ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਸਮੂਹ ਲੋਕਾਂ ਨੂੰ ਦਿੱਤੀ ਵਧਾਈ

By  Shanker Badra April 12th 2021 09:02 PM

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਖਾਲਸਾ ਪੰਥ’ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪ੍ਰਤੀਕ ਹੈ। ਵਿਸਾਖੀ ਸਬੰਧੀ ਇੱਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ। [caption id="attachment_488746" align="aligncenter"]Punjab CM Captain Amarinder Singh Greets people on EVE of Baisakhi ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਸਮੂਹ ਲੋਕਾਂ ਨੂੰ ਦਿੱਤੀ ਵਧਾਈ[/caption] ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਉਹਨਾਂ ਯਾਦ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸੰਨ 1699 ਵਿੱਚ ਇਸ ਪਵਿੱਤਰ ਦਿਹਾੜੇ ‘ਤੇ ਵੱਖ-ਵੱਖ ਜਾਤਾਂ ਦੇ ਲੋਕਾਂ ਵਿੱਚੋਂ ਪੰਜ ਪਿਆਰਿਆਂ ਨੂੰ ਚੁਣ ਕੇ ਅੰਮ੍ਰਿਤ ਦੀ ਦਾਤ ਬਖਸ਼ਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਖਾਲਸਾ ਪੰਥ’ ਦੀ ਕੀਤੀ ਸਥਾਪਨਾ ਕੀਤੀ ਗਈ। [caption id="attachment_488747" align="aligncenter"]Punjab CM Captain Amarinder Singh Greets people on EVE of Baisakhi ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਸਮੂਹ ਲੋਕਾਂ ਨੂੰ ਦਿੱਤੀ ਵਧਾਈ[/caption] ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਨਾਲ ਇਕ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਗਈ ਅਤੇ ਇਸ ਨੇ ਸਾਨੂੰ ਮਨੁੱਖਤਾ ਲਈ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦਾ ਸੰਦੇਸ਼ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਇਸ ਮੌਕੇ ਪੰਜਾਬ ਦਾ ਮਿਹਨਤਕਸ਼ ਕਿਸਾਨ ਆਪਣੀ ਮਿਹਨਤ ਨਾਲ ਉਗਾਈ ਫ਼ਸਲ ਦੀ ਵਾਢੀ ਸ਼ੁਰੂ ਕਰਦਾ ਹੈ। [caption id="attachment_488745" align="aligncenter"]Bharat Bandh on 26 Feb : Protest against rising fuel prices, GST , commercial markets to remain shut ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਸਮੂਹ ਲੋਕਾਂ ਨੂੰ ਦਿੱਤੀ ਵਧਾਈ[/caption] ਪੜ੍ਹੋ ਹੋਰ ਖ਼ਬਰਾਂ : ਹਰਿਆਣਾ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਨਾਇਟ ਕਰਫ਼ਿਊ ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਇਤਿਹਾਸਕ ਦਿਹਾੜਾ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਰਿਵਾਇਤਾਂ ਦੇ ਨਾਲ-ਨਾਲ ਕੋਵਿਡ-19 ਸਬੰਧੀ ਸਾਵਧਾਨੀ ਉਪਾਵਾਂ ਨਾਲ ਮਨਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ, “ਆਓ ਅਕਾਲ ਪੁਰਖ ਨੂੰ ਅਰਦਾਸ ਕਰੀਏ ਕਿ ਉਹ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ੍ਹਦੀਕਲਾ ਵਿੱਚ ਰੱਖਣ ਅਤੇ ਹਮੇਸ਼ਾ ਸਾਨੂੰ ਸੁਰੱਖਿਅਤ ਤੇ ਖੁਸ਼ ਰੱਖਣ। -PTCNews

Related Post