ਭਗਵੰਤ ਮਾਨ ਵੱਲੋਂ ਸ਼ਹੀਦ ਹਰਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ
Jasmeet Singh
May 8th 2022 12:32 PM
ਚੰਡੀਗੜ੍ਹ, 8 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੋਂ ਇਲਾਵਾ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਸੂਬੇਦਾਰ ਹਰਦੀਪ ਸਿੰਘ ਪਿਛਲੇ ਸ਼ੁੱਕਰਵਾਰ ਨੂੰ ਅਰੁਣਾਚਲ ਪ੍ਰਦੇਸ਼ ਨਾਲ ਲੱਗਦੇ LAC 'ਤੇ ਦੇਸ਼ ਦੀ ਸੁਰੱਖਿਆ ਵਿਚ ਸੇਵਾ ਨਿਭਾਉਂਦੇ ਸ਼ਹੀਦ ਹੋ ਗਏ ਸਨ। ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਗੁਜਰਾਤ ਫੇਰੀ ਲਈ ਚਾਰਟਰਡ ਫਲਾਈਟ 'ਤੇ ਖ਼ਰਚੇ 45 ਲੱਖ ਰੁਪਏ
ਬਹਾਦਰ ਜੇ.ਸੀ.ਓ. ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਪੂਰੀ ਲਗਨ ਦਿਖਾਈ ਅਤੇ ਉਨ੍ਹਾਂ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।