ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ   

By  Shanker Badra May 5th 2021 07:03 PM -- Updated: May 5th 2021 07:07 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਮੌਜੂਦਾ ਸਮੇਂ ਲਾਈਆਂ ਗਈਆਂ ਪਾਬੰਦੀਆਂ ਕਈ ਸੂਬਿਆਂ ਦੇ ਲੌਕਡਾਊਨ ਹਾਲਾਤਾਂ ਤੋਂ ਜ਼ਿਆਦਾ ਸਖ਼ਤ ਹਨ। ਉਨ੍ਹਾਂ ਇਸ ਮੌਕੇ ਕੋਵਿਡ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਵੱਖੋ-ਵੱਖ ਵਰਗਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਛੋਟਾਂ ਅਤੇ ਰਾਹਤਾਂ ਦਾ ਐਲਾਨ ਵੀ ਕੀਤਾ। ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ [caption id="attachment_495182" align="aligncenter"]PUNJAB CM AGAIN RULES OUT LOCKDOWN, SAYS CURRENT RESTRICTIONS MORE STRINGENT THAN LOCKDOWN IN MANY STATES ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ[/caption] ਇਨ੍ਹਾਂ ਰਾਹਤਾਂ ਵਿੱਚ ਦੁਕਾਨਾਂ ਦਾ ਪੜ੍ਹਾਅਵਾਰ ਖੋਲ੍ਹਿਆ ਜਾਣਾ ਅਤੇ ਹਾਊਸਿੰਗ ਖੇਤਰ ਲਈ ਕਈ ਛੋਟਾਂ ਸ਼ਾਮਲ ਹਨ ,ਜਿਨ੍ਹਾਂ ਵਿੱਚ ਸੂਬੇ ਦੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦੁਆਰਾ ਪ੍ਰਾਈਵੇਟ ਹੋਵੇ ਜਾਂ ਅਲਾਟਿਡ ਦੋਵਾਂ ਸ਼੍ਰੇਣੀਆਂ ਲਈ ਪਲਾਟਾਂ/ਪ੍ਰਾਜੈਕਟਾਂ ਦੀ ਉਸਾਰੀ ਦਾ ਪ੍ਰਵਾਨਗੀ ਸਮਾਂ ਤਿੰਨ ਮਹੀਨੇ ਵਧਾਇਆ ਗਿਆ ਹੈ। ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ 50 ਫੀਸਦੀ ਤੱਕ ਕੀਤੇ ਜਾਣ ਦੇ ਹੁਕਮ ਦਿੱਤੇ ਅਤੇ ਬਾਕੀ ਅਧਿਆਪਕ ਘਰਾਂ ਤੋਂ ਆਨਲਾਈਨ ਕਲਾਸਾਂ ਲੈਣਗੇ। [caption id="attachment_495181" align="aligncenter"]PUNJAB CM AGAIN RULES OUT LOCKDOWN, SAYS CURRENT RESTRICTIONS MORE STRINGENT THAN LOCKDOWN IN MANY STATES ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ[/caption] ਉਨ੍ਹਾਂ ਖੁਰਾਕ ਵਿਭਾਗ ਨੂੰ ਕੋਵਿਡ ਮਰੀਜਾਂ ਲਈ 5 ਲੱਖ ਵਾਧੂ ਖਾਣੇ ਦੇ ਪੈਕਟ ਤਿਆਰ ਕਰਨ ਦੇ ਹੁਕਮ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਮਰੀਜ਼ ਨੂੰ ਨਿੱਜੀ ਤੌਰ 'ਤੇ ਇਹ ਪੈਕੇਟ ਮਿਲੇ ਜਿੱਥੇ ਕਿਤੇ ਵੀ ਇਕ ਪਰਿਵਾਰ ਵਿੱਚ ਇਕ ਤੋਂ ਵਧੇਰੇ ਮਰੀਜ਼ ਹਨ। ਸੂਬਾ ਸਰਕਾਰ ਵੱਲੋਂ 1.41 ਲੱਖ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਵਾਧੂ ਤੌਰ 'ਤੇ 10 ਕਿਲੋ ਆਟਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸਮਾਜਿਕ ਭਲਾਈ ਵਿਭਾਗ ਨੂੰ ਆਖਿਆ ਕਿ ਸਮਾਜਿਕ ਸਰੁੱਖਿਆ/ਪੈਨਸ਼ਨਾਂ ਤੁਰੰਤ ਜਾਰੀ ਕੀਤੀਆਂ ਜਾਣ ਤਾਂ ਜੋ ਲੋਕਾਂ ਨੂੰ ਮੌਜੂਦਾ ਸੰਕਟ ਦੇ ਚੱਲਦਿਆਂ ਅੱਗੇ ਕੋਈ ਪ੍ਰੇਸ਼ਾਨੀ ਨਾ ਹੋਵੇ। [caption id="attachment_495180" align="aligncenter"]PUNJAB CM AGAIN RULES OUT LOCKDOWN, SAYS CURRENT RESTRICTIONS MORE STRINGENT THAN LOCKDOWN IN MANY STATES ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ[/caption] ਮੁੱਖ ਮੰਤਰੀ ਨੇ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਪਰੈਲ 2021 ਤੋਂ 31 ਜੁਲਾਈ 2021 ਤੱਕ ਦੇ ਸਮੇਂ ਲਈ ਗੈਰ ਉਸਾਰੀ ਚਾਰਜ/ਵਾਧੇ ਦੀ ਫੀਸ/ਲਾਇਸੈਂਸ ਨਵਿਆਉਣ ਦੀ ਫੀਸ ਨਾ ਲਈ ਜਾਵੇ। ਇਸ ਤੋਂ ਅੱਗੇ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਪਹਿਲੀ ਅਪਰੈਲ ਤੋਂ 31 ਜੁਲਾਈ 2021 ਤੱਕ ਦੇ ਸਮੇਂ ਦੀਆਂ ਕਿਸ਼ਤਾਂ ਵਿੱਚ ਦੇਰੀ ਉਤੇ ਵਿਆਜ਼ ਮੁਆਫ ਕੀਤਾ ਜਾਵੇ, ਬਸ਼ਰਤੇ ਇਸ ਨੂੰ ਪਹਿਲੀ ਅਗਸਤ 2021 ਤੋਂ ਬਾਅਦ ਬਰਾਬਰ ਮਹੀਨਾਵਾਰ ਕਿਸ਼ਤਾਂ ਵਿੱਚ ਅਦਾ ਕੀਤਾ ਜਾਵੇ। [caption id="attachment_495179" align="aligncenter"]PUNJAB CM AGAIN RULES OUT LOCKDOWN, SAYS CURRENT RESTRICTIONS MORE STRINGENT THAN LOCKDOWN IN MANY STATES ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ[/caption] ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪੜਾਵਵਾਰ ਦੁਕਾਨਾਂ ਖੋਲ੍ਹਣ ਦੀ ਯੋਜਨਾ ਉਤੇ ਕੰਮ ਕਰਨ। ਇਸ ਤੋਂ ਪਹਿਲਾਂ ਕਈ ਕੈਬਨਿਟ ਮੰਤਰੀਆਂ ਨੇ ਚੋਣਵੀਆਂ ਦੁਕਾਨਾਂ ਬੰਦ ਕਰਨ ਉਤੇ ਪਾਏ ਜਾ ਰਹੇ ਰੋਸ ਦਾ ਮੁੱਦਾ ਚੁੱਕਿਆ। ਸ਼ਹਿਰੀ ਖੇਤਰ ਦੇ ਦੁਕਾਨਦਾਰ ਸੂਬੇ ਵਿੱਚ ਲਗਾਈਆਂ ਬੰਦਸ਼ਾਂ ਦੇ ਹਿੱਸੇ ਵਜੋਂ ਚੋਣਵੀਆਂ ਦੁਕਾਨਾਂ ਬੰਦ ਕਰਨ ਤੋਂ ਔਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੰਦ ਕਰਨ ਦਾ ਉਦੇਸ਼ ਭੀੜ ਤੋਂ ਬਚਾਅ ਕਰਨਾ ਸੀ ਪਰ ਜ਼ਿਲਾ ਪ੍ਰਸ਼ਾਸਨਾਂ ਵੱਲੋਂ ਪੜਾਵਾਂ ਵਿੱਚ ਖੋਲ੍ਹਣ 'ਤੇ ਕੰਮ ਕੀਤਾ ਜਾ ਰਿਹਾ ਹੈ। [caption id="attachment_495179" align="aligncenter"]PUNJAB CM AGAIN RULES OUT LOCKDOWN, SAYS CURRENT RESTRICTIONS MORE STRINGENT THAN LOCKDOWN IN MANY STATES ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ[/caption] ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਕੈਬਨਿਟ ਦੇ ਧਿਆਨ ਵਿੱਚ ਲਿਆਂਦਾ ਕਿ ਕੀਮਤਾਂ ਨਿਰਧਾਰਤ ਕਰਨ ਦੇ ਬਾਵਜੂਦ ਪ੍ਰਾਈਵੇਟ ਹਸਤਪਾਲ ਵੱਲੋਂ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲੇ ਜਾ ਰਹੇ ਹਨ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਅਜਿਹਾ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਕੈਬਨਿਟ ਮੀਟਿੰਗ ਦੀ ਵਰਚੁਅਲ ਤੌਰ ਉਤੇ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੀਆਂ ਰੋਕਾਂ ਦੀ ਤੁਲਨਾ ਦਿੱਲੀ, ਮਹਾਂਰਾਸ਼ਟਰ, ਕਰਨਾਟਕਾ ਅਤੇ ਕੇਰਲਾ ਵਰਗੇ ਸੂਬਿਆਂ ਸਮੇਤ ਹੋਰੀਂ ਥਾਈਂ ਲਾਈਆਂ ਰੋਕਾਂ ਨਾਲ ਕੀਤੀ ਅਤੇ ਕਿਹਾ ਕਿ ਇਹ ਜ਼ਰੂਰੀ ਨਹੀਂ ਕਿ ਮੁਕੰਮਲ ਲੌਕਡਾਊਨ ਲਾਗੂ ਕੀਤਾ ਜਾਵੇ। [caption id="attachment_495182" align="aligncenter"]PUNJAB CM AGAIN RULES OUT LOCKDOWN, SAYS CURRENT RESTRICTIONS MORE STRINGENT THAN LOCKDOWN IN MANY STATES ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ[/caption] ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਪੱਧਰ ਉਤੇ ਲੋਕਾਂ ਦੀਆਂ ਫੌਰੀ ਅਤੇ ਜ਼ਰੂਰੀ ਲੋੜਾਂ ਦੀ ਪੂਰਤੀ ਲਈ ਸਰਕਾਰ ਵੱਲੋਂ ਪਿੰਡਾਂ ਵਿਚ ਗਰੀਬਾਂ ਅਤੇ ਲੋੜਵੰਦਾਂ ਨੂੰ ਭੋਜਨ ਅਤੇ ਦਵਾਈਆਂ ਦੇ ਰੂਪ ਵਿਚ ਜ਼ਰੂਰੀ ਰਾਹਤ ਪ੍ਰਦਾਨ ਕਰਨ ਲਈ ਸਰਪੰਚਾਂ ਨੂੰ ਪੰਚਾਇਤੀ ਫੰਡ ਵਿੱਚੋਂ ਵੱਧ ਤੋਂ ਵੱਧ 50,000 ਰੁਪਏ ਖਰਚ ਕਰਨ ਦੀ ਸ਼ਰਤ ਉਤੇ ਪ੍ਰਤੀ ਦਿਨ 5000 ਰੁਪਏ ਖਰਚਣ ਲਈ ਅਧਿਕਾਰਤ ਕੀਤਾ ਗਿਆ। ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਗਰੀਬਾਂ ਅਤੇ ਲੋੜਵੰਦਾਂ ਨੂੰ ਭੋਜਨ ਅਤੇ ਦਵਾਈਆਂ ਸਮੇਤ ਜ਼ਰੂਰੀ ਰਾਹਤ ਦੇਣ ਲਈ ਮਿਉਂਸਪਲ ਫੰਡ ਵਿੱਚੋਂ ਖਰਚਣ ਲਈ ਅਧਿਕਾਰਤ ਕੀਤਾ ਗਿਆ ਹੈ। -PTCNews

Related Post