀ ਉਮੀਦ ਹੈ।
ਆਪਣੇ ਟਵਿੱਟਰ 'ਤੇ ਪੰਜਾਬ ਦੇ ਮੁੱਖ ਮੰਤਰੀ ਨੇ ਮੁਹੱਲਾ ਕਲੀਨਿਕਾਂ ਦੀ ਪਹਿਲੀ ਝਲਕ ਸਾਂਝੀ ਕਰਦਿਆਂ ਲਿਖਿਆ, "ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ ਵਿੱਚ ਇੱਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ… ਇਹ ਗਾਰੰਟੀ ਵੀ ਬਸ ਕੁਝ ਘੰਟਿਆਂ ਵਿੱਚ ਪੂਰੀ ਹੋਣ ਜਾ ਰਹੀ ਹੈ… ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ…ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…!"